ਸੜਕ ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਰਕਾਰ 20-20 ਲੱਖ ਰੁਪਏ ਮੁਆਵਜ਼ਾ ਦੇਵੇ- ਮਾਨ
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਕੱਲ੍ਹ ਲਹਿਰਾਗਾਗਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਵਲੋਂ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰਾਂ ਨੂੰ ਮਾਰਨ ਦੀ ਵਾਪਰੀ ਦੁਰਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਮਿ੍ਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ 20-20 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਜ਼ਦੂਰ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਰਹੇ ਸਨ ਜਿਨ੍ਹਾਂ ਪਰਿਵਾਰਾਂ ਦੀਆਂ ਬੀਬੀਆਂ ਅਤੇ ਮਜ਼ਦੂਰ ਇਸ ਦਰਦਨਾਕ ਸੜਕ ਹਾਦਸੇ ਵਿਚ ਹਲਾਕ ਹੋਏ ਹਨ, ਉਨ੍ਹਾਂ ਦੇ ਪਰਿਵਾਰਾਂ ਲਈ ਇਕ ਬਹੁਤ ਵੱਡਾ ਦੁਖਦਾਇਕ ਮਾਹੌਲ ਅਤੇ ਭਵਿੱਖ ਲਈ ਇਕ ਵੱਡੀ ਮੁਸ਼ਕਿਲ ਖੜ੍ਹੀ ਹੋ ਗਈ ਹੈ, ਕਿਉਂਕਿ ਇਨ੍ਹਾਂ ਪਰਿਵਾਰਾਂ ਕੋਲ ਕੋਈ ਹੋਰ ਆਮਦਨ ਦੇ ਸਾਧਨ ਨਹੀਂ ਹਨ।
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਕੱਲ੍ਹ ਲਹਿਰਾਗਾਗਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਵਲੋਂ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰਾਂ ਨੂੰ ਮਾਰਨ ਦੀ ਵਾਪਰੀ ਦੁਰਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਮਿ੍ਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ 20-20 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਜ਼ਦੂਰ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਰਹੇ ਸਨ ਜਿਨ੍ਹਾਂ ਪਰਿਵਾਰਾਂ ਦੀਆਂ ਬੀਬੀਆਂ ਅਤੇ ਮਜ਼ਦੂਰ ਇਸ ਦਰਦਨਾਕ ਸੜਕ ਹਾਦਸੇ ਵਿਚ ਹਲਾਕ ਹੋਏ ਹਨ, ਉਨ੍ਹਾਂ ਦੇ ਪਰਿਵਾਰਾਂ ਲਈ ਇਕ ਬਹੁਤ ਵੱਡਾ ਦੁਖਦਾਇਕ ਮਾਹੌਲ ਅਤੇ ਭਵਿੱਖ ਲਈ ਇਕ ਵੱਡੀ ਮੁਸ਼ਕਿਲ ਖੜ੍ਹੀ ਹੋ ਗਈ ਹੈ, ਕਿਉਂਕਿ ਇਨ੍ਹਾਂ ਪਰਿਵਾਰਾਂ ਕੋਲ ਕੋਈ ਹੋਰ ਆਮਦਨ ਦੇ ਸਾਧਨ ਨਹੀਂ ਹਨ। ਇਸ ਲਈ ਪੰਜਾਬ ਸਰਕਾਰ ਨੂੰ ਤੁਰੰਤ ਇਨ੍ਹਾਂ ਮ੍ਰਿਤਕ ਪਰਿਵਾਰਾਂ ਦੇ ਲਈ ਆਪਣੇ ਰਾਹਤ ਫ਼ੰਡ ਵਿਚੋਂ 20-20 ਲੱਖ ਰੁਪਏ ਸਹਾਇਤਾ ਰਾਸ਼ੀ ਅਤੇ ਇਨ੍ਹਾਂ ਦੇ ਪਰਿਵਾਰਾਂ ਵਿਚੋਂ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਇਹ ਪਰਿਵਾਰ ਆਪਣੀ ਜ਼ਿੰਦਗੀ ਸਹੀ ਤਰੀਕੇ ਨਾਲ ਬਸਰ ਕਰ ਸਕਣ।