20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼੍ਰੋ. ਅ. ਦਲ ਦੀ ਸਰਕਾਰ ਬਣਾਉਣ ’ਚ ਇਸਤਰੀ ਅਕਾਲੀ ਦਲ ਨਿਭਾਏਗਾ ਅਹਿਮ ਭੂਮਿਕਾ- ਡਾ. ਰਣਜੀਤ ਕੌਰ ਗੁਰੂ ਖਮਾਣੋਂ ਵਿਖੇ ਸਰਕਲ ਇਸਤਰੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਹੋਈ

ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਵਿਚ ਇਸਤਰੀ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ ਤੇ ਪਾਰਟੀ ਦੀ ਜਿੱਤ ਲਈ ਸਮੂਹ ਬੀਬੀਆਂ ਨੂੰ ਹੁਣ ਤੋਂ ਹੀ ਕਮਰਕੱਸੇ ਕਰਕੇ ਮੈਦਾਨ ਵਿਚ ਡਟ ਜਾਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ.

Ad Position 21
No active advertisement
ਅਜੀਤ ਡੈਸਕ 20-10-2026
ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਵਿਚ ਇਸਤਰੀ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ ਤੇ ਪਾਰਟੀ ਦੀ ਜਿੱਤ ਲਈ ਸਮੂਹ ਬੀਬੀਆਂ ਨੂੰ ਹੁਣ ਤੋਂ ਹੀ ਕਮਰਕੱਸੇ ਕਰਕੇ ਮੈਦਾਨ ਵਿਚ ਡਟ ਜਾਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰਣਜੀਤ ਕੌਰ ਗੁਰੂ ਨੇ ਖਮਾਣੋਂ ਵਿਖੇ ਸਰਕਲ ਇਸਤਰੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਭਰਮਾਰ ਕਾਰਨ ਮਾਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਸਤਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਵੀ ਗੰਭੀਰ ਹੈ ਤੇ ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵੱਲ ਜਾ ਰਹੇ ਹਨ। ਇਸ ਤੋਂ ਇਲਾਵਾ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵੀ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੁਟਕਲਿਆਂ ਨਾਲ ਸਰਕਾਰਾਂ ਨਹੀਂ ਚੱਲਦੀਆਂ, ਸਗੋਂ ਸੂਬੇ ਨੂੰ ਚਲਾਉਣ ਲਈ ਤਜਰਬੇ, ਦੂਰਅੰਦੇਸ਼ੀ ਅਤੇ ਮਜ਼ਬੂਤ ਅਗਵਾਈ ਦੀ ਲੋੜ ਹੁੰਦੀ ਹੈ। ਸੁਖਬੀਰ ਸਿੰਘ ਬਾਦਲ ਕੋਲ ਸਰਕਾਰ ਚਲਾਉਣ ਤੇ ਹਾਲਾਤ ਨੂੰ ਕੰਟਰੋਲ ਕਰਨ ਦਾ ਤਜਰਬਾ ਹੈ। ਡਾ. ਰਣਜੀਤ ਕੌਰ ਗੁਰੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਜੋ ਸੂਬੇ ਦੇ ਹਿਤਾਂ ਦੀ ਪਹਿਰੇਦਾਰੀ ਕਰ ਸਕਦੀ ਹੈ। ਬੀਬੀ ਗੁਰੂ ਨੇ ਦੱਸਿਆ ਕਿ 17 ਨਵੰਬਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਹਲਕਾ ਬਸੀ ਪਠਾਣਾਂ ਵਿਚ ਇਸਤਰੀ ਵਿੰਗ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ, ਜਿਸ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਬੀਬੀ ਭੁਪਿੰਦਰ ਕੌਰ, ਕਰਮਜੀਤ ਕੌਰ ਹਲਕਾ ਪ੍ਰਧਾਨ ਇਸਤਰੀ ਬਸੀ ਪਠਾਣਾਂ, ਸਰਬਜੀਤ ਕੌਰ ਸਾਬਕਾ ਪ੍ਰਧਾਨ ਨਗਰ ਕੌਂਸਲ ਖਮਾਣੋਂ, ਤਰਨਪ੍ਰੀਤ ਕੌਰ, ਰਮਨਜੋਤ ਕੌਰ, ਸੁਰਿੰਦਰ ਪਾਲ ਕੌਰ, ਬਿਮਲ ਕੌਰ, ਸੁਰਿੰਦਰ ਕੌਰ ਸਾਬਕਾ ਕੌਂਸਲਰ, ਸਰਬਜੀਤ ਕੌਰ, ਰਮਨਜੀਤ ਕੌਰ, ਰੁਪਿੰਦਰ ਕੌਰ, ਮਨਦੀਪ ਕੌਰ, ਗੁਰਦੀਪ ਕੌਰ, ਜਸਵਿੰਦਰ ਕੌਰ, ਬਲਜੀਤ ਕੌਰ, ਦਲਜਿੰਦਰ ਕੌਰ, ਛਿੰਦਰਪਾਲ ਕੌਰ, ਨਿਰਮਲ ਕੌਰ, ਬਲਜੀਤ ਕੌਰ, ਭਜਨ ਸਿੰਘ, ਕੁਲਦੀਪ ਕੌਰ, ਪ੍ਰੇਮ ਕੌਰ, ਸੁਖਜੀਤ ਕੌਰ ਸੁਹਾਵੀ, ਕਿਰਨਜੀਤ ਕੌਰ ਸਾਬਕਾ ਸਰਪੰਚ ਰਾਣਵਾਂ, ਹਰਜੀਤ ਕੌਰ, ਰਜਨੀਤ ਪਰਮਿੰਦਰ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ’ਵਰਸਿਟੀ ਵਿਖੇ ‘ਔਰਤਾਂ ਲਈ ਨੈਤਿਕਤਾ, ਕਦਰਾਂ-ਕੀਮਤਾਂ ਤੇ ਆਚਰਣ’ ਵਿਸ਼ੇ ’ਤੇ ਭਾਸ਼ਨ ਕਰਵਾਇਆ ਅਗਲੀ ਖ਼ਬਰ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਰਕਾਰ 20-20 ਲੱਖ ਰੁਪਏ ਮੁਆਵਜ਼ਾ ਦੇਵੇ- ਮਾਨ
Ad Position 24