20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਿਸ਼ਵ ’ਵਰਸਿਟੀ ਵਿਖੇ ‘ਔਰਤਾਂ ਲਈ ਨੈਤਿਕਤਾ, ਕਦਰਾਂ-ਕੀਮਤਾਂ ਤੇ ਆਚਰਣ’ ਵਿਸ਼ੇ ’ਤੇ ਭਾਸ਼ਨ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਵਿਭਾਗ ਵਲੋਂ ਬਸਤੀਵਾਦੀ ਪੰਜਾਬ ਵਿਚ ਪੰਜਾਬੀ ਪ੍ਰਿੰਟ ਮੀਡੀਆ ਵਿਚ ਔਰਤਾਂ ਦੀ ਪੇਸ਼ਕਾਰੀ ਦੇ ਸੰਦਰਭ ਵਿਚ ਨੈਤਿਕਤਾ, ਕਦਰਾਂ-ਕੀਮਤਾਂ ਅਤੇ ਆਚਰਣ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਭਾਸ਼ਣ ਦਾ ਉਦੇਸ਼ ਬਸਤੀਵਾਦੀ ਕਾਲ ਦੌਰਾਨ ਪੰਜਾਬੀ ਪ੍ਰਿੰਟ ਮੀਡੀਆ ਵਿਚ ਔਰਤਾਂ ਦੀ ਪੇਸ਼ਕਾਰੀ ਤੇ ਉਨ੍ਹਾਂ ਨਾਲ ਸੰਬੰਧਿਤ ਨੈਤਿਕ ਆਦਰਸ਼ਾਂ, ਸਮਾਜਿਕ ਕਦਰਾਂ-ਕੀਮਤਾਂ ਅਤੇ ਆਚਰਣ ਦੇ ਮਾਪਦੰਡਾਂ ਬਾਰੇ ਅਕਾਦਮਿਕ ਦ੍ਰਿਸ਼ਟੀਕੋਣ ਪੇਸ਼ ਕਰਨਾ ਸੀ।

Ad Position 21
No active advertisement
ਵਿਸ਼ਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਕਰਵਾਏ ਗਏ ਵਿਸ਼ੇਸ਼ ਭਾਸ਼ਨ ਦੌਰਾਨ ਡਾ. ਜਸਪ੍ਰੀਤ ਕੌਰ ਅਤੇ ਹੋਰ ਅਧਿਆਪਕ ਡਾ. ਪਰਨੀਤ ਕੌਰ ਢਿੱਲੋਂ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 20-10-2026
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਵਿਭਾਗ ਵਲੋਂ ਬਸਤੀਵਾਦੀ ਪੰਜਾਬ ਵਿਚ ਪੰਜਾਬੀ ਪ੍ਰਿੰਟ ਮੀਡੀਆ ਵਿਚ ਔਰਤਾਂ ਦੀ ਪੇਸ਼ਕਾਰੀ ਦੇ ਸੰਦਰਭ ਵਿਚ ਨੈਤਿਕਤਾ, ਕਦਰਾਂ-ਕੀਮਤਾਂ ਅਤੇ ਆਚਰਣ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਭਾਸ਼ਣ ਦਾ ਉਦੇਸ਼ ਬਸਤੀਵਾਦੀ ਕਾਲ ਦੌਰਾਨ ਪੰਜਾਬੀ ਪ੍ਰਿੰਟ ਮੀਡੀਆ ਵਿਚ ਔਰਤਾਂ ਦੀ ਪੇਸ਼ਕਾਰੀ ਤੇ ਉਨ੍ਹਾਂ ਨਾਲ ਸੰਬੰਧਿਤ ਨੈਤਿਕ ਆਦਰਸ਼ਾਂ, ਸਮਾਜਿਕ ਕਦਰਾਂ-ਕੀਮਤਾਂ ਅਤੇ ਆਚਰਣ ਦੇ ਮਾਪਦੰਡਾਂ ਬਾਰੇ ਅਕਾਦਮਿਕ ਦ੍ਰਿਸ਼ਟੀਕੋਣ ਪੇਸ਼ ਕਰਨਾ ਸੀ। ਇਹ ਪ੍ਰੋਗਰਾਮ ਡਾ. ਪਰਿਤਪਾਲ ਸਿੰਘ ਉਪ ਕੁਲਪਤੀ ਦੀ ਸਰਪ੍ਰਸਤੀ ਅਤੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਤੇ ਮੁਖੀ ਇਤਿਹਾਸ ਵਿਭਾਗ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਇਸ ਵਿਸ਼ੇਸ਼ ਭਾਸ਼ਣ ਦੇ ਮੁੱਖ ਵਕਤਾ ਡਾ. ਪਰਨੀਤ ਕੌਰ ਢਿੱਲੋਂ ਐਸੋਸੀਏਟ ਪ੍ਰੋਫੈਸਰ ਇਤਿਹਾਸ ਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਨ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਬਸਤੀਵਾਦੀ ਦੌਰ ਦੇ ਪੰਜਾਬੀ ਪ੍ਰਿੰਟ ਮੀਡੀਆ ਵਿਚ ਪ੍ਰਕਾਸ਼ਿਤ ਰਸਾਲਿਆਂ ਤੇ ਟਰੈਕਟਾਂ ਰਾਹੀਂ ਔਰਤਾਂ ਦੀ ਨੈਤਿਕਤਾ, ਘਰੇਲੂ ਭੂਮਿਕਾਵਾਂ ਅਤੇ ਵਿਹਾਰ ਸੰਬੰਧੀ ਉਮੀਦਾਂ ਨੂੰ ਕਿਵੇਂ ਪੇਸ਼ ਕੀਤਾ ਗਿਆ, ਇਸ ਬਾਰੇ ਮਹੱਤਵਪੂਰਨ ਇਤਿਹਾਸਕ ਦ੍ਰਿਸ਼ਟੀਕੋਣ ਪੇਸ਼ ਕੀਤੇ। ਉਨ੍ਹਾਂ ਨੇ ਬਸਤੀਵਾਦੀ ਪੰਜਾਬ ਦੀਆਂ ਸਮਾਜਿਕ-ਧਾਰਮਿਕ ਸੁਧਾਰ ਲਹਿਰਾਂ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਦੱਸਿਆ ਕਿ ਪ੍ਰਿੰਟ ਮੀਡੀਆ ਨੇ ਲਿੰਗਕ ਮਾਪਦੰਡਾਂ, ਔਰਤਾਂ ਦੀ ਸਿੱਖਿਆ ਤੇ ਨੈਤਿਕ ਆਚਰਣ ਨਾਲ ਸੰਬੰਧਿਤ ਧਾਰਨਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਚੁਣੌਤੀ ਦੇਣ ਅਤੇ ਨਵੇਂ ਸਿਰੇ ਤੋਂ ਪਰਿਭਾਸ਼ਿਤ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਪੁਰਾਲੇਖਾਂ ਵਿਚ ਸੁਰੱਖਿਅਤ ਪ੍ਰਿੰਟ ਸਮਗਰੀ ਨੂੰ ਔਰਤਾਂ ਦੇ ਇਤਿਹਾਸ ਦੇ ਪੁਨਰ-ਨਿਰਮਾਣ ਅਤੇ ਆਧੁਨਿਕ ਪੰਜਾਬ ਦੇ ਸਮਾਜਿਕ ਤੇ ਸੱਭਿਆਚਾਰਕ ਪਰਿਵਰਤਨਾਂ ਨੂੰ ਸਮਝਣ ਲਈ ਮਹੱਤਵਪੂਰਨ ਮੁੱਢਲੇ ਸਰੋਤ ਵਜੋਂ ਉਜਾਗਰ ਕੀਤਾ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਅਜਿਹੀਆਂ ਅਕਾਦਮਿਕ ਗਤੀਵਿਧੀਆਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਤਿਹਾਸਕ ਸਰੋਤਾਂ ਵਿਚ ਔਰਤਾਂ ਦੀ ਪੇਸ਼ਕਾਰੀ ਦਾ ਅਧਿਐਨ ਬਸਤੀਵਾਦੀ ਪੰਜਾਬ ਦੇ ਸਮਾਜਿਕ ਅਤੇ ਸੱਭਿਆਚਾਰਕ ਪੱਖਾਂ ਨੂੰ ਸਮਝਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਵਿਦਿਆਰਥੀਆਂ ਵਿਚ ਇਤਿਹਾਸਕ ਚੇਤਨਾ, ਵਿਸ਼ਲੇਸ਼ਣਾਤਮਿਕ ਦ੍ਰਿਸ਼ਟੀ ਅਤੇ ਆਲੋਚਨਾਤਮਿਕ ਸੋਚ ਵਿਕਸਿਤ ਕਰਨ ਲਈ ਅਜਿਹੇ ਅਕਾਦਮਿਕ ਉਪਰਾਲਿਆਂ ਦੀ ਅਹਿਮੀਅਤ ਨੂੰ ਉਜਾਗਰ ਕੀਤਾ। ਇਸ ਵਿਸ਼ੇਸ਼ ਭਾਸ਼ਣ ਦਾ ਸੰਚਾਲਨ ਡਾ. ਜਸਪ੍ਰੀਤ ਕੌਰ ਇੰਚਾਰਜ ਇਤਿਹਾਸ ਵਿਭਾਗ ਵਲੋਂ ਕੀਤਾ ਗਿਆ, ਜਦਕਿ ਡਾ. ਅਮਨਦੀਪ ਕੌਰ ਸਹਾਇਕ ਪ੍ਰੋਫੈਸਰ ਇਤਿਹਾਸ ਵਿਭਾਗ ਨੇ ਕੋਆਰਡੀਨੇਟਰ ਵਜੋਂ ਭੂਮਿਕਾ ਨਿਭਾਈ। ਇਸ ਮੌਕੇ ਇਤਿਹਾਸ ਵਿਭਾਗ ਦੇ ਸਮੂਹ ਅਧਿਆਪਕ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀ ਹਾਜ਼ਰ ਸਨ। ਅਖੀਰ ਵਿਚ ਧੰਨਵਾਦ ਦੇ ਮਤੇ ਨਾਲ ਪ੍ਰੋਗਰਾਮ ਦੀ ਸਮਾਪਤੀ ਹੋਈ। ਇਹ ਅਕਾਦਮਿਕ ਉਪਰਾਲਾ ਪੰਜਾਬ ਦੇ ਸਮਾਜਿਕ ਅਤੇ ਸੱਭਿਆਚਾਰਕ ਇਤਿਹਾਸ ਦੇ ਅਧਿਐਨ ਅਤੇ ਇਤਿਹਾਸਕ ਖੋਜ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਿਭਾਗ ਦੀ ਵਚਨਬੱਧਤਾ ਦਾ ਪ੍ਰਤੀਕ ਬਣਿਆ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਸਰਕਾਰ ਬਣਨ ’ਤੇ ਹਰ ਵਰਗ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ- ਰਾਜੂ ਖੰਨਾ ਅਗਲੀ ਖ਼ਬਰ ਸ਼੍ਰੋ. ਅ. ਦਲ ਦੀ ਸਰਕਾਰ ਬਣਾਉਣ ’ਚ ਇਸਤਰੀ ਅਕਾਲੀ ਦਲ ਨਿਭਾਏਗਾ ਅਹਿਮ ਭੂਮਿਕਾ- ਡਾ. ਰਣਜੀਤ ਕੌਰ ਗੁਰੂ ਖਮਾਣੋਂ ਵਿਖੇ ਸ...
Ad Position 24