20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪੁਲਿਸ ਵਲੋਂ ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇਕ ਗ੍ਰਿਫ਼ਤਾਰ

ਰਾਜਪੁਰਾ, 19 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 20-10-2026
ਰਾਜਪੁਰਾ, 19 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ 32 ਬੋਰ ਅਤੇ 1 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸ਼ੰਭੂ ਅਧੀਨ ਪੈਂਦੀ ਤੇਪਲਾ ਪੁਲਿਸ ਚੌਂਕੀ ਦੇ ਇੰਚਾਰਜ ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਜਦੋਂ ਟੀ-ਪੁਆਇੰਟ ਪਿੰਡ ਲੂਹੰਡ ਨੇੜੇ ਪਹੁੰਚੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਦੋਂ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ ਇਕ ਦੇਸੀ ਪਿਸਤੌਲ 315 ਬੋਰ ਅਤੇ ਇਕ ਜਿੰਦਾ ਕਾਰਤੂਸ ਬਰਾਮਦ ਹੋਇਆ। ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਜਸਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਮਾਣਕਮਾਜਰਾ ਸੋਹਾਣਾ ਜ਼ਿਲ੍ਹਾ ਮੋਹਾਲੀ ਵਜੋਂ ਦੱਸੀ। ਥਾਣਾ ਸ਼ੰਭੂ ਦੀ ਪੁਲਿਸ ਨੇ ਜਸਪ੍ਰੀਤ ਸਿੰਘ ਖ਼ਿਲਾਫ਼ ਆਰਮ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਿਹਤ ਵਿਭਾਗ ਨੇ ਤਿਉਹਾਰਾਂ ਦੇ ਮੱਦੇਨਜ਼ਰ ਖਾਣ ਦੀਆਂ ਵਸਤਾਂ ਨਮੂਨੇ ਲਏ ਖੇੜੀ ਨੌਧ ਸਿੰਘ, ਭੜੀ ਅਤੇ ਖਮਾਣੋਂ ’ਚ ਭਰੇ ਗਏ ਸ...
Ad Position 24