20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਿਧਾਇਕ ਰਾਏ ਦੇ ਦਫ਼ਤਰ ਦੇ ਬਾਹਰੋਂ ਬੈਨਰ ਪਾੜਨ ਤੇ ਸੀ. ਸੀ. ਟੀ. ਵੀ. ਤੋੜਨ ਦੇ ਮਾਮਲੇ ’ਚ ਪੁਲਿਸ ਦੀ ਸਖ਼ਤ ਚੇਤਾਵਨੀ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਸਰਹਿੰਦ ਸਥਿਤ ਦਫ਼ਤਰ ਦੇ ਬਾਹਰ ਲੱਗੇ ਰਾਜਨੀਤਿਕ ਬੈਨਰਾਂ ਨੂੰ ਪਾੜਨ ਅਤੇ ਸੀ. ਸੀ.

Ad Position 21
No active advertisement
ਫ਼ਤਹਿਗੜ੍ਹ ਸਾਹਿਬ ਦੇ ਡੀ.ਐਸ.ਪੀ. ਕੁਲਵੀਰ ਸਿੰਘ ਤੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਤਸਵੀਰ ਕਰਨ 20-10-2026
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਸਰਹਿੰਦ ਸਥਿਤ ਦਫ਼ਤਰ ਦੇ ਬਾਹਰ ਲੱਗੇ ਰਾਜਨੀਤਿਕ ਬੈਨਰਾਂ ਨੂੰ ਪਾੜਨ ਅਤੇ ਸੀ. ਸੀ. ਟੀ. ਵੀ. ਕੈਮਰੇ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਫ਼ਤਹਿਗੜ੍ਹ ਸਾਹਿਬ ਕੁਲਵੀਰ ਸਿੰਘ ਨੇ ਦੱਸਿਆ ਕਿ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਫ਼ਤਰ ਬਾਹਰ ਲੱਗਿਆ, ਬੈਨਰ ਜਿਸ ਉੱਪਰ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਅਤੇ ਵਿਧਾਇਕ ਲਖਵੀਰ ਸਿੰਘ ਰਾਏ ਦੀ ਤਸਵੀਰ ਛਪੀ ਸੀ, ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਪਾੜ ਦਿੱਤਾ ਹੈ ਅਤੇ ਉੱਥੇ ਲੱਗਿਆ ਸੀ. ਸੀ. ਟੀ. ਵੀ. ਕੈਮਰਾ ਵੀ ਨੁਕਸਾਨਿਆ ਗਿਆ ਹੈ। ਇਸ ਤੋਂ ਇਲਾਵਾ ਜੋਤੀ ਸਰੂਪ ਮੋੜ ਨੇੜੇ ਵੀ ਆਮ ਆਦਮੀ ਪਾਰਟੀ ਦੇ ਪੋਸਟਰ ਪਾੜੇ ਜਾਣ ਦੀ ਸੂਚਨਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਸੀ. ਸੀ. ਟੀ. ਵੀ. ਫੁਟੇਜ ਚੈੱਕ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐਕਸ਼ਨ ਕਮੇਟੀ ਵਲੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੇ ਘਰ ਦਾ ਘਿਰਾਓ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸਰਕਾਰ ਪ... ਅਗਲੀ ਖ਼ਬਰ ਲਹਿਰਾਗਾਗਾ ਨੇੜੇ ਸੜਕ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਕੁਲਦੀਪ ਸਿੰਘ ਸਿੱਧੂਪੁਰ ਨੇ ਦੁੱਖ ਪ੍ਰਗਟਾਇਆ
Ad Position 24