19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਕੀਤੀਆਂ ਗਤੀਵਿਧੀਆਂ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 20-10-2026
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਅਤੇ ਹੋਟ ਸਪਾਟ ਏਰੀਏ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਹਸਪਤਾਲ ਵਿਚ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਵਾਰਸਾਂ ਨੂੰ ਡੇਂਗੂ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਜਾਣਕਾਰੀ ਸਾਂਝੀ ਕਰਦਿਆਂ ਐਸ.ਐਮ.ਓ ਡਾ. ਜਸਪ੍ਰੀਤ ਸਿੰਘ ਬੇਦੀ ਨੇ ਦੱਸਿਆ ਕਿ ਡੇਂਗੂ ਤੋਂ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਕਰਨ ਲਈ ਸਾਨੂੰ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਡੇਂਗੂ ਤੋਂ ਬਚਾਅ, ਇਸ ਦੇ ਚਿੰਨ੍ਹ, ਨਿਸ਼ਾਨੀਆਂ, ਲੱਛਣਾਂ ਅਤੇ ਇਸ ਦੇ ਇਲਾਜ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਮੌਕੇ ਤੇ ਰਿਸਰਚ ਸਾਇੰਟਿਸਟ ਡਾ. ਸੰਪਨ ਅਤਰੀ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸ਼ੁਭਮ ਸੂਰੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਟਾਫ਼ ਨਰਸ ਦਲਜੀਤ ਕੌਰ, ਸਿਹਤ ਕਰਮਚਾਰੀ ਜਗਰੂਪ ਸਿੰਘ ਤੋਂ ਇਲਾਵਾ ਨਰਸਿੰਗ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਵਧ ਰਹੀ ਹੈ, ਭਾਜਪਾ- ਡਾ. ਹਰਬੰਸ ਲਾਲ ਅਗਲੀ ਖ਼ਬਰ ਇਨਸਾਫ਼ ਕਮੇਟੀ ਤੇ ਜਥੇਬੰਦੀਆਂ ਵਲੋਂ ਵਿਧਾਇਕ ਗੈਰੀ ਬੜਿੰਗ ਦੀ ਕੋਠੀ ਅੱਗੇ ਰੋਸ ਧਰਨਾ
Ad Position 24