19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪੰਜਾਬ ਸਰਕਾਰ ਨਸ਼ਿਆਂ ਦਾ ਖ਼ਾਤਮਾ ਕਰਨ ’ਚ ਨਹੀਂ, ਸਗੋਂ ਨਸ਼ਿਆਂ ਨੂੰ ਫੈਲਾਉਣ ਵਿਚ ਲੱਗੀ ਹੋਈ ਹੈ- ਭੁੱਟਾ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)- ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਇਨਸਾਫ਼ ਕਮੇਟੀ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਵੱਖ-ਵੱਖ ਜਥੇਬੰਦੀਆਂ ਦੁਆਰਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਫ਼ਤਰ ਦੇ ਮੂਹਰੇ ਲਗਾਏ ਰੋਸ ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਬਲਜੀਤ ਸਿੰਘ ਭੁੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦਾ ਕਤਲ ਇਹ ਗੱਲ ਸਾਬਿਤ ਕਰਦਾ ਹੈ ਕਿ ਪੰਜਾਬ ਸਰਕਾਰ ਨਸ਼ਿਆਂ ਦਾ ਖ਼ਾਤਮਾ ਕਰਨ ਵਿਚ ਨਹੀਂ, ਸਗੋਂ ਨਸ਼ਿਆਂ ਨੂੰ ਹੋਰ ਫੈਲਾਉਣ ਵਿਚ ਲੱਗੀ ਹੋਈ ਹੈ ਅਤੇ ਨਸ਼ਾ ਸਮਗਲਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ, ਦੂਜੇ ਪਾਸੇ ਨਸ਼ਿਆਂ ਦੇ ਵਪਾਰੀਆਂ ਨੂੰ ਫੜਾਉਣ ਵਾਲੇ ਇਕ ਨੌਜਵਾਨ ਦਾ ਦਿਨ ਦਿਹਾੜੇ ਸ਼ਰੇਆਮ ਕਤਲ ਕਰ ਦਿੱਤਾ ਜਾਂਦਾ ਹੈ ਅਤੇ ਸਰਕਾਰ ਇਸ ਮਾਮਲੇ ਨੂੰ ਆਪਸੀ ਰੰਜਸ਼ ਕਹਿ ਕੇ ਦਬਾਉਣ ਵਿਚ ਲੱਗੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 20-10-2026
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)- ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਇਨਸਾਫ਼ ਕਮੇਟੀ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਵੱਖ-ਵੱਖ ਜਥੇਬੰਦੀਆਂ ਦੁਆਰਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਫ਼ਤਰ ਦੇ ਮੂਹਰੇ ਲਗਾਏ ਰੋਸ ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਬਲਜੀਤ ਸਿੰਘ ਭੁੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦਾ ਕਤਲ ਇਹ ਗੱਲ ਸਾਬਿਤ ਕਰਦਾ ਹੈ ਕਿ ਪੰਜਾਬ ਸਰਕਾਰ ਨਸ਼ਿਆਂ ਦਾ ਖ਼ਾਤਮਾ ਕਰਨ ਵਿਚ ਨਹੀਂ, ਸਗੋਂ ਨਸ਼ਿਆਂ ਨੂੰ ਹੋਰ ਫੈਲਾਉਣ ਵਿਚ ਲੱਗੀ ਹੋਈ ਹੈ ਅਤੇ ਨਸ਼ਾ ਸਮਗਲਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ, ਦੂਜੇ ਪਾਸੇ ਨਸ਼ਿਆਂ ਦੇ ਵਪਾਰੀਆਂ ਨੂੰ ਫੜਾਉਣ ਵਾਲੇ ਇਕ ਨੌਜਵਾਨ ਦਾ ਦਿਨ ਦਿਹਾੜੇ ਸ਼ਰੇਆਮ ਕਤਲ ਕਰ ਦਿੱਤਾ ਜਾਂਦਾ ਹੈ ਅਤੇ ਸਰਕਾਰ ਇਸ ਮਾਮਲੇ ਨੂੰ ਆਪਸੀ ਰੰਜਸ਼ ਕਹਿ ਕੇ ਦਬਾਉਣ ਵਿਚ ਲੱਗੀ ਹੋਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ ਮੈਂਬਰ ਦਿਲਬਾਗ ਸਿੰਘ ਬਾਘਾ, ਹਰਭਜਨ ਸਿੰਘ ਚਨਾਰਥਲ, ਲਖਵੀਰ ਸਿੰਘ ਸਰਾਣਾ, ਕੁਲਦੀਪ ਸਿੰਘ ਪੋਲਾ, ਸੁਖਦੀਪ ਸਿੰਘ ਬਹਿਲੋਲਪੁਰ, ਦਵਿੰਦਰ ਸਿੰਘ ਬਹਿਲੋਲਪੁਰ, ਹਰਮਨਦੀਪ ਸਿੰਘ ਪੰਜੋਲੀ ਖ਼ੁਰਦ, ਜਰਨੈਲ ਸਿੰਘ ਖ਼ਾਲਸਾ, ਮਨਪ੍ਰੀਤ ਸਿੰਘ ਸ਼ਾਹਪੁਰ, ਹਰਵਿੰਦਰ ਸਿੰਘ ਬੱਬਲ, ਪੰਕਜ ਕੁਮਾਰ, ਜਗਤਾਰ ਸਿੰਘ ਗੁਣੀਆ ਮਾਜਰਾ, ਗੁਰਪ੍ਰੀਤ ਸਿੰਘ, ਗੁਰਜਸਜੀਤ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ ਖ਼ਾਲਸਾ, ਜਸਵੀਰ ਸਿੰਘ ਸੋਢੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਨੇ ਖੇਤਰੀ ਯੁਵਕ ਤੇ ਲੋਕ ਮੇਲੇ ਦੀ ਜਿੱਤੀ ਓਵਰਆਲ ਫ਼ਸਟ ਰਨਰਅਪ ਟਰਾਫ਼ੀ ਅਗਲੀ ਖ਼ਬਰ ਪਿੰਡ ਮਾਲੋਵਾਲ ਵਿਖੇ ਦੋ ਦਰਜਨ ਦੇ ਕਰੀਬ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਿਲ
Ad Position 24