20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਸੀ ਪਠਾਣਾਂ ਦੇ ਗਿੱਲ ਪੈਲੇਸ ’ਚ ਲੱਗੀ ਭਿਆਨਕ ਅੱਗ ਮਾਲਕ ਅਮਨਦੀਪ ਸਿੰਘ ਨੇ ਪੁਲਿਸ ਤੋਂ ਨਿਰਪੱਖ ਜਾਂਚ ਦੀ ਕੀਤੀ ਮੰਗ

ਬਸੀ ਪਠਾਣਾਂ, 20 ਅਕਤੂਬਰ (ਰਾਜਿੰਦਰ ਸ਼ਰਮਾ,ਐਚ. ਐਸ.

Ad Position 21
No active advertisement
ਅਜੀਤ ਡੈਸਕ 21-10-2026
ਬਸੀ ਪਠਾਣਾਂ, 20 ਅਕਤੂਬਰ (ਰਾਜਿੰਦਰ ਸ਼ਰਮਾ,ਐਚ. ਐਸ. ਗੌਤਮ)- ਬਸੀ ਪਠਾਣਾਂ-ਮੋਰਿੰਡਾ ਰੋਡ ਤੇ ਸਥਿਤ ਗਿੱਲ ਪੈਲੇਸ ’ਚ ਬੀਤੀ ਤੜਕਸਾਰ ਕਰੀਬ 2 ਵਜੇ ਭਿਆਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਨਾਲ ਪੈਲੇਸ ’ਚ ਚੱਲ ਰਹੇ ਨਵੀਨੀਕਰਨ ਕਰਕੇ ਹਾਲ ਅੰਦਰ ਪਿਆ ਸਾਰਾ ਸਾਮਾਨ ਜਿਸ ’ਚ ਸੋਫ਼ੇ ਸੈੱਟ, ਕੁਰਸੀਆਂ, ਕਾਰਪੈਟ, ਮੈਟ, ਡੈਕੋਰੇਸ਼ਨ ਦਾ ਸਾਰਾ ਸਮਾਨ ਅੱਗ ਦੀਆਂ ਲਪਟਾਂ ’ਚ ਸੁਆਹ ਹੋ ਗਿਆ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਪੈਲੇਸ ਅੰਦਰ ਪਿਆ ਸਾਰਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਇਸ ਭਿਆਨਕ ਅੱਗ ਦੇ ਲੱਗਣ ਨਾਲ ਪੈਲੇਸ ਮਾਲਕ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਪੈਲੇਸ ਦੇ ਮਾਲਕ ਅਮਨਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਤੋਂ ਪੈਲੇਸ ਵਿਚ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਸੀ ਜਿਸ ਕਰਕੇ ਪੈਲੇਸ ਨਾਲ ਸੰਬੰਧਿਤ ਸਾਰਾ ਫ਼ਰਨੀਚਰ ਸਮੇਤ ਹੋਰ ਸਾਮਾਨ ਨਵਾਂ ਖ਼ਰੀਦਿਆ ਗਿਆ ਸੀ ਤੇ ਅਗਲੇ 10 ਤੋਂ 15 ਦਿਨਾਂ ਵਿਚ ਪੈਲੇਸ ਪੂਰੀ ਤਰ੍ਹਾਂ ਤਿਆਰ ਹੋ ਜਾਣਾ ਸੀ। ਉਨ੍ਹਾਂ ਇਸ ਘਟਨਾ ਤੇ ਸ਼ੱਕ ਜ਼ਾਹਿਰ ਕਰਦਿਆਂ ਅੱਗ ਲੱਗਣ ਪਿੱਛੇ ਕਿਸੇ ਸ਼ਰਾਰਤੀ ਅਨਸਰ ਦੇ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ। ਅਮਨਦੀਪ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖਤਾ ਨਾਲ ਜਾਂਚ ਕਰਕੇ ਸਚਾਈ ਸਾਹਮਣੇ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਵਿਅਕਤੀ ਦੀ ਸ਼ਮੂਲੀਅਤ ਜਾਂ ਕਿਸੇ ਤਰ੍ਹਾਂ ਦੀ ਸਾਜ਼ਿਸ਼ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਮੁਸ਼ਕਲ ਘੜੀ ਵਿਚ ਉਨ੍ਹਾਂ ਨੂੰ ਬਣਦਾ ਸਹਿਯੋਗ ਦਿੱਤਾ ਜਾਵੇ ਅਤੇ ਮਾਮਲੇ ਦੀ ਸਚਾਈ ਸਾਹਮਣੇ ਲਿਆ ਕੇ ਇਨਸਾਫ਼ ਨੂੰ ਯਕੀਨੀ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਸਾਡੀਆਂ ਪਰੰਪਰਾਵਾਂ ਨੂੰ ਸੰਭਾਲਣ ਤੇ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਸਾਧਨ- ਰਾਜੂ ਖੰਨਾ ਸ੍ਰੀ... ਅਗਲੀ ਖ਼ਬਰ ਮਹਾਰਾਜਾ ਅਗਰਸੈਨ ਦੀਆਂ ਸਿੱਖਿਆਵਾਂ ਸਮਾਜ ਨੂੰ ਏਕਤਾ ਤੇ ਲੋਕ ਭਲਾਈ ਦਾ ਸੰਦੇਸ਼ ਦਿੰਦੀਆਂ ਹਨ- ਰਣਦੀਪ ਸਿੰਘ ਨਾਭਾ
Ad Position 24