20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਾਬਕਾ ਵਿਧਾਇਕ ਜੀ. ਪੀ. ਨੇ ਰਾਮਲੀਲਾ ਦਾ ਕੀਤਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 20 ਅਕਤੂਬਰ (ਮਨਪ੍ਰੀਤ ਸਿੰਘ)- ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ, ਵਿਜੈ ਦਸਵੀਂ ਦੁਸਹਿਰੇ ਦਾ ਤਿਉਹਾਰ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਖੇਤਰਾਂ ਵਿਚ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਡਰਾਮਾਟਿਕ ਕਲੱਬਾਂ ਵਲੋਂ ਸ਼ਾਮ ਵੇਲੇ ਸੂਰਜ ਢਲਦਿਆਂ ਹੀ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਰਾਮ ਚੰਦਰ, ਮਾਤਾ ਸੀਤਾ ਅਤੇ ਲਕਸ਼ਮਣ ਵਲੋਂ ਰੱਥ ’ਤੇ ਸਵਾਰ ਹੋ ਕੇ ਸ਼ਹਿਰ ਵਿਚ ਵਿਜੈ ਯਾਤਰਾ (ਮਹਾਂਵੀਰ ਯਾਤਰਾ) ਕੱਢੀ ਗਈ, ਜਿਸਦਾ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵਲੋਂ ਵਿਜੈ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਅਮਲੋਹ ਵਿਚ ਦੁਸਹਿਰੇ ਮੌਕੇ ਭਗਵਾਨ ਸ੍ਰੀ ਰਾਮ ਦੇ ਰੂਪ ਵਿਚ ਛੋਟਾ ਬੱਚਾ ਕਿਆਂਸ ਸੂਦ। ਤਸਵੀਰ ਤੇ ਵੇਰਵਾ : ਕੇਵਲ ਸਿੰਘ ਰਾਮਲੀਲ੍ਹਾ ਮੰਚ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ.ਦਾ ਸਨਮਾਨ ਕਰਦੇ ਹੋਏ ਕਲੱਬ ਪ੍ਰਧਾਨ ਕੇਸ਼ਵ ਕਪਿਲਾ ਅਤੇ ਹੋਰ ਅਹੁਦੇਦਾਰ। ਤਸਵੀਰ :ਰਾਜਿੰਦਰ ਸ਼ਰਮਾ 21-10-2026
ਫ਼ਤਹਿਗੜ੍ਹ ਸਾਹਿਬ, 20 ਅਕਤੂਬਰ (ਮਨਪ੍ਰੀਤ ਸਿੰਘ)- ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ, ਵਿਜੈ ਦਸਵੀਂ ਦੁਸਹਿਰੇ ਦਾ ਤਿਉਹਾਰ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਖੇਤਰਾਂ ਵਿਚ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਡਰਾਮਾਟਿਕ ਕਲੱਬਾਂ ਵਲੋਂ ਸ਼ਾਮ ਵੇਲੇ ਸੂਰਜ ਢਲਦਿਆਂ ਹੀ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਰਾਮ ਚੰਦਰ, ਮਾਤਾ ਸੀਤਾ ਅਤੇ ਲਕਸ਼ਮਣ ਵਲੋਂ ਰੱਥ ’ਤੇ ਸਵਾਰ ਹੋ ਕੇ ਸ਼ਹਿਰ ਵਿਚ ਵਿਜੈ ਯਾਤਰਾ (ਮਹਾਂਵੀਰ ਯਾਤਰਾ) ਕੱਢੀ ਗਈ, ਜਿਸਦਾ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵਲੋਂ ਵਿਜੈ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਅਮਨ ਕਾਨੂੰਨ ਵਿਵਸਥਾ ਅਤੇ ਟਰੈਫ਼ਿਕ ਨੂੰ ਸੁਚਾਰੂ ਰੂਪ ’ਚ ਚਲਾਉਣ ਲਈ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਵੀ ਤਾਇਨਾਤ ਰਹੇ। ਇਸ ਮੌਕੇ ਆਤਿਸ਼ਬਾਜ਼ੀ ਕੀਤੀ ਗਈ ਅਤੇ ਵੱਖ-ਵੱਖ ਥਾਈਂ ਕਲੱਬਾਂ ਤੇ ਕਮੇਟੀਆਂ ਤੋਂ ਇਲਾਵਾ ਸ਼੍ਰੀ ਰਾਮ ਦੁਸਹਿਰਾ ਕਮੇਟੀ ਸਰਹਿੰਦ ਸ਼ਹਿਰ ਵਿਖੇ ਕਬੱਡੀ ਟੂਰਨਾਮੈਂਟ, ਲੜਕੀਆਂ ਦੇ ਸ਼ੋ ਮੈਚ ਵੀ ਕਰਵਾਏ ਗਏ। ਜਿਸ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਵਿਸ਼ੇਸ਼ ਮਹਿਮਾਨਾਂ ਵਲੋਂ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਯੰਗ ਬਲੱਡ ਡਰਾਮਾਟਿੱਕ ਕਲੱਬ ਸਰਹਿੰਦ ਸ਼ਹਿਰ ਵਲੋਂ ਦੁਸਹਿਰਾ ਗਰਾਊਂਡ ਸਰਹਿੰਦ ਸ਼ਹਿਰ ਜੈ ਦੁਰਗਾ ਡਰਾਮਾਟਿਕ ਕਲੱਬ ਤੇ ਸ੍ਰੀ ਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਸਰਹਿੰਦ ਮੰਡੀ ਵਲੋਂ ਰੋਪੜ ਬੱਸ ਸਟੈਂਡ ਵਿਖੇ ਰਾਵਣ ਦੇ ਪੁਤਲਿਆਂ ਨੂੰ ਅਗਨੀ ਵਿਖਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਸਾਨੂੰ ਸਾਰੇ ਦਿਹਾੜੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦੇ ਹੋਏ, ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਜੈ ਦਸਵੀਂ ਦੇ ਤਿਉਹਾਰ ਤੋਂ ਸਾਨੂੰ ਜਬਰ, ਜ਼ੁਲਮ ਅਤੇ ਅੱਤਿਆਚਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਦੀ ਪੇ੍ਰਰਨਾ ਮਿਲਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ। ਸਰਹਿੰਦ ’ਚ ਵੱਖ-ਵੱਖ ਥਾਵਾਂ ’ਤੇ ਦੁਸਹਿਰੇ ਦੀਆਂ ਰੌਣਕਾਂ, ਵਿਧਾਇਕ ਨੇ ਸਮਾਗਮਾਂ ਵਿਚ ਸ਼ਿਰਕਤ ਕਰਕੇ ਪ੍ਰਬੰਧਕਾਂ ਦੀ ਕੀਤੀ ਹੌਸਲਾ ਅਫਜ਼ਾਈ * ਦੁਸਹਿਰਾ ਸਾਨੂੰ ਸਚਾਈ, ਸਦਭਾਵਨਾ ਤੇ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਦਿੰਦਾ ਹੈ ਸੰਦੇਸ਼- ਵਿਧਾਇਕ ਲਖਬੀਰ ਸਿੰਘ ਰਾਏ ਫ਼ਤਹਿਗੜ੍ਹ ਸਾਹਿਬ, (ਮਨਪ੍ਰੀਤ ਸਿੰਘ)- ਸਰਹਿੰਦ ਵਿਚ ਵੱਖ-ਵੱਖ ਥਾਵਾਂ ਤੇ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਵਿੱਤਰ ਤਿਉਹਾਰ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵੱਖ-ਵੱਖ ਦੁਸਹਿਰਾ ਸਮਾਗਮਾਂ ਵਿਚ ਸ਼ਿਰਕਤ ਕੀਤੀ ਤੇ ਪ੍ਰਬੰਧਕ ਕਮੇਟੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਵਿਧਾਇਕ ਲਖਬੀਰ ਸਿੰਘ ਰਾਏ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਦੁਸਹਿਰਾ ਸਿਰਫ਼ ਇਕ ਤਿਉਹਾਰ ਨਹੀਂ, ਸਗੋਂ ਸਚਾਈ, ਨਿਆਂ ਅਤੇ ਨੇਕੀ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦੇਣ ਵਾਲਾ ਮਹਾਨ ਸੰਦੇਸ਼ ਹੈ। ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਤੋਂ ਸਾਨੂੰ ਸਿੱਖਿਆ ਮਿਲਦੀ ਹੈ ਕਿ ਭਾਵੇਂ ਬੁਰਾਈ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ, ਅੰਤ ਵਿਚ ਜਿੱਤ ਸਚਾਈ ਅਤੇ ਧਰਮ ਦੀ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਇਸ ਤਿਉਹਾਰ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਸਾਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਖ਼ਤਮ ਕਰਕੇ ਸਮਾਜ ਵਿਚ ਪਿਆਰ, ਸ਼ਾਂਤੀ, ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਧਾਰਮਿਕ ਤੇ ਸਭਿਆਚਾਰਕ ਸਮਾਗਮ ਸਾਡੀ ਅਮੀਰ ਵਿਰਾਸਤ ਦੇ ਰਖਵਾਲੇ ਹਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਪ੍ਰਬੰਧਕਾਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਤਿਉਹਾਰ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਨਾਲ ਮਨਾਉਣ ਦਾ ਸੱਦਾ ਦਿੱਤਾ। ਮੰਡੀ ਗੋਬਿੰਦਗੜ੍ਹ ’ਚ ਧੂਮਧਾਮ ਨਾਲ ਮਨਾਇਆ ਦਸਹਿਰਾ, ਗੈਰੀ ਬੜਿੰਗ, ਵਿਜੇ ਬਾਂਸਲ ਤੇ ਪ੍ਰਿੰਸ ਨੇ ਕੀਤਾ ਰਾਵਣ ਦਹਿਨ * ਸ੍ਰੀ ਕ੍ਰਿਸ਼ਨਾ ਮੰਦਿਰ ਪ੍ਰਬੰਧਕ ਸਭਾ ਵਲੋਂ 67ਵਾਂ ਦਸਹਿਰਾ ਸਮਾਗਮ: ਮੰਡੇਰ ਬ੍ਰਦਰਜ਼ ਦੀ ਪੇਸ਼ਕਾਰੀ ਤੇ ਆਤਿਸ਼ਬਾਜ਼ੀ ਨੇ ਮੋਹਿਆ ਲੋਕਾਂ ਦਾ ਮਨ ਮੰਡੀ ਗੋਬਿੰਦਗੜ੍ਹ, (ਇਕਬਾਲਦੀਪ ਸੰਧੂ)- ਉਦਯੋਗਿਕ ਨਗਰੀ ਵਿਚ ਦੁਸਹਿਰਾ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਕ੍ਰਿਸ਼ਨਾ ਮੰਦਿਰ ਪ੍ਰਬੰਧਕ ਸਭਾ ਵਲੋਂ ਕਰਵਾਏ 67ਵੇਂ ਦੁਸਹਿਰਾ ਸਮਾਗਮ ਦੌਰਾਨ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਜੇ ਬਾਂਸਲ ਅਤੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਪੂਜਾ ਉਪਰੰਤ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਦਿਖਾਈ। ਰਾਵਣ ਦਹਿਨ ਸ਼ਾਮ 5:46 ਵਜੇ ਹੋਇਆ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ। ਪੁਤਲਿਆਂ ਦੇ ਦਹਿਨ ਮੌਕੇ ਹੋਈ ਰੰਗੀਨ ਆਤਿਸ਼ਬਾਜ਼ੀ ਨੇ ਸਮਾਗਮ ਦੀ ਰੌਣਕ ਵਧਾ ਦਿੱਤੀ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਮੰਡੇਰ ਬ੍ਰਦਰਜ਼ ਨੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਸ੍ਰੀ ਕ੍ਰਿਸ਼ਨਾ ਮੰਦਿਰ ਪ੍ਰਬੰਧਕ ਸਭਾ ਪ੍ਰਧਾਨ ਪ੍ਰੇਮ ਚੰਦ ਬਾਂਸਲ, ਦਵਿੰਦਰ ਪਰਾਸ਼ਰ, ਅਨਿਲ ਗੁਪਤਾ, ਓਮ ਰਤਨ ਡਾਟਾ, ਵਿਜੈ ਬਾਂਸਲ, ਪਵਨ ਜਿੰਦਲ ਆਦਿ ਵਲੋਂ ਕਈ ਦਹਾਕਿਆਂ ਤੋਂ ਦੁਸਹਿਰਾ ਸਮਾਗਮ ਕਰਵਾਉਣ ਦੀ ਪਰੰਪਰਾ ਜਾਰੀ ਹੈ। ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਲਈ ਥਾਣਾ ਮੁਖੀ ਸੰਦੀਪ ਸਿੰਘ ਪੁਲਿਸ ਟੀਮ ਸਮੇਤ ਮੌਜੂਦ ਰਹੇ। ਇਸ ਮੌਕੇ ਸੁਸ਼ੀਲ ਸ਼ਰਮਾ (ਪੱਪੀ) ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਸਮਾਗਮ ਨੇ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਬਸੀ ਪਠਾਣਾਂ ਵਿਖੇ ਸ੍ਰੀ ਰਾਮ-ਲੀਲ੍ਹਾ ਕਮੇਟੀ ਵਲੋਂ ਦਸਹਿਰਾ ਮਨਾਇਆ * ਦੁਸਹਿਰਾ ਗਰਾਊਂਡ ’ਚ ਰਾਵਣ ਤੇ ਮੇਘਨਾਥ ਦੇ ਪੁਤਲਿਆਂ ਦਾ ਕੀਤਾ ਅਗਨ ਭੇੇਂਟ ਬਸੀ ਪਠਾਣਾਂ, (ਰਾਜਿੰਦਰ ਸ਼ਰਮਾ, ਐਚ.ਐਸ. ਗੌਤਮ)- ਸ੍ਰੀ ਰਾਮ-ਲੀਲ੍ਹਾ ਕਮੇਟੀ ਬਸੀ ਪਠਾਣਾਂ ਵਲੋਂ ਕਮੇਟੀ ਪ੍ਰਧਾਨ ਅਜੈ ਸਿੰਗਲਾ ਦੀ ਅਗਵਾਈ ਹੇਠ ਦਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੁਸਹਿਰਾ ਗਰਾਊਂਡ ਵਿਖੇ ਰਾਵਣ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਭਗਵਾਨ ਰਾਮ ਦੇ ਸਵਰੂਪ ’ਚ ਬਣੇ ਬਾਲ ਕਲਾਕਾਰਾ ਵਲੋਂ ਅਗਨ ਭੇਟ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਦੁਸਹਿਰੇ ਦੀਆਂ ਹਲਕਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੁਸਹਿਰਾ ਬੁਰਾਈ ’ਤੇ ਚੰਗਿਆਈ ਦੀ ਜਿੱਤ ਅਤੇ ਸਚਾਈ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰਾ ਭਾਰਤੀ ਸੰਸਕ੍ਰਿਤੀ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ, ਜੋ ਸਾਨੂੰ ਯਾਦ ਦਿਵਾਉਂਦਾ ਹੈ ਕਿ ਭਾਵੇਂ ਬੁਰਾਈ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ, ਅੰਤ ਵਿਚ ਜਿੱਤ ਸਚਾਈ,ਧਰਮ ਅਤੇ ਨੇਕੀ ਦੀ ਹੀ ਹੁੰਦੀ ਹੈ। ਡੇਰਾ ਮਹੰਤ ਡਾ. ਆਫ਼ਤਾਬ ਸਿੰਘ ਨੇ ਕਿਹਾ ਕਿ ਇਸ ਤਿਉਹਾਰ ਦਾ ਅਸਲ ਮਹੱਤਵ ਕੇਵਲ ਰਾਵਣ ਦੇ ਪੁਤਲੇ ਸਾੜਨ ਤੱਕ ਸੀਮਤ ਨਹੀਂ, ਸਗੋਂ ਆਪਣੇ ਅੰਦਰ ਵੱਸਦੇ ਹੰਕਾਰ, ਕ੍ਰੋਧ, ਲਾਲਚ, ਈਰਖਾ ਅਤੇ ਅਨਿਆਂ ਵਰਗੀਆਂ ਬੁਰਾਈਆਂ ਨੂੰ ਖ਼ਤਮ ਕਰਨਾ ਵੀ ਹੈ। ਇਸ ਮੌਕੇ ਐਡ. ਜਨਰਲ ਧਰਮਿੰਦਰ ਸਿੰਘ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸਿੱਖਿਆ ਦਿੰਦਾ ਹੈ ਕਿ ਤਾਕਤ ਅਤੇ ਗਿਆਨ ਦਾ ਸਹੀ ਇਸਤੇਮਾਲ ਹੀ ਮਨੁੱਖ ਨੂੰ ਮਹਾਨ ਬਣਾਉਂਦਾ ਹੈ। ਇਸ ਮੌਕੇ ਕਾਂਗਰਸ ਯੂਥ ਆਗੂ ਐਡਵੋਕੇਟ ਗੁਰਜੀਤ ਸਿੰਘ ਮਾਰਵਾ, ‘ਆਪ’ ਆਗੂ ਐਡਵੋਕੇਟ ਜਨਰਲ ਧਰਮਿੰਦਰ ਸਿੰਘ, ਯੂਥ ਅਕਾਲੀ ਆਗੂ ਰੂਪੀ ਵਿਰਕ, ਯੂਥ ਕਾਂਗਰਸ ਆਗੂ ਡਾ. ਸੁਖਜੋਤ ਸਿੰਘ, ਨਗਰ ਕੌਂਸਲ ਪ੍ਰਧਾਨ ਰਾਜਪੁਰੀ, ਡੀ. ਐਸ. ਪੀ. ਰਾਜਕੁਮਾਰ ਸ਼ਰਮਾ, ਐਸ. ਐਚ.ਓ. ਬਲਬੀਰ ਸਿੰਘ, ਸਿਟੀ ਇੰਚਾਰਜ ਕਮਲਜੀਤ ਸਿੰਘ, ਸਮੇਤ ਸ੍ਰੀ ਰਾਮ-ਲੀਲ੍ਹਾ ਕਮੇਟੀ ਦੇ ਸਕੱਤਰ ਮਨੋਜ ਭੰਡਾਰੀ, ਖ਼ਜ਼ਾਨਚੀ ਜਤਿਨ ਪਰਾਸ਼ਰ, ਮੀਤ ਪ੍ਰਧਾਨ ਬਲਰਾਮ ਚਾਵਲਾ, ਅਨੂਪ ਸਿੰਗਲਾ, ਭਰਤ ਸ਼ਰਮਾ, ਸਕੱਤਰ ਗੁਰਵਿੰਦਰ ਮਿੰਟੂ, ਸਟੋਰ ਕੀਪਰ ਰਵਿੰਦਰ ਰੰਮੀ, ਨਿਰਦੇਸ਼ਕ ਹਰੀਸ਼ ਥਰੇਜਾ ਅਤੇ ਕੁਲਦੀਪ ਕਿੱਪੀ, ਸ਼ਾਮ ਗੌਤਮ, ਵਿਨੋਦ ਸ਼ਰਮਾ, ਪ੍ਰੀਤਮ ਰਬੜ, ਪ੍ਰਵੀਨ ਕਪਿਲ, ਗੁਰਦੀਪ ਧੀਮਾਨ, ਅਮਿਤ ਪਰਾਸ਼ਰ, ਇੰਦਰਜੀਤ ਇੰਦਰੀ, ਜਤਿੰਦਰ ਸ਼ਰਮਾ, ਅਨਿਲ ਕੁਮਾਰ, ਰਵੀਸ਼ ਅਰੋੜਾ, ਪੁਨੀਤ ਚਾਵਲਾ, ਕਮਲ ਕ੍ਰਿਸ਼ਨ ਬਾਂਡਾਂ, ਜਸਵਿੰਦਰ ਬੱਬਲੂ ਸਮੇਤ ਕਮੇਟੀ ਦੇ ਸਮੂਹ ਮੈਂਬਰ, ਕਲਾਕਾਰ ਤੇ ਸੇਵਾਦਾਰ ਹਾਜ਼ਰ ਸਨ। ਖਮਾਣੋਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ * ਹਲਕਾ ਵਿਧਾਇਕ ‘ਹੈਪੀ’ ਨੇ ਲੋਕਾਂ ਨੂੰ ਦਿੱਤੀ ਦੁਸਹਿਰੇ ਦੇ ਤਿਉਹਾਰ ਦੀ ਵਧਾਈ * ਪ੍ਰਸਿੱਧ ਗਾਇਕ ਰਮਨ ਲਖੇਸਰ ਨੇ ਸਰੋਤਿਆਂ ਦਾ ਕੀਤਾ ਭਰਪੂਰ ਮਨੋਰੰਜਨ ਖਮਾਣੋਂ, (ਜੋਗਿੰਦਰ ਪਾਲ)- ਸ਼ੰਕਰ ਡਰਾਮਾਟਿਕ ਕਲੱਬ, ਰਾਮ-ਲੀਲ੍ਹਾ ਕਮੇਟੀ ਖਮਾਣੋਂ ਤੇ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਰੁਪਿੰਦਰ ਸਿੰਘ ਹੈਪੀ ਹਲਕਾ ਵਿਧਾਇਕ ਬਸੀ ਪਠਾਣਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਵਲੋਂ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ ਤੇ ਸਾਨੂੰ ਰਲ ਮਿਲ ਕੇ ਮਨਾਉਣੇ ਚਾਹੀਦਾ ਹਨ ਤੇ ਹਮੇਸ਼ਾ ਸਚਾਈ ਦੇ ਰਾਹ ਤੇ ਹੀ ਚੱਲਣਾ ਚਾਹੀਦਾ ਹੈ। ਇਸ ਮੌਕੇ ਭਗਵਾਨ ਸ੍ਰੀ ਰਾਮ ਚੰਦਰ, ਮਾਤਾ ਸੀਤਾ, ਲਛਮਣ ਜਤੀ ਤੇ ਸ੍ਰੀ ਹਨੂਮਾਨ ਜੀ ਦੀਆਂ ਝਾਕੀਆਂ ਸਜਾਈਆਂ ਗਈਆਂ। ਸਭਿਆਚਾਰਕ ਸਮਾਗਮ ਦੌਰਾਨ ਪੰਜਾਬੀ ਗਾਇਕ ਰਮਨ ਲਖੇਸਰ ਨੇ ਆਪਣੇ ਚਰਚਿਤ ਗੀਤਾਂ ਨਾਲ ਹਾਜ਼ਰ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਤੋਂ ਇਲਾਵਾ ਸਤਨਾਮ ਸਿੰਘ ਗੱਗੜਵਾੜ ਅਤੇ ਹੋਰਨਾਂ ਗਾਇਕਾਂ ਨੇ ਵੀ ਆਪਣੀ ਗਾਇਕੀ ਦੇ ਜੌਹਰ ਵਿਖਾਏ। ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕਰਨ ਦੀ ਰਸਮ ਸ਼ੰਕਰ ਡਰਾਮਾਟਿਕ ਕਲੱਬ ਖਮਾਣੋਂ ਦੇ ਪ੍ਰਧਾਨ ਰਮੇਸ਼ ਕੁਮਾਰ ਗਾਬਾ ਨੇ ਵੱਡੀ ਗਿਣਤੀ ਵਿਚ ਜੁੜੇ ਲੋਕਾਂ ਦੇ ਇਕੱਠ ਦੌਰਾਨ ਅਦਾ ਕੀਤੀ ਅਤੇ ਲੋਕਾਂ ਵਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ। ਮੰਚ ਸੰਚਾਲਨਾ ਸੰਜੀਵ ਕਾਲੜਾ ਨੇ ਕੀਤਾ। ਇਸ ਮੌਕੇ ਡੀ. ਐਸ. ਪੀ. ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਮੁਖੀ ਰੋਹਿਤ ਸ਼ਰਮਾ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਗੁਰਪ੍ਰੀਤ ਸਿੰਘ ਜੀ.ਪੀ. ਸਾਬਕਾ ਵਿਧਾਇਕ, ਕਲੱਬ ਦੇ ਪ੍ਰਧਾਨ ਰਮੇਸ਼ ਕੁਮਾਰ ਗਾਬਾ, ਦੀਪਕ ਵਰਮਾ, ਪਹਿਲਵਾਨ ਅਵਤਾਰ ਸਿੰਘ ਟੋਡਰਪੁਰ, ਦਵਿੰਦਰ ਸਿੰਘ ਭੋਲਾ, ਦੀਪੂ ਗਾਬਾ, ਪ੍ਰਵੀਨ ਕੱਕੜ੍ਹ, ਸਤਿਨਾਮ ਗਗੜਵਾਲ, ਸਤਪਾਲ ਕੈਂਥ, ਅਮਨ ਵਰਮਾ,ਪਰਮਜੀਤ ਸਿੰਘ ਬਾਗੜੀ, ਸੁਖਵਿੰਦਰ ਸਿੰਘ ਨਿੱਕੂ ਕੌਂਸਲਰ, ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਕੌਂਸਲਰ ਅਮਰਿੰਦਰ ਸਿੰਘ ਮੌਲਾ, ਗੁਰਿੰਦਰ ਸਿੰਘ ਸੋਨੀ, ਆੜ੍ਹਤੀ ਗੰਗਾ ਰਾਮ, ਰੂਪਾ ਖਮਾਣੋਂ, ਆਸ਼ੂ ਕੱਕੜ, ਜਤਿੰਦਰ ਰਾਜਾ, ਗੁਰਪ੍ਰੀਤ ਸਿੰਘ ਫ਼ੌਜੀ ਅਮਰਾਲਾ, ਰਾਮ ਪ੍ਰਤਾਪ ਖਮਾਣੋਂ, ਹਰਦੀਪ ਸਿੰਘ ਝੰਡਾ, ਮਾਸਟਰ ਪਵਨ ਕੁਮਾਰ ਖਮਾਣੋਂ, ਹਰਿੰਦਰ ਸਿੰਘ ਕੁੱਕੀ, ਗੁਰਮਿੰਦਰ ਸਿੰਘ ਗਰੇਵਾਲ, ਰਾਜੀਵ ਅਹੂਜਾ, ਬਿੱਟੂ ਸਾਹੀ, ਸੁਨੀਤਾ ਰਾਣੀ ਪ੍ਰਧਾਨ ਨਗਰ ਪੰਚਾਇਤ, ਅਸ਼ੋਕ ਕੁਮਾਰ ਵਰਮਾ ਮੀਤ ਪ੍ਰਧਾਨ ਨਗਰ ਪੰਚਾਇਤ, ਮੋਨੂ ਸੋਨੀ, ਨੰਬਰਦਾਰ ਅਵਤਾਰ ਸਿੰਘ ਖਮਾਣੋਂ, ਮੁਕੇਸ਼ ਮਦਾਨ, ਹਰਦੀਪ ਸਿੰਘ ਝੰਡਾ, ਮੋਹਣ ਲਾਲ ਗਾਬਾ, ਜਸਵਿੰਦਰ ਬੁੱਗਾ, ਅਮਰਜੀਤ ਸਿੰਘ ਤੇ ਹੋਰ ਹਾਜ਼ਰ ਸਨ। ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ’ਚ ਦਸਹਿਰਾ ਮਨਾਇਆ ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)- ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਦਸਹਿਰਾ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਰਾਮ, ਲਕਸ਼ਮਣ, ਮਾਤਾ ਸੀਤਾ, ਹਨੂਮਾਨ ਤੇ ਰਾਵਣ ਆਦਿ ਦੇ ਰਵਾਇਤੀ ਪਹਿਰਾਵੇ ਪਹਿਨ ਕੇ ਤਿਉਹਾਰ ਦੀਆਂ ਰੌਣਕਾਂ ਨੂੰ ਹੋਰ ਵਧਾਇਆ। ਇਸ ਦੌਰਾਨ ਰਾਵਣ ਦੇ ਦਸ ਸਿਰਾਂ ਵਾਲੇ ਪੁਤਲੇ ਦਾ ਦਹਿਨ ਵੀ ਕੀਤਾ ਗਿਆ। ਦਸਹਿਰੇ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੀ ਸੈਕਟਰੀ-ਕਮ-ਖ਼ਜ਼ਾਨਚੀ ਪ੍ਰਿਆ ਅਰੋੜਾ ਨੇ ਕਿਹਾ ਕਿ ਦੁਸਹਿਰਾ ਭਗਵਾਨ ਰਾਮ ਨੂੰ ਸਮਰਪਿਤ ਮਹੱਤਵਪੂਰਨ ਤਿਉਹਾਰ ਹੈ, ਜੋ ਸਾਨੂੰ ਸਚਾਈ, ਨੇਕੀ ਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਇਹ ਤਿਉਹਾਰ ਸਾਨੂੰ ਬੁਰਾਈਆਂ ਦਾ ਤਿਆਗ ਕਰਕੇ ਚੰਗੇ ਗੁਣਾਂ ਨੂੰ ਅਪਣਾਉਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੁਸਹਿਰਾ ਸਾਨੂੰ ਸਿੱਖਿਆ ਦਿੰਦਾ ਹੈ ਕਿ ਝੂਠ ਅਤੇ ਪਾਪ ਭਾਵੇਂ ਕਿੰਨੇ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਣ, ਅੰਤ ਵਿਚ ਜਿੱਤ ਹਮੇਸ਼ਾ ਸੱਚ ਅਤੇ ਚੰਗਿਆਈ ਦੀ ਹੀ ਹੁੰਦੀ ਹੈ। ਇਸ ਤਰ੍ਹਾਂ ਸਕੂਲ ਵਿਚ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ ਵਿਦਿਆਰਥੀਆਂ ਲਈ ਮਨੋਰੰਜਨ ਦੇ ਨਾਲ-ਨਾਲ ਨੈਤਿਕ ਸਿੱਖਿਆ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਸਮਝਣ ਦਾ ਇਕ ਵਧੀਆ ਮੌਕਾ ਸਾਬਤ ਹੋਇਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ। ਅਮਲੋਹ ਵਿਖੇ ਦਸਹਿਰੇ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਮਲੋਹ, (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਅਮਲੋਹ ਵਿਖੇ ਜੈ ਸ੍ਰੀ ਰਾਮ ਦਸਹਿਰਾ ਕਮੇਟੀ ਵਲੋਂ ਦਸਹਿਰੇ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਮਲੋਹ ਦੇ ਲੜਕਿਆਂ ਦੇ ਸਕੂਲ ਦੇ ਗਰਾਊਂਡ ਵਿਚ ਕਰਵਾਏ ਗਏ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਲੋਕਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਸਮਾਗਮ ਦੌਰਾਨ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੇ ਝੂਲਿਆਂ ਦਾ ਆਨੰਦ ਮਾਣਿਆ ਤੇ ਮੇਲੇ ਵਿਚ ਲੱਗੀਆਂ ਦੁਕਾਨਾਂ ਤੋਂ ਖ਼ਰੀਦਦਾਰੀ ਕੀਤੀ। ਮੇਲੇ ਵਿਚ ਲੋਕਾਂ ਦੀ ਕਾਫ਼ੀ ਰੌਣਕ ਦੇਖਣ ਨੂੰ ਮਿਲੀ ਤੇ ਬੱਚਿਆਂ ਵਿਚ ਵਿਸ਼ੇਸ਼ ਉਤਸ਼ਾਹ ਪਾਇਆ ਗਿਆ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਚਾਈ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ, ਕਿਉਂਕਿ ਹਮੇਸ਼ਾ ਸੱਚ ਦੀ ਜਿੱਤ ਹੁੰਦੀ ਹੈ। ਭਗਵਾਨ ਰਾਮ ਚੰਦਰ ਦੇ ਜੀਵਨ ਤੋਂ ਸੇਧ ਲੈਂਦਿਆਂ ਸਾਨੂੰ ਚੰਗੇ ਕੰਮ ਕਰਨ ਤੇ ਸਮਾਜ ਵਿਚ ਨੇਕੀ ਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਪ੍ਰਸਿੱਧ ਗਾਇਕ ਵੀਤ ਬਲਜੀਤ ਵਲੋਂ ਖੁੱਲ੍ਹਾ ਅਖਾੜਾ ਲਗਾਇਆ ਗਿਆ, ਜਿਸ ਦਾ ਹਾਜ਼ਰ ਲੋਕਾਂ ਨੇ ਆਨੰਦ ਮਾਣਿਆ। ਸਮਾਗਮ ਦੇ ਅੰਤ ਵਿਚ ਪ੍ਰਬੰਧਕਾਂ ਵਲੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਹੋਰ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਲੀ ਅਰੋੜਾ ਪ੍ਰਧਾਨ, ਕੌਂਸਲਰ ਲਵਪ੍ਰੀਤ ਸਿੰਘ ਲਵੀ ਸਕੱਤਰ, ਤਰਨਦੀਪ ਸਿੰਘ ਬਦੇਸ਼ਾ ਕੈਸ਼ੀਅਰ, ਹਰਿੰਦਰ ਕੌਰ ਚੀਮਾ ਪ੍ਰਧਾਨ ਨਗਰ ਕੌਂਸਲ ਅਮਲੋਹ,ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਚੇਅਰਮੈਨ ਇਕਬਾਲ ਸਿੰਘ ਰਾਏ, ਪਰਮਜੀਤ ਸਿੰਘ ਮਾਂਗਟ ਪ੍ਰਧਾਨ ਆੜਤੀਆਂ ਐਸੋਸੀਏਸ਼ਨ, ਕੌਂਸਲਰ ਸਿਕੰਦਰ ਸਿੰਘ ਗੋਗੀ, ਸਾਬਕਾ ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਜਤਿੰਦਰ ਸਿੰਘ ਰਾਮਗੜ੍ਹੀਆ, ਸਰਪੰਚ ਜਸਮੇਲ ਸਿੰਘ ਮਾਨਗੜ੍ਹ, ਅਸ਼ੀਸ਼ ਜਿੰਦਲ, ਰਾਜਵੀਰ ਸਿੰਘ ਸੌਟੀ, ਜਗਜੀਵਨ ਸਿੰਘ, ਡਾਇਰੈਕਟਰ ਪ੍ਰੋ. ਡਾ. ਪ੍ਰਭਜੋਤ ਸਿੰਘ, ਡਾ. ਸਿਮਰਨਜੀਤ ਸਿੰਘ, ਅਵਤਾਰ ਮੁਹੰਮਦ ਟੈਣੀ, ਮੋਨੀ ਪੰਡਿਤ, ਕੁਲਦੀਪ ਸਿੰਘ ਦੀਪਾ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਭਰ ’ਚ ਵੱਖ-ਵੱਖ ਥਾਵਾਂ ’ਤੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ- ਚੱਠਾ, ਖੱਟੜਾ
Ad Position 24