ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ਨੇ ਦਿੱਤਾ ਧਰਨਾ
ਇਲਾਕੇ ਦੀਆਂ ਟੁੱਟੀਆਂ ਸੜਕਾਂ ਤੁਰੰਤ ਠੀਕ ਕਰਵਾਉਣ ਦੀ ਕੀਤੀ ਮੰਗ
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਵੀ. ਸੀ.
ਸ਼
ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਪਾਰਟੀ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਸਮੇਤ ਵੀ.ਸੀ.ਐੱਲ. ਕੰਪਨੀ ਦੇ ਦਫ਼ਤਰ ਮੂਹਰੇ ਧਰਨਾ ਦੇਣ ਉਪਰੰਤ ਪ੍ਰਬੰਧਕਾਂ ਨੂੰ ਮੰਗ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ
22-10-2026
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਵੀ.ਸੀ.ਐੱਲ. ਕੰਪਨੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸ. ਭੁੱਟਾ ਨੇ ਦੱਸਿਆ ਕਿ ਇਹ ਕੰਪਨੀ ਭਾਰਤ ਮਾਲਾ ਪ੍ਰੋਜੈਕਟ ਦੀ ਸੜਕਾਂ ਬਣਾਉਣ ਦਾ ਕੰਮ ਕਰ ਰਹੀ ਹੈ ਤੇ ਇਸ ਕੰਪਨੀ ਵਲੋਂ ਭਾਰਤ ਮਾਲਾ ਪ੍ਰੋਜੈਕਟ ਅਧੀਨ ਸੜਕ ਬਣਾਉਣ ਕਾਰਨ ਇਲਾਕੇ ਦੇ ਪਿੰਡਾਂ ਦੀਆਂ ਸੜਕਾਂ ਦੀ ਬਹੁਤ ਬੁਰੀ ਹਾਲਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਟੁੱਟੀਆਂ ਸੜਕਾਂ ਕਾਰਨ ਇਲਾਕੇ ਦੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਬੀਪੁਰ ਤੋਂ ਬਰਾਸ, ਤਿੰਬਰਪੁਰ, ਸਿੰਧੜਾ, ਭਗੜਾਹਣਾ, ਸਰਾਏ ਬਾਜਾਰਾ ਤੱਕ ਦੀਆਂ ਸੜਕਾਂ ਦਾ ਇਨ੍ਹਾਂ ਮਾੜਾ ਹਾਲ ਹੋ ਚੁੱਕਾ ਹੈ ਕਿ ਸੜਕਾਂ ’ਤੇ ਸਫ਼ਰ ਕਰਨਾ ਜੋਖ਼ਮ ਭਰਿਆ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਬੀਪੁਰ ਵਿਖੇ ਸਥਿਤ ਡੰਪ ਵਿਚ ਮੈਟੀਰੀਅਲ ਨਾਲ ਭਰੇ ਓਵਰਲੋਡ ਟਿੱਪਰ ਆਉਂਦੇ ਹਨ ਉਹ ਸੜਕ ਦੀ ਸਮਰੱਥਾ ਤੋਂ ਬਹੁਤ ਵੱਧ ਵਜ਼ਨ ਲੈ ਕੇ ਆਉਂਦੇ ਹਨ ਜਿਨ੍ਹਾਂ ਕਾਰਨ ਸੜਕਾਂ ਦਾ ਬੁਰਾ ਹਾਲ ਹੋ ਚੁੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਇਲਾਕੇ ਦੀਆਂ ਟੁੱਟੀਆਂ ਸੜਕਾਂ ਦੀ ਜਾਂਚ ਕਰਵਾ ਕੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਕਿਉਂਕਿ ਇਨ੍ਹਾਂ ਸੜਕਾਂ ਦੇ ਟੁੱਟਣ ਨਾਲ ਜਿੱਥੇ ਇਲਾਕੇ ਦੇ ਲੋਕਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ ਉੱਥੇ ਹੀ ਇਨ੍ਹਾਂ ਸੜਕਾਂ ’ਤੇ ਲੱਗਿਆ ਸਰਕਾਰੀ ਪੈਸਾ ਵੀ ਵਿਅਰਥ ਹੋ ਚੁੱਕਾ ਹੈ। ਇਸ ਮੌਕੇ ਕੰਪਨੀ ਪ੍ਰਬੰਧਕਾਂ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਕਿ ਇਨ੍ਹਾਂ ਸੜਕਾਂ ਦਾ ਤੁਰੰਤ ਨਿਰਮਾਣ ਕਰਵਾਇਆ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਬਰਾਸ, ਬਲਜਿੰਦਰ ਸਿੰਘ ਬਰਾਸ ਮੈਂਬਰ ਬਲਾਕ ਸੰਮਤੀ, ਐਡਵੋਕੇਟ ਅਮਨਦੀਪ ਸਿੰਘ ਚੀਮਾ, ਗਗਨਪ੍ਰੀਤ ਸਿੰਘ ਖੇੜੀ ਭਾਈ ਕੀ, ਤਰਨਜੀਤ ਸਿੰਘ ਸ਼ੇਰਗਿੱਲ, ਮਨਵੀਰ ਸਿੰਘ ਭੁੱਟਾ, ਕਾਬਲ ਸਿੰਘ ਝਾਮਪੁਰ, ਬਲਵਿੰਦਰ ਸਿੰਘ, ਹਰਜੀਤ ਸਿੰਘ ਭਗੜਾਣਾ, ਪਵਿੱਤਰ ਸਿੰਘ ਖੇੜੀ ਭਾਈ ਕੀ, ਪਰਮਜੀਤ ਸਿੰਘ ਬਰਾਸ, ਗੁਰਸ਼ਾਂਤ ਸਿੰਘ, ਸੁਖਮਨ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਕਿਰਪਾਲ ਸਿੰਘ, ਪਰਮਜੀਤ ਸਿੰਘ, ਜੋਗਿੰਦਰ ਸਿੰਘ, ਵਾਸੂਦੇਵ, ਬਾਲਾਕ੍ਰਿਸ਼ਨ, ਅੰਗਰੇਜ਼ ਸਿੰਘ, ਹਰਭਜਨ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਸਤਵੀਰ ਸਿੰਘ, ਜੋਗਿੰਦਰ ਸਿੰਘ ਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ।