22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

20 ਵੀਂ ਅੰਤਰਰਾਸ਼ਟਰੀ ਵਿਸ਼ਵ ਕਾਨਫ਼ਰੰਸ ਵਿਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਸਿੱਖਿਆ ਦੇ ਨਵੀਨਤਮ ਤਰੀਕਿਆਂ ਅਤੇ ਬਦਲਾਅ ਲਿਆਉਣ ਵਾਲੀਆਂ ਪਹਿਲਕਦਮੀਆਂ ਬਾਰੇ ਸਾਂਝੇ ਕੀਤੇ ਵਿਚਾਰ

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਹੰਗਰੀ ਦੇ ਸ਼ੇਕਸਜ਼ਾਰਡ ਸ਼ਹਿਰ ਵਿਖੇ ਆਯੋਜਿਤ ਵਰਲਡ ਕੌਂਸਲ ਫ਼ਾਰ ਕਰੀਕੁਲਮ ਐਂਡ ਇੰਸਟਰੱਕਸ਼ਨ ਦੀ 20ਵੀਂ ਅੰਤਰਰਾਸ਼ਟਰੀ ਵਿਸ਼ਵ ਕਾਨਫ਼ਰੰਸ ਵਿਚ ਸ਼ਿਰਕਤ ਕਰਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ।

Ad Position 21
No active advertisement
ਗੋਬਿੰਦਗੜ੍ਹ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਹੰਗਰੀ ਵਿਖੇ ਅੰਤਰਰਾਸ਼ਟਰੀ ਸਿੱਖਿਆ ਕਾਨਫ਼ਰੰਸ ਵਿਚ ਸਨਮਾਨਿਤ ਕਰਦੇ ਪ੍ਰਬੰਧਕ। ਅਜੀਤ ਤਸਵੀਰ 22-10-2026
ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਹੰਗਰੀ ਦੇ ਸ਼ੇਕਸਜ਼ਾਰਡ ਸ਼ਹਿਰ ਵਿਖੇ ਆਯੋਜਿਤ ਵਰਲਡ ਕੌਂਸਲ ਫ਼ਾਰ ਕਰੀਕੁਲਮ ਐਂਡ ਇੰਸਟਰੱਕਸ਼ਨ ਦੀ 20ਵੀਂ ਅੰਤਰਰਾਸ਼ਟਰੀ ਵਿਸ਼ਵ ਕਾਨਫ਼ਰੰਸ ਵਿਚ ਸ਼ਿਰਕਤ ਕਰਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ। ਯੂਨੀਵਰਸਿਟੀ ਆਫ਼ ਪੇਕਸ ਦੇ ਸਹਿਯੋਗ ਨਾਲ ਆਯੋਜਿਤ ਇਸ ਕਾਨਫ਼ਰੰਸ ਵਿਚ ਵੱਖ-ਵੱਖ ਦੇਸ਼ਾਂ ਦੇ ਸਿੱਖਿਆ ਮਾਹਿਰਾਂ ਅਤੇ ਪ੍ਰਤੀਨਿਧੀਆਂ ਨੇ ਭਾਗ ਲਿਆ। ਭਾਰਤ ਤੇ ਨਾਈਜੀਰੀਆ ਸਮੇਤ ਵੱਖ-ਵੱਖ ਦੇਸ਼ਾਂ ਦੇ ਲਗਪਗ 80 ਪ੍ਰਤੀਨਿਧੀਆਂ ਨੇ ਇਸ ਵਿਸ਼ਵ ਪੱਧਰੀ ਸਿੱਖਿਆ ਸੰਵਾਦ ਵਿਚ ਹਿੱਸਾ ਲਿਆ, ਜਿਸ ਵਿਚ ਭਾਰਤ ਦੇ 15 ਪ੍ਰਤੀਨਿਧੀ ਸ਼ਾਮਲ ਸਨ ਅਤੇ ਇਸ ਵਿਚ ਪੰਜਾਬ ਦੇ ਲੁਧਿਆਣਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਸਕੂਲਾਂ ਨਾਲ ਜੁੜੇ ਪ੍ਰਤੀਨਿਧੀਆਂ ਦੀ ਸ਼ਮੂਲੀਅਤ ਨੇ ਵੀ ਇਸ ਕਾਨਫ਼ਰੰਸ ਵਿਚ ਖੇਤਰ ਦੀ ਨੁਮਾਇੰਦਗੀ ਨੂੰ ਮਹੱਤਵਪੂਰਨ ਬਣਾਇਆ। ਅਜਿਹੇ ਅੰਤਰਰਾਸ਼ਟਰੀ ਮੰਚ ਸਿੱਖਿਆ ਮਾਹਿਰਾਂ ਨੂੰ ਆਪਣੇ ਤਜਰਬੇ ਸਾਂਝੇ ਕਰਨ, ਨਵੀਆਂ ਵਿਧੀਆਂ ਸਿੱਖਣ ਤੇ ਵਿਸ਼ਵ ਪੱਧਰੀ ਸਿੱਖਿਆ ਰੁਝਾਨਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਸ ਕਾਨਫ਼ਰੰਸ ਦਾ ਮੁੱਖ ਵਿਸ਼ਾ ‘ਸਥਿਰ ਅਤੇ ਸ਼ਾਂਤੀਪੂਰਨ ਸੰਸਾਰ ਦੀ ਮੁੜ ਸਿਰਜਣਾ ਲਈ ਸਿੱਖਿਆ ਦੇ ਨਵੇਂ ਪੈਰਾਡਾਈਮ’ ਸੀ। ਇਸ ਦੌਰਾਨ ਸਿੱਖਿਆ ਦੇ ਭਵਿੱਖ, ਪਾਠਕ੍ਰਮ ਵਿਚ ਨਵੀਨਤਾ, ਪ੍ਰਭਾਵਸ਼ਾਲੀ ਅਧਿਆਪਨ ਤਰੀਕਿਆਂ, ਟਿਕਾਊ ਵਿਕਾਸ ਤੇ ਵਿਸ਼ਵ ਸ਼ਾਂਤੀ ਦੀ ਸਥਾਪਨਾ ਵਿਚ ਸਿੱਖਿਆ ਦੀ ਭੂਮਿਕਾ ਵਰਗੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਨਫ਼ਰੰਸ ਦੌਰਾਨ ਡਾ. ਨੀਰੂ ਅਰੋੜਾ ਨੇ ਆਪਣਾ ਖੋਜ ਪੱਤਰ ਪੇਸ਼ ਕੀਤਾ। ਇਸ ਖੋਜ ਰਾਹੀਂ ਉਨ੍ਹਾਂ ਨੇ ਕੋਵਿਡ-19 ਤੋਂ ਬਾਅਦ ਦੇ ਸਮੇਂ ਵਿਚ ਭਾਰਤੀ ਸਕੂਲਾਂ ਵਿਚ ਲਾਗੂ ਕੀਤੀਆਂ ਜਾ ਰਹੀਆਂ ਨਵੀਨਤਮ ਸਿੱਖਿਆ ਨੀਤੀਆਂ ਅਤੇ ਉਨ੍ਹਾਂ ਦੇ ਵਿਹਾਰਕ ਪ੍ਰਭਾਵਾਂ ਬਾਰੇ ਆਪਣੀਆਂ ਖੋਜ ਦੀ ਪੇਸ਼ਕਾਰੀ ਕੀਤੀ ਤੇ ਭਵਿੱਖ ਵਿਚ ਸਿੱਖਿਆ ਦੇ ਖੇਤਰ ਵਿਚ ਇਨ੍ਹਾਂ ਦੇ ਪ੍ਰਭਾਵਾਂ ਬਾਰੇ ਵੀ ਦੱਸਿਆ। ਉਨ੍ਹਾਂ ਦੱਸਿਆ ਕਿ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਸਿਰਜਣਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਲਈ ਕਈ ਨਿਵੇਕਲੀਆਂ ਪਹਿਲਕਦਮੀਆਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਰਹੀਆਂ ਹਨ। ‘ਥਿੰਕਿੰਗ ਥਰਸਡੇ’ ਕਲੱਬ ਗਤੀਵਿਧੀਆਂ ਐਡਮਿਨਿਆ ਅਤੇ ‘ਸਟਾਰਟ ਅੱਪ ਸਪਾਰਕਸ’ ਵਰਗੇ ਪ੍ਰੋਗਰਾਮ ਸ਼ਾਮਲ ਹਨ। ਡਾ. ਨੀਰੂ ਅਰੋੜਾ ਦੀ ਇਸ ਪ੍ਰਾਪਤੀ ਨਾਲ ਗੋਬਿੰਦਗੜ੍ਹ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਵਿੱਦਿਅਕ ਪਛਾਣ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਭਾਗੀਦਾਰੀ ਸਕੂਲ ਵਿਚ ਨਵੀਨਤਾ, ਗੁਣਵੱਤਾ ਪੂਰਨ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਨਵੀਂ ਦਿਸ਼ਾ ਦੇਣ ਵਿਚ ਸਹਾਇਕ ਸਾਬਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਭਾਦਸੋਂ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ਨੇ ਦਿੱਤਾ ਧਰਨਾ ਇਲਾਕੇ ਦੀਆਂ ਟੁੱਟੀਆਂ ਸੜਕਾਂ ਤੁਰੰਤ ਠੀਕ ਕਰਵਾਉਣ ਦੀ...
Ad Position 24