ਜਗਦੀਪ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਵਿਅੰਗ ਕਰਦਿਆਂ ਕਿਹਾ ਕਿ ਹਾਲੇ ਕੇਂਦਰੀ ਗ੍ਰਹਿ ਅਮਿਤ ਸ਼ਾਹ ਦਿੱਲੀ ਤੋਂ ਪੰਜਾਬ ਆਉਣ ਲਈ ਤੁਰੇ ਵੀ ਨਹੀਂ ਸਨ ਕਿ ਮੁੱਖ ਮੰਤਰੀ ਵਲੋਂ ਖ਼ੁਦ ਹੀ ਸੀ. ਬੀ.
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਵਿਅੰਗ ਕਰਦਿਆਂ ਕਿਹਾ ਕਿ ਹਾਲੇ ਕੇਂਦਰੀ ਗ੍ਰਹਿ ਅਮਿਤ ਸ਼ਾਹ ਦਿੱਲੀ ਤੋਂ ਪੰਜਾਬ ਆਉਣ ਲਈ ਤੁਰੇ ਵੀ ਨਹੀਂ ਸਨ ਕਿ ਮੁੱਖ ਮੰਤਰੀ ਵਲੋਂ ਖ਼ੁਦ ਹੀ ਸੀ. ਬੀ. ਆਈ. ਜਾਂਚ ਦੀ ਮੰਗ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੋਂ ਇਹ ਉਮੀਦ ਕਰਨੀ ਕਿ ਉਹ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ, ਆਪਣੇ ਆਪ ਵਿਚ ਹੀ ਵੱਡਾ ਸਵਾਲ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੇ ਦੌਰੇ ਦੌਰਾਨ ਮੁਲਾਕਾਤ ਕਰਨ ਮਗਰੋਂ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੰਡਾਇਆ ਹੈ, ਕਿਉਂਕਿ ਇਸ ਵੇਲੇ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਾਵਾਂਡੋਲ ਹੋ ਚੁੱਕੀ ਹੈ ਅਤੇ ਸੂਬੇ ਅੰਦਰ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ, ਜਿਸ ਕਰਕੇ ਲੋਕਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਗ਼ੁੱਸੇ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ, ਸੁਰੱਖਿਅਤ ਅਤੇ ਵਿਕਾਸ ਦੀ ਰਾਹ ’ਤੇ ਲਿਜਾਣ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਜ਼ਰੂਰ ਮੌਕਾ ਦੇਣਗੇ ਅਤੇ ਸੂਬੇ ਵਿਚ ਭਾਜਪਾ ਦੀ ਅਗਵਾਈ ਹੇਠ ਮਜ਼ਬੂਤ ਸਰਕਾਰ ਬਣਾਉਣਗੇ।