ਪਾਈਨ ਗਰੋਵ ਪਬਲਿਕ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਬਸੀ ਪਠਾਣਾਂ, 21 ਅਕਤੂਬਰ (ਰਾਜਿੰਦਰ ਸ਼ਰਮਾ)- ਪਾਈਨ ਗਰੋਵ ਪਬਲਿਕ ਸਕੂਲ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਕਲਾ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਭਾਰਤੀ ਸਭਿਆਚਾਰ, ਤਿਉਹਾਰ ਦੀ ਮਹੱਤਤਾ ਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣੂ ਕਰਵਾਇਆ ਗਿਆ।
ਬਸੀ ਪਠਾਣਾਂ, 21 ਅਕਤੂਬਰ (ਰਾਜਿੰਦਰ ਸ਼ਰਮਾ)- ਪਾਈਨ ਗਰੋਵ ਪਬਲਿਕ ਸਕੂਲ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਕਲਾ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਭਾਰਤੀ ਸਭਿਆਚਾਰ, ਤਿਉਹਾਰ ਦੀ ਮਹੱਤਤਾ ਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਸਕੂਲ ਵਿਚ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਰਾਵਣ ਦਹਿਨ ਵੀ ਕੀਤਾ ਗਿਆ। ਸਮਾਰੋਹ ਦੌਰਾਨ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਤੀਰ-ਕਮਾਨ ਦੇ ਮਾਡਲ ਤਿਆਰ ਕੀਤੇ, ਜਦਕਿ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਰਾਵਣ ਦੇ ਆਕਰਸ਼ਕ ਚਿਹਰੇ ਬਣਾਏ। ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦੇ ਸੰਦੇਸ਼ ਨੂੰ ਦਰਸਾਉਂਦੀਆਂ ਸਜਾਵਟੀ ਵਾਲ ਹੈਂਗਿੰਗਾਂ ਤਿਆਰ ਕੀਤੀਆਂ। ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਰਾਮ ਦੇ ਚੇਹਰੇ ਬਣਾ ਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਅਤੇ ਪ੍ਰਿੰਸੀਪਲ ਨੀਤੂ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸਚਾਈ, ਨੇਕੀ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪੇ੍ਰਰਨਾ ਦਿੰਦਾ ਹੈ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।