21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਡਾ. ਸੁਖਜੋਤ ਸਿੰਘ ਪੰਜਕੋਹਾ ਨੇ ਕੁਮਾਰੀ ਸੈਲਜਾ ਨਾਲ ਕੀਤੀ ਮੁਲਾਕਾਤ

ਬਸੀ ਪਠਾਣਾਂ, 21 ਅਕਤੂਬਰ (ਰਾਜਿੰਦਰ ਸ਼ਰਮਾ)- ਇੰਡੀਅਨ ਯੂਥ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਅਤੇ ਚੰਡੀਗੜ੍ਹ ਅਰਬਨ ਕੈਂਪੇਨ ਦੇ ਇੰਚਾਰਜ ਡਾ. ਸੁਖਜੋਤ ਸਿੰਘ ਪੰਜਕੋਹਾ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਮਾਰੀ ਸੈਲਜਾ ਨਾਲ ਮੁਲਾਕਾਤ ਕਰਕੇ ਬਸੀ ਪਠਾਣਾਂ ਅਤੇ ਚੰਡੀਗੜ੍ਹ ਵਿਚ ਚੱਲ ਰਹੀਆਂ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਯੂਥ ਕਾਂਗਰਸ ਆਗੂ ਡਾ.ਸੁਖਜੋਤ ਸਿੰਘ ਪੰਜਕੋਹਾ ਕੁਮਾਰੀ ਸੈਲਜਾ ਨਾਲ ਮੁਲਾਕਾਤ ਕਰ ਕੇ ਬਸੀ ਪਠਾਣਾਂ ਤੇ ਚੰਡੀਗੜ੍ਹ ’ਚ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਬਾਰੇ ਚਰਚਾ ਕਰਦੇ ਹੋਏ। ਅਜੀਤ ਤਸਵੀਰ 22-10-2026
ਬਸੀ ਪਠਾਣਾਂ, 21 ਅਕਤੂਬਰ (ਰਾਜਿੰਦਰ ਸ਼ਰਮਾ)- ਇੰਡੀਅਨ ਯੂਥ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਅਤੇ ਚੰਡੀਗੜ੍ਹ ਅਰਬਨ ਕੈਂਪੇਨ ਦੇ ਇੰਚਾਰਜ ਡਾ. ਸੁਖਜੋਤ ਸਿੰਘ ਪੰਜਕੋਹਾ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਮਾਰੀ ਸੈਲਜਾ ਨਾਲ ਮੁਲਾਕਾਤ ਕਰਕੇ ਬਸੀ ਪਠਾਣਾਂ ਅਤੇ ਚੰਡੀਗੜ੍ਹ ਵਿਚ ਚੱਲ ਰਹੀਆਂ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ, ਨੌਜਵਾਨਾਂ ਦੀ ਰਾਜਨੀਤੀ ਵਿਚ ਭਾਗੀਦਾਰੀ ਵਧਾਉਣ ਅਤੇ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਸੰਪਰਕ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਮੁਲਾਕਾਤ ਦੌਰਾਨ ਡਾ.ਸੁਖਜੋਤ ਪੰਜਕੋਹਾ ਨੇ ਦੱਸਿਆ ਕਿ ਇੰਡੀਅਨ ਯੂਥ ਕਾਂਗਰਸ ਵਲੋਂ ਚਲਾਈ ਜਾ ਰਹੀ ਅਰਬਨ ਕੈਂਪੇਨ ਤਹਿਤ ਵਾਰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਦੀ ਆਵਾਜ਼ ਨੂੰ ਸੰਗਠਨ ਤੱਕ ਪਹੁੰਚਾਉਣਾ, ਨੌਜਵਾਨਾਂ ਨੂੰ ਸਮਾਜਿਕ ਸਰਗਰਮੀਆਂ ਨਾਲ ਜੋੜਨਾ ਅਤੇ ਲੋਕ-ਕੇਂਦਰਿਤ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਬਸੀ ਪਠਾਣਾਂ ਵਿਚ ਮੁਹਿੰਮ ਦੀਆਂ ਗਤੀਵਿਧੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਥਾਨਕ ਵਸਨੀਕਾਂ, ਦੁਕਾਨਦਾਰਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਲਈ ਮੀਟਿੰਗਾਂ ਅਤੇ ਹੋਰ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਡਾ. ਸੁਖਜੋਤ ਸਿੰਘ ਪੰਜਕੋਹਾ ਨੇ ਕਿਹਾ ਕਿ ਚੰਡੀਗੜ੍ਹ ਅਤੇ ਬਸੀ ਪਠਾਣਾਂ ਵਿਚ ਯੂਥ ਕਾਂਗਰਸ ਦੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ, ਨੌਜਵਾਨਾਂ ਦੀ ਭਾਗੀਦਾਰੀ ਵਧਾਉਣਾ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਸਮੂਹਿਕ ਛੁੱਟੀ ਦੇ ਪਹਿਲੇ ਦਿਨ ਮੁਲਾਜ਼ਮਾਂ ਵਲੋਂ ਧਰਨਾ ਤੇ ਰੋਸ ਮਾਰਚ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਸ਼ਹੀਦ ਵੀਰਾਂ ਦੇ ਪੀੜਤ ਪਰਿਵਾਰਾਂ ਨੂੰ ਹੁਣ ਕੇਂਦਰ ਸਰਕਾਰ ਦਿਵਾਏਗੀ ਪੂਰਾ ਇਨਸਾਫ਼
Ad Position 24