21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਮੂਹਿਕ ਛੁੱਟੀ ਦੇ ਪਹਿਲੇ ਦਿਨ ਮੁਲਾਜ਼ਮਾਂ ਵਲੋਂ ਧਰਨਾ ਤੇ ਰੋਸ ਮਾਰਚ

ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਆਪਣੀ ਮੰਗਾਂ ਦੇ ਹੱਕ ਵਿਚ ਤੇ ਪੰਜਾਬ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਦੇ ਵਿਰੋਧ ਵਿਚ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਪਹਿਲੇ ਦਿਨ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਜ਼ਿਲ੍ਹੇ ਭਰ ਵਿੱਚੋਂ ਪਹੁੰਚੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਸ਼ਾਲ ਧਰਨਾ ਦਿੱਤਾ ਗਿਆ ਤੇ ਥਾਪਰ ਯੂਨੀਵਰਸਿਟੀ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਆਗੂਆਂ ਧਨਵੰਤ ਸਿੰਘ ਭੱਠਲ, ਸੁਖਵਿੰਦਰ ਸਿੰਘ ਸੈਣੀ, ਹਰਦੀਪ ਟੋਡਰਪੁਰ, ਖੁਸ਼ਵਿੰਦਰ ਸਿੰਘ ਕਪਿਲਾ, ਜਸਵਿੰਦਰ ਸਿੰਘ ਸੋਜਾ, ਗੁਰਮੇਲ ਸਿੰਘ ਵਿਰਕ, ਹਰੀ ਸਿੰਘ ਟੋਹੜਾ, ਗੁਰਦੀਪ ਸਿੰਘ ਵਾਲੀਆ, ਅਵਤਾਰ ਸਿੰਘ ਕੈਂਥ, ਹਿੰਮਤ ਸਿੰਘ, ਤਲਵਿੰਦਰ ਖਰੋੜ, ਬਲਜੀਤ ਸਿੰਘ, ਗੁਰਧਿਆਨ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੇ ਬਕਾਏ ਨਾ ਜਾਰੀ ਨਾ ਕਰਨਾ ਤੇ ਹੋਰ ਮੁਲਾਜ਼ਮਾਂ ਉੱਤੇ ਸਿਵਲ ਸਰਵਿਸਿਜ਼ ਰੂਲਜ ਅਤੇ ਪੰਜਾਬ ਦਾ ਤਨਖਾਹ ਸਕੇਲ ਲਾਗੂ ਨਾ ਕੀਤੇ ਜਾਣਾ ਤੇ ਹੋਰ ਮੰਗਾਂ ਨਜ਼ਰਅੰਦਾਜ਼ ਕੀਤੇ ਜਾਣਾ ਸਾਬਿਤ ਕਰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਤੋਂ ਪੂਰੀ ਤਰ੍ਹਾਂ ਭਗੌੜੀ ਹੋ ਚੁੱਕੀ ਹੈ।

Ad Position 21
No active advertisement
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂ ਰੋਸ ਮਾਰਚ ਤੇ ਰੋਸ ਧਰਨਾ ਦਿੰਦੇ ਹੋਏ। ਤਸਵੀਰਾਂ: ਪ੍ਰਭਨੂਰ ਸਿੰਘ 22-10-2026
ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਆਪਣੀ ਮੰਗਾਂ ਦੇ ਹੱਕ ਵਿਚ ਤੇ ਪੰਜਾਬ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਦੇ ਵਿਰੋਧ ਵਿਚ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਪਹਿਲੇ ਦਿਨ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਜ਼ਿਲ੍ਹੇ ਭਰ ਵਿੱਚੋਂ ਪਹੁੰਚੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਸ਼ਾਲ ਧਰਨਾ ਦਿੱਤਾ ਗਿਆ ਤੇ ਥਾਪਰ ਯੂਨੀਵਰਸਿਟੀ ਤੱਕ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਆਗੂਆਂ ਧਨਵੰਤ ਸਿੰਘ ਭੱਠਲ, ਸੁਖਵਿੰਦਰ ਸਿੰਘ ਸੈਣੀ, ਹਰਦੀਪ ਟੋਡਰਪੁਰ, ਖੁਸ਼ਵਿੰਦਰ ਸਿੰਘ ਕਪਿਲਾ, ਜਸਵਿੰਦਰ ਸਿੰਘ ਸੋਜਾ, ਗੁਰਮੇਲ ਸਿੰਘ ਵਿਰਕ, ਹਰੀ ਸਿੰਘ ਟੋਹੜਾ, ਗੁਰਦੀਪ ਸਿੰਘ ਵਾਲੀਆ, ਅਵਤਾਰ ਸਿੰਘ ਕੈਂਥ, ਹਿੰਮਤ ਸਿੰਘ, ਤਲਵਿੰਦਰ ਖਰੋੜ, ਬਲਜੀਤ ਸਿੰਘ, ਗੁਰਧਿਆਨ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੇ ਬਕਾਏ ਨਾ ਜਾਰੀ ਨਾ ਕਰਨਾ ਤੇ ਹੋਰ ਮੁਲਾਜ਼ਮਾਂ ਉੱਤੇ ਸਿਵਲ ਸਰਵਿਸਿਜ਼ ਰੂਲਜ ਅਤੇ ਪੰਜਾਬ ਦਾ ਤਨਖਾਹ ਸਕੇਲ ਲਾਗੂ ਨਾ ਕੀਤੇ ਜਾਣਾ ਤੇ ਹੋਰ ਮੰਗਾਂ ਨਜ਼ਰਅੰਦਾਜ਼ ਕੀਤੇ ਜਾਣਾ ਸਾਬਿਤ ਕਰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਤੋਂ ਪੂਰੀ ਤਰ੍ਹਾਂ ਭਗੌੜੀ ਹੋ ਚੁੱਕੀ ਹੈ। ਤਾਲਮੇਲ ਕਮੇਟੀ ਦੇ ਆਗੂਆਂ ਸੰਤ ਰਾਮ ਚੀਮਾ, ਜਸਵਿੰਦਰ ਸਿੰਘ ਸਮਾਣਾ, ਨਾਹਰ ਸਿੰਘ, ਰਾਮ ਸ਼ਰਨ ਅਲਹੋਰਾਂ, ਮਨੋਜ ਘਈ, ਗੁਰਪ੍ਰੀਤ ਗੁਰੂ, ਅਮਨਿੰਦਰ ਸਿੰਘ ਬਾਬਾ, ਪਰਵੀਨ ਸ਼ਰਮਾਂ, ਰਾਕੇਸ਼ ਬਾਤਿਸ਼, ਰਣਵੀਰ ਸਿੰਘ ਨੱਨਾ, ਹਰਮੀਤ ਕੌਰ, ਭੁਪਿੰਦਰ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਕੇਵਲ 8% ਮਹਿੰਗਾਈ ਭੱਤਾ ਲਾਗੂ ਕਰਕੇ ਇਸ ਤਰ੍ਹਾਂ ਦਾ ਬਿਰਤਾਂਤ ਸਿਰਜ ਰਹੀ ਹੈ, ਜਿਵੇਂ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣਭੱਤਾ ਵਰਕਰਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਹੋਣ। ਆਗੂਆਂ ਨੇ ਕਿਹਾ ਸਮੁੱਚੀਆਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅਤਿੰਦਰਪਾਲ ਘੱਗਾ, ਪਰਮਜੀਤ ਸਿੰਘ, ਪ੍ਰੇਮ ਪੰਜੋਲਾ, ਬਚਿੱਤਰ ਸਿੰਘ, ਭੁਪਿੰਦਰ ਕੁਮਾਰ ਕੱਕੜ, ਚੇਅਰਮੈਨ ਰਘਬੀਰ ਸਿੰਘ, ਜਗਤਾਰ ਸਿੰਘ ਜੱਗੀ, ਰਾਜਵਿੰਦਰ ਸਿੰਘ ਭਿੰਡਰ, ਹਰਵੀਰ ਕੌਰ, ਨਿਰਮਲ ਸਿੰਘ, ਕਮਲਜੀਤ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੈਨਫੋਰਡ-ਐਲਸੇਵੀਅਰ ਦੀ ਰਿਪੋਰਟ : ਵਿਸ਼ਵ ਦੇ ਸਿਖਰਲੇ 2 ਫ਼ੀਸਦੀ ਵਿਗਿਆਨੀਆਂ ’ਚ ਚਿਤਕਾਰਾ ਯੂਨੀਵਰਸਿਟੀ ਦੇ 57 ਖੋਜਕਰਤਾ ਅਗਲੀ ਖ਼ਬਰ ਡਾ. ਸੁਖਜੋਤ ਸਿੰਘ ਪੰਜਕੋਹਾ ਨੇ ਕੁਮਾਰੀ ਸੈਲਜਾ ਨਾਲ ਕੀਤੀ ਮੁਲਾਕਾਤ
Ad Position 24