23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਲਾੜੀ ਕਲਾਂ ਦੀ ਵਾਲਮੀਕਿ ਧਰਮਸ਼ਾਲਾ ਲਈ ਐੱਮ. ਪੀ. ਲੈਡ ਫ਼ੰਡ ’ਚੋਂ 3 ਲੱਖ ਰੁਪਏ ਦੀ ਗਰਾਂਟ ਜਾਰੀ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਪਿੰਡ ਬਲਾੜੀ ਕਲਾਂ ਵਿਖੇ ਵਾਲਮੀਕਿ ਧਰਮਸ਼ਾਲਾ ਲਈ ਆਪਣੇ ਅਖ਼ਤਿਆਰੀ ਕੋਟੇ ਵਿਚੋਂ 3 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 23-10-2026
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਪਿੰਡ ਬਲਾੜੀ ਕਲਾਂ ਵਿਖੇ ਵਾਲਮੀਕਿ ਧਰਮਸ਼ਾਲਾ ਲਈ ਆਪਣੇ ਅਖ਼ਤਿਆਰੀ ਕੋਟੇ ਵਿਚੋਂ 3 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਡਾ. ਅਮਰ ਸਿੰਘ ਨੇ ਕਿਹਾ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਵਿਕਾਸ ਕਾਰਜਾਂ ਦਾ ਲਾਭ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ, ਇਸੇ ਕਰਕੇ ਇਲਾਕੇ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਬਲਾੜੀ ਕਲਾਂ ਵਿਖੇ ਵਾਲਮੀਕਿ ਧਰਮਸ਼ਾਲਾ ਲਈ 3 ਲੱਖ ਰੁਪਏ ਦੀ ਗਰਾਂਟ ਦੇਣ ਦਾ ਮਕਸਦ ਇਸ ਸਾਂਝੀ ਥਾਂ ਦੇ ਵਿਕਾਸ ਵਿਚ ਯੋਗਦਾਨ ਪਾਉਣਾ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਸਮਾਜਿਕ ਤੇ ਸਾਂਝੇ ਸਮਾਗਮਾਂ ਲਈ ਬਿਹਤਰ ਸਹੂਲਤਾਂ ਮਿਲ ਸਕਣ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਿੰਡਾਂ ਵਿਚ ਸਾਂਝੀਆਂ ਥਾਵਾਂ ਤੇ ਧਰਮਸ਼ਾਲਾਵਾਂ ਦਾ ਵਿਕਾਸ ਕਰਨਾ ਸਮਾਜ ਦੀ ਤਰੱਕੀ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਡਾ. ਅਮਰ ਸਿੰਘ ਵਲੋਂ ਬਲਾੜੀ ਕਲਾਂ ਦੀ ਵਾਲਮੀਕਿ ਧਰਮਸ਼ਾਲਾ ਲਈ ਦਿੱਤੀ ਗਈ ਇਹ ਗਰਾਂਟ ਇਲਾਕੇ ਦੇ ਵਿਕਾਸ ਵਿਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਮਾਜ ਦੇ ਹਰ ਵਰਗ ਦੀ ਭਲਾਈ, ਬਰਾਬਰੀ ਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਵਚਨਬੱਧ ਰਹੀ ਹੈ। ਪਿੰਡਾਂ ਦੇ ਵਿਕਾਸ ਲਈ ਲੋਕਾਂ ਦੇ ਸਹਿਯੋਗ ਨਾਲ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਮੈਂਬਰ ਬਲਾਕ ਸੰਮਤੀ ਪੁਸ਼ਪਿੰਦਰ ਸਿੰਘ, ਸਰਪੰਚ ਸ਼ਮਸ਼ੇਰ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਪਵਨਦੀਪ ਸਿੰਘ, ਕਰਨੈਲ ਸਿੰਘ, ਹੁਕਮ ਚੰਦ ਸ਼ਰਮਾ, ਹਰਬੰਸ ਸਿੰਘ, ਕਰਨਜੀਤ ਸਿੰਘ, ਜਸਵਿੰਦਰਪਾਲ ਸ਼ਰਮਾ, ਬਲਬੀਰ ਸਿੰਘ, ਗੁਰਮੁੱਖ ਸਿੰਘ, ਪਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੇ ਵਿਰਾਸਤੀ ਰੂਪ ਨੂੰ ਸਾਕਾਰ ਕਰਨ ਲਈ ਸੇਵਾ ਤੀਜੇ ਪੜਾਅ ’ਚ ਪਹੁੰਚੀ ਅਗਲੀ ਖ਼ਬਰ ਨਸ਼ਾ ਤਸਕਰਾਂ ਦੀ ਜ਼ਮਾਨਤ ਕਰਵਾਉਣ ਤੋਂ ਗੁਰੇਜ਼ ਕਰਨ ਲੋਕ- ਬਾਬਾ ਸੁਖਪਾਲ ਸਿੰਘ ਪਾਲੀ
Ad Position 24