23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਾਈਨ ਗਰੋਵ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਦਾ ਕੀਤਾ ਦੌਰਾ

ਬਸੀ ਪਠਾਣਾਂ, 22 ਅਕਤੂਬਰ (ਰਾਜਿੰਦਰ ਸ਼ਰਮਾ)- ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਬਸੀ ਪਠਾਣਾਂ ਵਲੋਂ ਕਮਿਊਨਿਟੀ ਸਰਵਿਸ ਤਹਿਤ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੇ ਮਹਾਨ ਸ਼ਹਾਦਤਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਸਥਿਤ ਦਾਸਤਾਨ-ਏ-ਸ਼ਹਾਦਤ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ , ਜਿਸ ਦੌਰਾਨ ਵਿਦਿਆਰਥੀਆਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸਿੱਖ ਇਤਿਹਾਸ ਨਾਲ ਸਬੰਧਿਤ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 23-10-2026
ਬਸੀ ਪਠਾਣਾਂ, 22 ਅਕਤੂਬਰ (ਰਾਜਿੰਦਰ ਸ਼ਰਮਾ)- ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਬਸੀ ਪਠਾਣਾਂ ਵਲੋਂ ਕਮਿਊਨਿਟੀ ਸਰਵਿਸ ਤਹਿਤ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੇ ਮਹਾਨ ਸ਼ਹਾਦਤਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਸਥਿਤ ਦਾਸਤਾਨ-ਏ-ਸ਼ਹਾਦਤ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ , ਜਿਸ ਦੌਰਾਨ ਵਿਦਿਆਰਥੀਆਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸਿੱਖ ਇਤਿਹਾਸ ਨਾਲ ਸਬੰਧਿਤ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਵਿਕਾਸ ਕੌਸ਼ਲ ਤੇ ਪ੍ਰਿੰਸੀਪਲ ਡਾ. ਦੀਪਾਲੀ ਸਿੰਗਲਾ ਨੇ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਦਾਸਤਾਨ-ਏ-ਸ਼ਹਾਦਤ ਵਿਖੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਤੇ ਸਿੱਖ ਇਤਿਹਾਸ ਦੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਬਾਰੇ ਜਾਣਦੇ ਹੋਏ ਪ੍ਰੋਜੈਕਸ਼ਨ ਮੈਪਿੰਗ, ਮਲਟੀਮੀਡੀਆ ਐਨੀਮੇਸ਼ਨ ਫ਼ਿਲਮਾਂ ਤੇ ਆਧੁਨਿਕ ਤਕਨੀਕਾਂ ਰਾਹੀਂ ਇਤਿਹਾਸਕ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ। ਇਸ ਮੌਕੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਪੂਰੀ ਸ਼ਰਧਾ ਨਾਲ ਗੁਰਬਾਣੀ ਦਾ ਸਰਵਣ ਕੀਤਾ, ਉਪਰੰਤ ਵਿਦਿਆਰਥੀਆਂ ਨੇ ਜੋੜਿਆਂ ਦੀ ਸੇਵਾ ਤੇ ਲੰਗਰ ਦੀ ਸੇਵਾ ਕਰਦੇ ਹੋਏ ਨਿਮਰਤਾ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਵਿੱਦਿਅਕ ਦੌਰੇ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਧਰਮ ਦੀਆਂ ਸੇਵਾ, ਸਮਾਨਤਾ ਅਤੇ ਭਾਈਚਾਰਕ ਸਾਂਝ ਵਰਗੀਆਂ ਮਹਾਨ ਸਿੱਖਿਆਵਾਂ ਨੂੰ ਅਮਲੀ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਮਿਲਿਆ। ਸਹਾਇਕ ਪ੍ਰੋਫੈਸਰ ਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦਾਸਤਾਨ-ਏ-ਸ਼ਹਾਦਤ ਬਾਰੇ ਵਿਸ਼ੇਸ਼ ਥੀਮ ਪਾਰਕ ਜਿਸ ਵਿਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਤੱਕ ਦੇ ਇਤਿਹਾਸਕ ਸਫ਼ਰ ਬਾਰੇ ਜਾਣੂ ਕਰਵਾਇਆ, ਜਿਸ ਨਾਲ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੇ ਸ਼ਹਾਦਤਾਂ ਬਾਰੇ ਜਾਣਨ ਦਾ ਮੌਕਾ ਮਿਲਦਾ ਹੈ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਵਿਕਾਸ ਕੌਸ਼ਲ ਨੇ ਕਿਹਾ ਕਿ ਸਿੱਖ ਇਤਿਹਾਸ ਦੀ ਜਾਣਕਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਧਰਮ, ਸਚਾਈ ਤੇ ਮਨੁੱਖਤਾ ਦੀ ਰੱਖਿਆ ਲਈ ਕੀਤੀਆਂ ਕੁਰਬਾਨੀਆਂ ਸਾਨੂੰ ਹਮੇਸ਼ਾ ਉੱਚੇ ਆਦਰਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਕਾਲਜ ਦੇ ਕਮਿਊਨਿਟੀ ਸਰਵਿਸ ਇੰਚਾਰਜ ਤੇ ਐਡਮਿਨਿਸਟਰੇਟਰ ਪਵਨਦੀਪ ਕੌਰ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਖੇਤਰ ਦੇ ਅਮੀਰ ਇਤਿਹਾਸ ਨਾਲ ਜੋੜਨਾ ਤੇ ਉਨ੍ਹਾਂ ਵਿਚ ਸਮਾਜ ਸੇਵਾ, ਨੈਤਿਕ ਕਦਰਾਂ-ਕੀਮਤਾਂ ਤੇ ਧਾਰਮਿਕ ਵਿਰਸੇ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਗੀਤਾ ਬਾਲਾ, ਆਮਨਾ ਅਖ਼ਤਰ, ਕੁਲਦੀਪ ਕੌਰ ਸਮੇਤ ਕਾਲਜ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਪੰਜਾਬ ਵਿਧਾਨ ਸਭਾ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਮੁਕੰਮਲ ਹੋਣ ਤੱਕ ਸਰਕਾਰ ਮੰਡੀਆਂ ਨੂੰ ਬੰਦ ਕਰਨ ’ਚ ਕੋਈ ਜਲਦਬਾਜ਼ੀ ਨਾ ਕਰੇ- ਦਮਹੇੜੀ
Ad Position 24