ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ‘ਆਪ’ ਸਰਕਾਰ ਦੀ ਪਹਿਲ- ਵਿਧਾਇਕ ਰਾਏ
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਦੇ ਵਿਕਾਸ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਨਗਰ ਕੌਂਸਲ ਸਰਹਿੰਦ ਅਧੀਨ ਆਉਂਦੇ ਵਾਰਡ ਨੰ. 2 ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਇਕ ਗਲੀ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਦੇ ਵਿਕਾਸ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਨਗਰ ਕੌਂਸਲ ਸਰਹਿੰਦ ਅਧੀਨ ਆਉਂਦੇ ਵਾਰਡ ਨੰ. 2 ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਇਕ ਗਲੀ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਵਿਕਾਸ ਕਾਰਜ ਨਾਲ ਇਲਾਕਾ ਨਿਵਾਸੀਆਂ ਨੂੰ ਆਉਣ-ਜਾਣ ਵਿਚ ਸਹੂਲਤ ਮਿਲੇਗੀ ਤੇ ਗਲੀ ਦੀ ਹਾਲਤ ਵਿਚ ਸੁਧਾਰ ਆਵੇਗਾ। ਇਸ ਮੌਕੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਗਲੀਆਂ, ਨਾਲੀਆਂ ਤੇ ਸੜਕਾਂ ਦੇ ਨਿਰਮਾਣ ਤੇ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਜੀਵਨ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਵਿਚ ਗੁਣਵੱਤਾ ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਸ਼ਹਿਰ ਸਰਹਿੰਦ ਨੂੰ ਬਿਹਤਰ ਸਹੂਲਤਾਂ ਨਾਲ ਲੈਸ ਕਰਨ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਦਿਲਪ੍ਰੀਤ ਸਿੰਘ ਭੱਟੀ, ਐਡਵੋਕੇਟ ਗੁਰਮੀਤ ਬਾਜਵਾ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ ਜੱਸੀ, ਮਨਦੀਪ ਪੋਲਾ, ਸਨੀ ਚੋਪੜਾ, ਕੌਂਸਲਰ ਤੇ ਐਡਵੋਕੇਟ ਹਰ ਕਮਲ ਸਿੰਘ, ਰਮੇਸ਼ ਕੁਮਾਰ ਸੋਨੂੰ, ਸੰਦੀਪ ਸਿੰਘ ਭੱਲ ਮਾਜਰਾ ਤੇ ਕੌਂਸਲਰ ਰਾਮਪਾਲ ਸਿੰਘ ਆਦਿ ਹਾਜ਼ਰ ਸਨ।