22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕੁਝ ਹੀ ਮਿੰਟਾਂ ’ਚ ਵਿਧਾਨ ਸਭਾ ਦੀ ਕਾਰਵਾਈ ਖ਼ਤਮ ਕਰਕੇ ਸਵਾਲਾਂ ਤੋਂ ਭੱਜੀ ‘ਆਪ’ ਸਰਕਾਰ- ਜਗਦੀਪ ਸਿੰਘ ਚੀਮਾ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਤਿੰਨ ਦਿਨਾਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਕੁਝ ਹੀ ਮਿੰਟਾਂ ਵਿਚ ਖ਼ਤਮ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਗੰਭੀਰ ਮੁੱਦਿਆਂ ਤੋਂ ਭੱਜਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼, ਪੰਜ ਪੁਲਿਸ ਕੇਸਾਂ ਦੇ ਬਾਵਜੂਦ ਕਥਿਤ ਕਾਤਲ ਨੂੰ ਅਸਲਾ ਲਾਇਸੈਂਸ ਮਿਲਣ ਦਾ ਮਾਮਲਾ, ਸਾਲ 2021 ਵਿਚ ਪਾਬੰਦੀ ਸ਼ੁਦਾ ਕੈਪਸੂਲਾਂ ਦੀ ਪਿਛਲੇ ਪੰਜ ਸਾਲਾਂ ਤੋਂ ਹੋ ਰਹੀ ਸ਼ਰੇਆਮ ਵਿੱਕਰੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਸਾਹਮਣੇ ਸਹਿਮਤੀ ਬਣਨ ਦੇ ਬਾਵਜੂਦ ਬੇਅਦਬੀ ਵਿਰੋਧੀ ਕਾਨੂੰਨ ਵਿਚ ਸੋਧ ਤੋਂ ਸਰਕਾਰ ਦਾ ਪਿੱਛੇ ਹਟਣਾ, 3 ਲੱਖ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ, ਕੰਪਿਊਟਰ ਅਧਿਆਪਕਾਂ, ਈ.

Ad Position 21
No active advertisement
ਅਜੀਤ ਡੈਸਕ 23-10-2026
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਤਿੰਨ ਦਿਨਾਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਕੁਝ ਹੀ ਮਿੰਟਾਂ ਵਿਚ ਖ਼ਤਮ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਗੰਭੀਰ ਮੁੱਦਿਆਂ ਤੋਂ ਭੱਜਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼, ਪੰਜ ਪੁਲਿਸ ਕੇਸਾਂ ਦੇ ਬਾਵਜੂਦ ਕਥਿਤ ਕਾਤਲ ਨੂੰ ਅਸਲਾ ਲਾਇਸੈਂਸ ਮਿਲਣ ਦਾ ਮਾਮਲਾ, ਸਾਲ 2021 ਵਿਚ ਪਾਬੰਦੀ ਸ਼ੁਦਾ ਕੈਪਸੂਲਾਂ ਦੀ ਪਿਛਲੇ ਪੰਜ ਸਾਲਾਂ ਤੋਂ ਹੋ ਰਹੀ ਸ਼ਰੇਆਮ ਵਿੱਕਰੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਸਾਹਮਣੇ ਸਹਿਮਤੀ ਬਣਨ ਦੇ ਬਾਵਜੂਦ ਬੇਅਦਬੀ ਵਿਰੋਧੀ ਕਾਨੂੰਨ ਵਿਚ ਸੋਧ ਤੋਂ ਸਰਕਾਰ ਦਾ ਪਿੱਛੇ ਹਟਣਾ, 3 ਲੱਖ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ, ਕੰਪਿਊਟਰ ਅਧਿਆਪਕਾਂ, ਈ.ਟੀ.ਟੀ ਅਧਿਆਪਕਾਂ ਅਤੇ ਪ੍ਰੋਫੈਸਰਾਂ ਦੇ ਧਰਨੇ, ਮਾਨਸਾ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਿਹਾ ਧਰਨਾ ਤੇ ਕਿਸਾਨਾਂ ਦੀਆਂ ਮੰਗਾਂ ਵਰਗੇ ਅਨੇਕਾਂ ਅਹਿਮ ਮੁੱਦੇ ਸਰਕਾਰ ਸਾਹਮਣੇ ਸਨ। ਚੀਮਾ ਨੇ ਕਿਹਾ ਕਿ ਇਨ੍ਹਾਂ ਸਾਰੇ ਸਵਾਲਾਂ ਦਾ ਵਿਧਾਨ ਸਭਾ ਵਿਚ ਜਵਾਬ ਦੇਣ ਅਤੇ ਵਿਰੋਧੀ ਧਿਰ ਨਾਲ ਬਹਿਸ ਕਰਨ ਦੀ ਬਜਾਏ ਸਰਕਾਰ ਨੇ ਸਿਰਫ਼ 9 ਮਿੰਟਾਂ ਵਿਚ ਸਦਨ ਦੀ ਕਾਰਵਾਈ ਸਮਾਪਤ ਕਰ ਦਿੱਤੀ। ਚੀਮਾ ਨੇ ਕਿਹਾ ਕਿ ਜਦੋਂ ਵੀ ਸਰਕਾਰ ਨੂੰ ਪੰਜਾਬ ਦੇ ਲੋਕਾਂ ਨਾਲ ਜੁੜੇ ਗੰਭੀਰ ਮੁੱਦਿਆਂ ’ਤੇ ਸਦਨ ਵਿਚ ਬਹਿਸ ਦੀ ਚੁਨੌਤੀ ਦਿੱਤੀ ਜਾਂਦੀ ਹੈ ਤਾਂ ਸਰਕਾਰ ਉਸ ਤੋਂ ਪਿੱਛੇ ਹਟ ਜਾਂਦੀ ਹੈ, ਜਦੋਂਕਿ ਪੰਜਾਬ ਦੇ ਲੋਕ ਹਰ ਮੁੱਦੇ ’ਤੇ ਸਰਕਾਰ ਤੋਂ ਜਵਾਬ ਮੰਗ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਦਿੱਲੀ ਦੇ ਧਾੜਵੀਆਂ ਦੇ ਰਾਜ ਦੇ ਹੁਣ ਆਖ਼ਰੀ ਤਿੰਨ ਮਹੀਨੇ ਰਹਿ ਗਏ ਹਨ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ ਦੇ ਦੋ ਕੈਡਿਟਾਂ ਨੇ ਕੀਤੀ ਐਨ. ਡੀ. ਏ. ਲਿਖਤੀ ਪ੍ਰੀਖਿਆ ਪਾ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਦਾਣਾ-ਦਾਣਾ ਮੰਡੀਆਂ ’ਚੋਂ ਖ਼ਰੀਦਿਆ ਜਾ ਰਿਹਾ ਹੈ- ਰਾਏ, ਮਾਂਗਟ
Ad Position 24