22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਦੌਰੇ ’ਤੇ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੜ੍ਹਬਾ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਦੇ ਮੌਜੂਦਾ ਗੰਭੀਰ ਹਾਲਤਾਂ ਬਾਰੇ ਜਾਣੂ ਕਰਵਾਇਆ।

Ad Position 21
No active advertisement
ਅਜੀਤ ਡੈਸਕ 23-10-2026
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਦੌਰੇ ’ਤੇ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੜ੍ਹਬਾ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਦੇ ਮੌਜੂਦਾ ਗੰਭੀਰ ਹਾਲਤਾਂ ਬਾਰੇ ਜਾਣੂ ਕਰਵਾਇਆ। ਡਾ. ਲਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵਲੋਂ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਦ੍ਰਿੜ੍ਹ ਇਰਾਦੇ ਨਾਲ ਬਚਾਉਣ ਅਤੇ ਉਨ੍ਹਾਂ ਦਾ ਭਵਿੱਖ ਸੰਵਾਰਨ ਲਈ ਜੋ ਵਾਅਦਾ ਕੀਤਾ ਹੈ, ਉਹ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜ਼ਰੂਰ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿਚ ਪੰਜਾਬ ਅੰਦਰ ਕਾਨੂੰਨ ਵਿਵਸਥਾ ਡਾਵਾਂਡੋਲ ਹੀ ਨਹੀਂ, ਸਗੋਂ ਅਪਰਾਧੀ ਕਿਸਮ ਦੇ ਲੋਕਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਬੇਖ਼ੌਫ਼ ਹੋ ਕੇ ਦਿਨ ਦਿਹਾੜੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਲੜਾਈ ਲੜਨ ਵਾਲੇ ਸਮਾਜਿਕ ਕਾਰਕੁਨਾਂ ਦਾ ਸ਼ਰੇਆਮ ਕਤਲੇਆਮ ਕਰ ਰਹੇ ਹਨ, ਜਿਸ ਕਰਕੇ ਸੂਬੇ ਦਾ ਅਮਨ ਪਸੰਦ ਨਾਗਰਿਕ ਭੈ-ਭੀਤ ਹੈ। ਡਾ. ਲਾਲ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਚੋਣਾਂ ਵੇਲੇ 4 ਮਹੀਨੇ ਵਿਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ ਪਰ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਨਸ਼ਾ ਇੰਨਾ ਵੱਧ ਗਿਆ ਹੈ ਕਿ 80 ਫ਼ੀਸਦੀ ਪਿੰਡ ਚਿੱਟੇ ਦੀ ਲਪੇਟ ਵਿਚ ਹਨ, ਜਦੋਂਕਿ ‘ਆਪ’ ਸਰਕਾਰ ਵਲੋਂ ‘ਇਹ ਪਿੰਡ ਨਸ਼ਾ ਮੁਕਤ ਹੈ’ ਬਾਰੇ ਝੂਠੀਆਂ ਤਖ਼ਤੀਆਂ ਤੇ ਬੋਰਡ ਲਗਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਜੋ ਪੰਜਾਬ ਦੀ ਜ਼ਮੀਨੀ ਹਕੀਕਤ ਦੇ ਬਿਲਕੁਲ ਉਲਟ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦ ਮੈਂਬਰ ਬੀਬੀ ਧਾਲੀਵਾਲ ਨੇ ਬਸੀ ਪਠਾਣਾਂ ਦੀ ਅਨਾਜ ਮੰਡੀ ਦਾ ਕੀਤਾ ਦੌਰਾ ਅਗਲੀ ਖ਼ਬਰ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਫ਼ਰੀ ਮੈਡੀਕਲ ਕੈਂਪ 25 ਨੂੰ
Ad Position 24