ਨਾਬਾਲਗ ਲੜਕੀ ਨੂੰ ਲੈ ਜਾਣ ਵਾਲੇ ਖ਼ਿਲਾਫ਼ ਕੇਸ ਦਰਜ
ਪਟਿਆਲਾ, 23 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਇਕ 13 ਸਾਲਾ ਲੜਕੀ ਨੂੰ ਕੋਈ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ਥਾਣਾ ਲਾਹੌਰੀ ਗੇਟ ’ਚ ਦਰਜ ਕਰਵਾਈ ਕਿ ਜਦੋਂ ਉਹ ਕੰਮ ਤੋਂ ਘਰ ਆਇਆ ਤਾਂ ਉਨ੍ਹਾਂ ਦੀ ਨਾਬਾਲਗ ਲੜਕੀ ਘਰ ’ਚ ਹਾਜ਼ਰ ਨਹੀਂ ਸੀ।
ਪਟਿਆਲਾ, 23 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਇਕ 13 ਸਾਲਾ ਲੜਕੀ ਨੂੰ ਕੋਈ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ਥਾਣਾ ਲਾਹੌਰੀ ਗੇਟ ’ਚ ਦਰਜ ਕਰਵਾਈ ਕਿ ਜਦੋਂ ਉਹ ਕੰਮ ਤੋਂ ਘਰ ਆਇਆ ਤਾਂ ਉਨ੍ਹਾਂ ਦੀ ਨਾਬਾਲਗ ਲੜਕੀ ਘਰ ’ਚ ਹਾਜ਼ਰ ਨਹੀਂ ਸੀ। ਉਨ੍ਹਾਂ ਲੜਕੀ ਦੀ ਕਾਫ਼ੀ ਭਾਲ ਕੀਤੀ ਪਰ ਬਾਅਦ ’ਚ ਪਤਾ ਲੱਗਾ ਕਿ ਉਸ ਨੂੰ ਲਾਲੂ ਨਾਂਅ ਦਾ ਵਿਅਕਤੀ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ, ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।