ਸੜਕ ਹਾਦਸੇ ’ਚ ਅਧਿਆਪਕ ਦੀ ਮੌਤ
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਮਨਪ੍ਰੀਤ ਸਿੰਘ)- ਸਥਾਨਕ ਪਿੰਡ ਮਡੋਫਲ ਦੇ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਅਧਿਆਪਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਿਤਾਰ ਮੁਹੰਮਦ ਵਜੋਂ ਹੋਈ ਹੈ, ਜੋ ਪਿੰਡ ਚਨਾਰਥਲ ਦਾ ਰਹਿਣ ਵਾਲਾ ਸੀ।
ਮ
ਮ੍ਰਿਤਕ ਸਿਤਾਰ ਮੁਹੰਮਦ ਦੀ ਫਾਈਲ ਫ਼ੋਟੋ। ਤਸਵੀਰਾਂ : ਕਰਨ
24-10-2026
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਮਨਪ੍ਰੀਤ ਸਿੰਘ)- ਸਥਾਨਕ ਪਿੰਡ ਮਡੋਫਲ ਦੇ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਅਧਿਆਪਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਿਤਾਰ ਮੁਹੰਮਦ ਵਜੋਂ ਹੋਈ ਹੈ, ਜੋ ਪਿੰਡ ਚਨਾਰਥਲ ਦਾ ਰਹਿਣ ਵਾਲਾ ਸੀ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਸਿਤਾਰ ਮੁਹੰਮਦ ਸਕੂਲ ਵਿਚ ਛੁੱਟੀ ਹੋਣ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਜਾ ਰਿਹਾ ਸੀ। ਜਦੋਂ ਉਹ ਪਿੰਡ ਮਡੋਫਲ ਦੇ ਸੂਏ ਨੇੜੇ ਪਹੁੰਚਿਆ ਤਾਂ ਇਕ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਆਪਣੀ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਦੇਹ ਦਾ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।