ਤਿਉਹਾਰਾਂ ਦੇ ਮੱਦੇਨਜ਼ਰ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ- ਡਾ. ਸੈਫੀ ਰਾਣਾ
ਖਮਾਣੋਂ, 23 ਅਕਤੂਬਰ (ਜੋਗਿੰਦਰ ਪਾਲ)–ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਖਾਣ-ਪੀਣ ਵਿਚ ਲਾਪਰਵਾਹੀ, ਬਦਲਦੇ ਮੌਸਮ ਤੇ ਸਰੀਰਕ ਗਤੀਵਿਧੀਆਂ ਦੀ ਘਾਟ ਕਾਰਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।
ਖਮਾਣੋਂ, 23 ਅਕਤੂਬਰ (ਜੋਗਿੰਦਰ ਪਾਲ)–ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਖਾਣ-ਪੀਣ ਵਿਚ ਲਾਪਰਵਾਹੀ, ਬਦਲਦੇ ਮੌਸਮ ਤੇ ਸਰੀਰਕ ਗਤੀਵਿਧੀਆਂ ਦੀ ਘਾਟ ਕਾਰਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਲੋਕਾਂ ਨੂੰ ਸੰਤੁਲਿਤ ਖ਼ੁਰਾਕ ਲੈਣ, ਨਿਯਮਿਤ ਕਸਰਤ ਕਰਨ ਤੇ ਸਮੇਂ-ਸਮੇਂ ’ਤੇ ਸਿਹਤ ਦੀ ਜਾਂਚ ਕਰਵਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਣਾ ਹਸਪਤਾਲ ਖਮਾਣੋਂ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਮੈਡੀਸਨ ਮਾਹਿਰ ਡਾ. ਸੈਫੀ ਰਾਣਾ, ਐਮ. ਡੀ. (ਮੈਡੀਸਨ), ਡੀ. ਐਮ. (ਗੈਸਟਰੋ) ਦੇ ਹਵਾਲੇ ਨਾਲ ਕੀਤਾ। ਉਨ੍ਹਾਂ ਕਿਹਾ ਕਿ ਬਦਲਦੇ ਮੌਸਮ ਦੌਰਾਨ ਐਲਰਜੀ ਸਮੇਤ ਹੋਰ ਸਿਹਤ ਸਮੱਸਿਆਵਾਂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। ਉਨ੍ਹਾਂ ਲੋਕਾਂ ਨੂੰ ਤਿਉਹਾਰਾਂ ਦੌਰਾਨ ਬੇਲੋੜੇ ਮਿੱਠੇ ਅਤੇ ਚਿਕਨਾਈ ਵਾਲੇ ਭੋਜਨ ਤੋਂ ਪਰਹੇਜ਼ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਹਸਪਤਾਲ ਦੇ ਸੰਚਾਲਕ ਡਾ. ਜਗਦੀਪ ਸਿੰਘ ਰਾਣਾ ਨੇ ਦੱਸਿਆ ਕਿ ਲੋਕਾਂ ਨੂੰ ਲੀਵਰ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸਮੇਂ ਸਿਰ ਜਾਂਚ ਦੀ ਸਹੂਲਤ ਦੇਣ ਲਈ ਰਾਣਾ ਹਸਪਤਾਲ ਖਮਾਣੋਂ ਵਿਖੇ 3 ਨਵੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਫਾਈਬਰੋ ਸਕੈਨ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਲੀਵਰ ਤੇ ਪੇਟ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਸੈਫੀ ਰਾਣਾ ਦੀ ਦੇਖ-ਰੇਖ ਹੇਠ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਫੈਟੀ ਲੀਵਰ, ਮੋਟਾਪੇ, ਸ਼ੂਗਰ, ਥਾਇਰਾਇਡ, ਬਲੱਡ ਪ੍ਰੈਸ਼ਰ ਅਤੇ ਪੀਲੀਆ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਲਈ ਲੀਵਰ ਦੀ ਜਾਂਚ ਵਾਸਤੇ ਫਾਈਬਰੋ ਸਕੈਨ ਦੀ ਸਹੂਲਤ ਸਿਰਫ਼ 500 ਰੁਪਏ ਵਿਚ ਮੁਹੱਈਆ ਕਰਵਾਈ ਜਾਵੇਗੀ, ਜਦੋਂਕਿ ਬਾਜ਼ਾਰ ਵਿਚ ਇਸ ਜਾਂਚ ਦਾ ਖਰਚਾ ਲਗਪਗ 5,000 ਰੁਪਏ ਦੱਸਿਆ ਜਾਂਦਾ ਹੈ। ਅੰਤ ਵਿਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੀਵਰ ਦੀ ਸਿਹਤ ਪ੍ਰਤੀ ਜਾਗਰੂਕ ਰਹਿ ਕੇ ਸਮੇਂ ਸਿਰ ਡਾਕਟਰੀ ਸਲਾਹ ਲੈਣ।