23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

‘ ਆਪ’ ਨੇ ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਲੀਜ਼ ’ਤੇ ਦੇ ਦਿੱਤਾ ਹੈ- ਚੰਦੂਮਾਜਰਾ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)–ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਲੀਜ਼ ’ਤੇ ਦੇ ਦਿੱਤਾ ਹੈ ਅਤੇ ਦਿੱਲੀ ਦੇ ਆਗੂ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਦੀ ਬਜਾਏ ਸੂਬੇ ਦੀ ਲੁੱਟ-ਖਸੁੱਟ ਕਰਨ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਵੱਡੀਆਂ ਉਮੀਦਾਂ ਨਾਲ ਸੱਤਾ ਸੌਂਪੀ ਸੀ, ਪਰ ਮੌਜੂਦਾ ਹਾਲਾਤ ਨੂੰ ਦੇਖਦਿਆਂ ਲੋਕਾਂ ਵਿੱਚ ਨਿਰਾਸ਼ਾ ਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

Ad Position 21
No active advertisement
ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕਰਨ 24-10-2026
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)–ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਲੀਜ਼ ’ਤੇ ਦੇ ਦਿੱਤਾ ਹੈ ਅਤੇ ਦਿੱਲੀ ਦੇ ਆਗੂ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਦੀ ਬਜਾਏ ਸੂਬੇ ਦੀ ਲੁੱਟ-ਖਸੁੱਟ ਕਰਨ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਵੱਡੀਆਂ ਉਮੀਦਾਂ ਨਾਲ ਸੱਤਾ ਸੌਂਪੀ ਸੀ, ਪਰ ਮੌਜੂਦਾ ਹਾਲਾਤ ਨੂੰ ਦੇਖਦਿਆਂ ਲੋਕਾਂ ਵਿੱਚ ਨਿਰਾਸ਼ਾ ਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਗੰਭੀਰ ਬਣੀ ਹੋਈ ਹੈ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਅਰਾਜਕਤਾ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਅਨੁਸਾਰ ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਅਤੇ ਲੋਕਾਂ ਦੇ ਮਨਾਂ ਵਿਚ ਭਰੋਸਾ ਕਾਇਮ ਰੱਖਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਇਕ ਅਜਿਹਾ ਸੂਬਾ ਹੈ, ਜਿਸ ਦੀ ਆਪਣੀ ਵਿਲੱਖਣ ਪਛਾਣ, ਇਤਿਹਾਸ, ਸਭਿਆਚਾਰ ਅਤੇ ਰਾਜਨੀਤਿਕ ਵਿਰਾਸਤ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਦੀ ਸਰਕਾਰ ਦੇ ਕੰਮਕਾਜ ਵਿਚ ਦਿੱਲੀ ਦੇ ਆਗੂਆਂ ਦਾ ਦਖ਼ਲ ਵਧ ਰਿਹਾ ਹੈ , ਜਿਸ ਕਾਰਨ ਪੰਜਾਬ ਦੇ ਹਿਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਦੀ ਬਿਹਤਰੀ, ਵਿਕਾਸ ਅਤੇ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਆਸ ਨਾਲ ‘ਆਪ’ ਨੂੰ ਮੌਕਾ ਦਿੱਤਾ ਸੀ, ਪਰ ਹੁਣ ਸਰਕਾਰ ਦੀ ਕਾਰਗੁਜ਼ਾਰੀ ਅਤੇ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸੰਭਾਵੀ ਗੱਠਜੋੜ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਸਿਆਸੀ ਹਾਲਾਤ ਵਿਚ ਪੰਜਾਬ ਨੂੰ ਅਜਿਹੀ ਸਿਆਸੀ ਧਿਰ ਦੀ ਲੋੜ ਹੈ, ਜੋ ਸੂਬੇ ਦੇ ਹਿਤਾਂ ਦੀ ਰਾਖੀ ਕਰਨ ਲਈ ਮਜ਼ਬੂਤੀ ਨਾਲ ਅੱਗੇ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿਚ ਸੂਬੇ ਦੇ ਅਧਿਕਾਰਾਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਪੰਜਾਬ ਦੇ ਭਵਿੱਖ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਗੱਠਜੋੜਾਂ ਜਾਂ ਚੋਣਾਂ ਸਬੰਧੀ ਫ਼ੈਸਲੇ ਕਰਦਿਆਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਸੂਬੇ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ। ਉਨ੍ਹਾਂ ਦੇ ਅਨੁਸਾਰ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲੜ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਦਰਬਾਰਾ ਸਿੰਘ ਰੰਧਾਵਾ ਜਥੇਬੰਦਕ ਸਕੱਤਰ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਸੁਹਾਹੇੜੀ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਹਸਪਤਾਲ ਵਿਖੇ ਵਿਸ਼ੇਸ਼ ਜਾਂਚ ਕੈਂਪ ਲਗਾਇਆ ਹਸਪਤਾਲ ਵਿੱਚ ਗਰਭਵਤੀ ਔਰਤਾਂ ਲਈ ਸਾਰੀਆਂ ਸਹੂਲਤਾਂ ਮੁਫ਼ਤ- ਐੱਸ.ਐਮ.ਓ... ਅਗਲੀ ਖ਼ਬਰ ਐਸ. ਡੀ. ਐਮ. ਹਰਜੋਤ ਕੌਰ ਮਾਵੀ ਨੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਕੀਤੀ ਬੈਠਕ
Ad Position 24