25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੰਡੀ ਗੋਬਿੰਦਗੜ੍ਹ ਪੁਲਿਸ ਨੇ ਦੋ ਔਰਤਾਂ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ

ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਇਕਬਾਲਦੀਪ ਸੰਧੂ)-ਮੰਡੀ ਗੋਬਿੰਦਗੜ੍ਹ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਔਰਤਾਂ ਨੂੰ ਲਗਭਗ 40 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਐਨ. ਡੀ.

Ad Position 21
No active advertisement
ਅਜੀਤ ਡੈਸਕ 25-10-2026
ਮੰਡੀ ਗੋਬਿੰਦਗੜ੍ਹ, 24 ਅਕਤੂਬਰ (ਇਕਬਾਲਦੀਪ ਸੰਧੂ)-ਮੰਡੀ ਗੋਬਿੰਦਗੜ੍ਹ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਔਰਤਾਂ ਨੂੰ ਲਗਭਗ 40 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਸਬ-ਇੰਸਪੈਕਟਰ ਜਗਰੂਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਥਾਨਕ ਮਾਸਟਰ ਕਾਲੋਨੀ ਨੇੜੇ ਗਸ਼ਤ ਕਰ ਰਹੀ ਸੀ। ਸ਼ੱਕ ਹੋਣ ’ਤੇ ਪੁਲਿਸ ਨੇ ਜਦੋਂ ਦੋ ਔਰਤਾਂ ਨੂੰ ਰੋਕਿਆ ਅਤੇ ਉਨ੍ਹਾਂ ਦੀ ਤਲਾਸ਼ੀ ਦੌਰਾਨ ਦੋਵਾਂ ਔਰਤਾਂ ਕੋਲੋਂ 20-20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਗ੍ਰਿਫ਼ਤਾਰ ਕੀਤੀਆਂ ਔਰਤਾਂ ਦੀ ਪਛਾਣ ਸੀਮਾ ਅਤੇ ਮਾਹੀ ਵਜੋਂ ਹੋਈ ਹੈ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਵਿਰੁੱਧ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ੰਭੂ ਪੁਲਿਸ ਵਲੋਂ 24 ਕਿੱਲੋ ਗਾਂਜੇ ਸਮੇਤ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਬੀਬਾ ਬਹਿਸ਼ਤਾ ਸਿੰਘ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ਦੀ ਕੀਤੀ ਆਲੋਚਨਾ, ਔਰਤਾਂ ਨੂੰ ਚੋਣਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਦ...
Ad Position 24