25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼ੰਭੂ ਪੁਲਿਸ ਵਲੋਂ 24 ਕਿੱਲੋ ਗਾਂਜੇ ਸਮੇਤ ਇਕ ਗ੍ਰਿਫ਼ਤਾਰ

ਰਾਜਪੁਰਾ, 24 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 25-10-2026
ਰਾਜਪੁਰਾ, 24 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ’ਤੇ ਸ਼ੰਭੂ ਸਰਹੱਦ ਨੇੜੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 24 ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੌਮੀ ਸ਼ਾਹ ਮਾਰਗ ’ਤੇ ਸ਼ੰਭੂ ਸਰਹੱਦ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੋਰਾਨ ਉੱਥੋ ਲੰਘ ਰਹੇ ਇਕ ਵਿਅਕਤੀ ਦੀ ਸ਼ੱਕ ਦੇ ਅਧਾਰ ’ਤੇ ਤਲਾਸ਼ੀ ਲੈਣ `ਤੇ ਉਸਦੇ ਕਬਜੇ ਵਿੱਚੋਂ 24 ਕਿੱਲੋ ਗਾਂਜਾ ਬਰਾਮਦ ਹੋਇਆ। ਸ਼ੰਭੂ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਅਵਲੇਸ਼ ਪੁੱਤਰ ਸੁਨਹਿਰੀ ਲਾਲ ਵਾਸੀ ਨਾਰਾਇਣ ਨਗਰ ਨਵੀਂ ਅਬਾਦੀ ਬੋਡਲਾ ਮਦਰੱਸਾ ਸਕੂਲ ਨੇ ਥਾਣਾ ਜਗਦੀਸ਼ਪੁਰਾ ਜ਼ਿਲ੍ਹਾ ਆਗਰਾ ਉੱਤਰ ਪ੍ਰਦੇਸ਼ ਵੱਜੋਂ ਦੱਸੀ। ਸ਼ੰਭੂ ਪੁਲਿਸ ਨੇ ਅਵਲੇਸ਼ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਰਣਜੋਧ ਸਿੰਘ ਹਡਾਣਾ ਨੇ ਕੁੱਲੇਮਾਜਰਾ ਦੇ ਪਰਿਵਾਰਾਂ ਨੂੰ ਪ੍ਰਾਪਰਟੀ ਦੇ ਦਿੱਤੇ ਦਸਤਾ... ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਦੋ ਔਰਤਾਂ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ
Ad Position 24