25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਡਾ. ਰਣਜੀਤ ਕੌਰ ਗੁਰੂ ਵਲੋਂ ਇਸਤਰੀ ਅਕਾਲੀ ਦਲ ਦੀ ਮਜ਼ਬੂਤੀ ਲਈ ਬੀਬੀਆਂ ਨਾਲ ਮੀਟਿੰਗ ਸੂਬੇ ’ਚ ਨਸ਼ਿਆਂ ਬੇਰੁਜ਼ਗਾਰੀ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਲਾਏ ਨਿਸ਼ਾਨੇ

ਬਸੀ ਪਠਾਣਾਂ, 24 ਅਕਤੂਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ’ਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਵਿਚ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਦੀ ਅਹਿਮ ਭੂਮਿਕਾ ਹੋਵੇਗੀ, ਇਸ ਲਈ ਸਮੂਹ ਬੀਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇਕ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਡਾ.

Ad Position 21
No active advertisement
ਡਾ. ਰਣਜੀਤ ਕੌਰ ਗੁਰੂ ਬਸੀ ਪਠਾਣਾਂ ਵਿਖੇ ਇਸਤਰੀ ਅਕਾਲੀ ਦਲ (ਬ) ਦੀਆਂ ਬੀਬੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ, ਨਾਲ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਅਵਤਾਰ ਸਿੰਘ ਰਿਆ ਅਤੇ ਹੋਰ। ਤਸਵੀਰ :ਰਾਜਿੰਦਰ ਸ਼ਰਮਾ 25-10-2026
ਬਸੀ ਪਠਾਣਾਂ, 24 ਅਕਤੂਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ’ਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਵਿਚ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਦੀ ਅਹਿਮ ਭੂਮਿਕਾ ਹੋਵੇਗੀ, ਇਸ ਲਈ ਸਮੂਹ ਬੀਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇਕ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਡਾ.ਰਣਜੀਤ ਕੌਰ ਗੁਰੂ ਨੇ ਬਸੀ ਪਠਾਣਾਂ ਵਿਖੇ ਇਸਤਰੀ ਅਕਾਲੀ ਦਲ (ਬ) ਦੀਆਂ ਬੀਬੀਆਂ ਨਾਲ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਡਾ. ਰਣਜੀਤ ਕੌਰ ਗੁਰੂ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੇਰੁਜ਼ਗਾਰੀ ਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਨਸ਼ਿਆਂ ਦੀ ਲਪੇਟ ਵਿਚ ਆ ਕੇ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ ਅਤੇ ਮਾਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਵਿਚ ਪੁੱਤਾਂ ਦੀਆਂ ਕਿਲਕਾਰੀਆਂ ਗੂੰਜਣੀਆਂ ਚਾਹੀਦੀਆਂ ਹਨ, ਉੱਥੇ ਮਾਵਾਂ ਦੇ ਰੋਣ-ਕੁਰਲਾਉਣ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਇਹ ਸਥਿਤੀ ਪੰਜਾਬ ਦੇ ਭਵਿੱਖ ਲਈ ਚਿੰਤਾਜਨਕ ਹੈ ਅਤੇ ਇਸ ਨੂੰ ਬਦਲਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਲਈ ਭਟਕ ਰਹੇ ਹਨ, ਜਦਕਿ ਨੌਕਰੀਆਂ ਦੇ ਮਾਮਲੇ ਵਿੱਚ ਬਾਹਰਲੇ ਲੋਕਾਂ ਨੂੰ ਤਰਜੀਹ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਹੀ ਪੰਜਾਬ ਵਿਚ ਰੁਜ਼ਗਾਰ ਦੇ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਡਾ.ਰਣਜੀਤ ਕੌਰ ਗੁਰੂ ਨੇ ਕਿਹਾ ਕਿ ਚੁਟਕਲਿਆਂ ਨਾਲ ਸਰਕਾਰਾਂ ਨਹੀਂ ਚੱਲਦੀਆਂ, ਸਗੋਂ ਸਰਕਾਰ ਚਲਾਉਣ ਲਈ ਦੂਰਅੰਦੇਸ਼ੀ, ਸੂਝ-ਬੂਝ, ਤਜਰਬੇ ਅਤੇ ਦ੍ਰਿੜ੍ਹ ਫ਼ੈਸਲੇ ਲੈਣ ਦੀ ਸਮਰੱਥਾ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜੋ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਹਿਤਾਂ ਦੀ ਨੁਮਾਇੰਦਗੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਕੋਲ ਸਰਕਾਰ ਚਲਾਉਣ ਅਤੇ ਪ੍ਰਸ਼ਾਸਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨ ਦਾ ਤਜਰਬਾ ਹੈ, ਇਸ ਲਈ ਪੰਜਾਬ ਨੂੰ ਅਜਿਹੀ ਅਗਵਾਈ ਦੀ ਲੋੜ ਹੈ, ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਠੋਸ ਫ਼ੈਸਲੇ ਲੈ ਸਕੇ। ਉਨ੍ਹਾਂ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ। ਮੀਟਿੰਗ ’ਚ ਕਰਮਜੀਤ ਕੌਰ ਹਲਕਾ ਪ੍ਰਧਾਨ ਇਸਤਰੀ ਵਿੰਗ, ਭੁਪਿੰਦਰ ਕੌਰ ਗੁਰੂ, ਲਖਵਿੰਦਰ ਕੌਰ, ਕਮਲਜੀਤ ਕੌਰ ਜਨਾਗਲ, ਹਰਦੀਪ ਕੌਰ ਪਾਸ਼ੀ, ਸਤਿੰਦਰ ਕੌਰ ਸਵੀਟੀ, ਸਨਦੀਪ ਕੌਰ, ਹਰਜਿੰਦਰ ਕੌਰ, ਹਰਦੀਪ ਕੌਰ, ਰਸ਼ਨੀਤ ਕੌਰ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਜਿੱਤ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਉਹ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੀਆਂ ਹਨ। ਇਸ ਮੌਕੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਸਰਕਲ ਪ੍ਰਧਾਨ ਬ੍ਰਿਜਏਸ਼ਵਰ ਸਿੰਘ ਪਾਸ਼ੀ, ਮਾਸਟਰ ਅਜੀਤ ਸਿੰਘ ਤੇ ਗੁਰਮੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਕੰਵਰ ਸਿੰਘ ਸੰਧੂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਡਾ. ਜਸਵੰਤ ਸਿੰਘ ਵਲੋਂ ਖਮਾਣੋਂ ਅਤੇ ਰਾਣਵਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਰਾਣਵਾਂ ਮੰਡੀ ਵਿਚ ਲਿਫ਼ਟਿੰਗ ਵਿਚ ਦੇਰੀ ਅਤੇ...
Ad Position 24