ਖੇਡਾਂ ਵਤਨ ਪੰਜਾਬ ਦੀਆਂ’ ’ਚ ਪਿੰਡ ਚਪਰਾਹੜ ਦੀ ਧੀ ਪਰਮਿੰਦਰ ਕੌਰ ਨੇ ਚਮਕਾਇਆ ਨਾਂਅ
ਦੇਵੀਗੜ੍ਹ, 24 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਹਲਕਾ ਸਨੌਰ ਦੇ ਪਿੰਡ ਚਪਰਾਹੜ ਦੀ ਹੋਣਹਾਰ ਧੀ ਪਰਮਿੰਦਰ ਕੌਰ ਨੇ ਕਰਾਟੇ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਅਤੇ ਸਮੁੱਚੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਰਮਿੰਦਰ ਕੌਰ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸੋਨ ਤਗ਼ਮਾ ਅਤੇ ਸੂਬਾ ਪੱਧਰ ‘ਤੇ ਕਾਂਸੀ ਦਾ ਤਗ਼ਮਾ ਜਿੱਤ ਕੇ ਵੱਡੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ ਹੈ।
ਦੇਵੀਗੜ੍ਹ, 24 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਹਲਕਾ ਸਨੌਰ ਦੇ ਪਿੰਡ ਚਪਰਾਹੜ ਦੀ ਹੋਣਹਾਰ ਧੀ ਪਰਮਿੰਦਰ ਕੌਰ ਨੇ ਕਰਾਟੇ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਅਤੇ ਸਮੁੱਚੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਰਮਿੰਦਰ ਕੌਰ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸੋਨ ਤਗ਼ਮਾ ਅਤੇ ਸੂਬਾ ਪੱਧਰ ‘ਤੇ ਕਾਂਸੀ ਦਾ ਤਗ਼ਮਾ ਜਿੱਤ ਕੇ ਵੱਡੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਆਪ ਆਗੂ ਹਰਪਿੰਦਰ ਸਿੰਘ ਚੀਮਾ, ਬਲਾਕ ਪ੍ਰਧਾਨ ਹਰਨਾਮ ਸਿੰਘ ਤੋਂ ਇਲਾਵਾ ਕਈ ਆਪ ਅਹੁਦੇਦਾਰ ਅਤੇ ਸਥਾਨਕ ਨਿਵਾਸੀ ਮੌਜੂਦ ਸਨ। ਇਸ ਸ਼ਾਨਦਾਰ ਕਾਮਯਾਬੀ ‘ਤੇ ਖ਼ੁਸ਼ੀ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਬੇਟੀ ਪਰਮਿੰਦਰ ਕੌਰ, ਉਸ ਦੇ ਮਾਤਾ-ਪਿਤਾ ਅਤੇ ਸਮੂਹ ਕੋਚ ਸਾਹਿਬਾਨ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਤੇ ਪਰਮਿੰਦਰ ਕੌਰ ਨੂੰ ਸਨਮਾਨ ਵਜੋਂ ਤਸਵੀਰ ਵੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਹੋਣਹਾਰ ਧੀਆਂ ਖੇਡਾਂ ਦੇ ਮੈਦਾਨ ‘ਚ ਮੱਲਾਂ ਮਾਰ ਕੇ ਸਮੁੱਚੇ ਪੰਜਾਬ ਦਾ ਮਾਣ ਵਧਾ ਰਹੀਆਂ ਹਨ ਅਤੇ ਪੇਂਡੂ ਖੇਤਰਾਂ ਦੀਆਂ ਬੱਚੀਆਂ ਦਾ ਇਹ ਪ੍ਰਦਰਸ਼ਨ ਸਾਬਤ ਕਰਦਾ ਹੈ ਕਿ ਸਹੀ ਮੌਕੇ ਤੇ ਮੰਚ ਮਿਲਣ ‘ਤੇ ਸਾਡਾ ਹੁਨਰ ਕਿਸੇ ਤੋਂ ਪਿੱਛੇ ਨਹੀਂ ਹੈ। ਹਡਾਣਾ ਨੇ ਆਖਿਆ ਕਿ ਮਾਨ ਸਰਕਾਰ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਕੁਰਾਹਾਂ ਤੋਂ ਦੂਰ ਕਰਕੇ ਖੇਡਾਂ ਦੇ ਮੈਦਾਨਾਂ ਨਾਲ ਜੋੜਨਾ ਅਤੇ ਪੰਜਾਬ ਨੂੰ ਮੁੜ ‘ਰੰਗਲਾ ਤੇ ਹੱਸਦਾ-ਵੱਸਦਾ ਪੰਜਾਬ’ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਅੰਦਰ ਉੱਭਰਦੇ ਖਿਡਾਰੀਆਂ ਨੂੰ ਬੁਨਿਆਦੀ ਸਹੂਲਤਾਂ, ਸਾਜ਼ੋ-ਸਾਮਾਨ ਅਤੇ ਹਰ ਸੰਭਵ ਸਹਿਯੋਗ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਸਾਡੇ ਬੱਚੇ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਚਮਕਾ ਸਕਣ। ਇਸ ਮੌਕੇ ਪਿੰਡ ਦੀ ਪੰਚਾਇਤ, ਇਲਾਕੇ ਦੇ ਪਤਵੰਤਿਆਂ ਅਤੇ ਪਾਰਟੀ ਆਗੂਆਂ ਨੇ ਵੀ ਪਰਮਿੰਦਰ ਕੌਰ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।