25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਾਜਪਾ ਨੇ 14 ਸਾਲਾਂ ਵਿਚ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਕਿਹੜੇ ਮਸਲੇ ਹੱਲ ਕੀਤੇ?-ਟਿਵਾਣਾ

ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਬਲਜਿੰਦਰ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੁਆਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 5 ਸਾਲਾਂ ਤੋਂ ਲੋਕਾਂ ਨੂੰ ਚੁਟਕਲੇ ਹੀ ਸੁਣਾ ਰਹੇ ਹਨ ਤਾਂ ਭਾਜਪਾ ਨੇ ਕੇਂਦਰ ਦੀ ਸੱਤਾ ’ਤੇ ਰਾਜ ਕਰਦਿਆਂ ਪਿਛਲੇ 14 ਸਾਲਾਂ ਵਿਚ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਕਿਹੜੇ ਮਸਲੇ ਹੱਲ ਕੀਤੇ ਹਨ? , ਉਸ ਬਾਰੇ ਵੀ ਭਾਜਪਾ ਦੀ ਲੀਡਰਸ਼ਿਪ ਤੇ ਕੇਂਦਰੀ ਮੰਤਰੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਇਹ ਜਵਾਬ ਜ਼ਰੂਰ ਦੇਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 25-10-2026
ਫ਼ਤਹਿਗੜ੍ਹ ਸਾਹਿਬ, 24 ਅਕਤੂਬਰ (ਬਲਜਿੰਦਰ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੁਆਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 5 ਸਾਲਾਂ ਤੋਂ ਲੋਕਾਂ ਨੂੰ ਚੁਟਕਲੇ ਹੀ ਸੁਣਾ ਰਹੇ ਹਨ ਤਾਂ ਭਾਜਪਾ ਨੇ ਕੇਂਦਰ ਦੀ ਸੱਤਾ ’ਤੇ ਰਾਜ ਕਰਦਿਆਂ ਪਿਛਲੇ 14 ਸਾਲਾਂ ਵਿਚ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਕਿਹੜੇ ਮਸਲੇ ਹੱਲ ਕੀਤੇ ਹਨ? , ਉਸ ਬਾਰੇ ਵੀ ਭਾਜਪਾ ਦੀ ਲੀਡਰਸ਼ਿਪ ਤੇ ਕੇਂਦਰੀ ਮੰਤਰੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਇਹ ਜਵਾਬ ਜ਼ਰੂਰ ਦੇਣਾ ਚਾਹੀਦਾ ਹੈ। ਸ. ਟਿਵਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ 7 ਦਹਾਕਿਆਂ ਤੋਂ ਸੈਂਟਰ ਪੂਲ ਵਿਚ ਸਭ ਤੋਂ ਵੱਧ ਕਣਕ ਤੇ ਚੌਲਾਂ ਦਾ ਯੋਗਦਾਨ ਪਾ ਕੇ ਦੇਸ਼ਵਾਸੀਆਂ ਦਾ ਢਿੱਡ ਭਰਦੇ ਆ ਰਹੇ ਹਨ। ਇਸ ਤੋਂ ਇਲਾਵਾ ਮੁਲਕ ਦੀਆਂ ਸਰਹੱਦਾਂ ’ਤੇ ਵੱਡੀ ਗਿਣਤੀ ਵਿਚ ਸ਼ਹਾਦਤਾਂ ਦੇ ਕੇ ਦੁਸ਼ਮਣ ਲਈ ਕੰਧ ਬਣਕੇ ਰੱਖਿਆ ਕਰਦੇ ਆ ਰਹੇ ਹਨ। ਇਸ ਸਭ ਦੇ ਬਾਵਜੂਦ ਵੀ ਪੰਜਾਬੀਆਂ ਦੀ ਹਰ ਔਕੜ ਭਾਵੇਂ, ਉਹ ਕੁਦਰਤੀ ਆਫ਼ਤ ਹੋਵੇ ਜਾਂ ਅੰਦਰੂਨੀ ਦਿਸ਼ਾਹੀਣ ਸਵਾਰਥੀ ਸੋਚ ਅਧੀਨ ਪ੍ਰਬੰਧ ਦੀ ਬਦੌਲਤ ਮਨੁੱਖਤਾ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਹੋਣ। ਜਿਨ੍ਹਾਂ ਵਿਚ ਪੰਜਾਬ ਨੂੰ ਕਦੇ ਵੀ ਕੇਂਦਰ ਸਰਕਾਰ ਪਾਸੋਂ ਲੋੜੀਂਦੀ ਸਹਾਇਤਾ ਨਹੀਂ ਮਿਲੀ, ਜਦੋਂਕਿ ਪੰਜਾਬੀ ਆਪਣਾ ਦਸਵੰਧ ਕੱਢਕੇ ਅਜਿਹੇ ਸਮੇਂ ਬਿਨਾਂ ਕਿਸੇ ਭੇਦਭਾਵ ਤੋਂ ਪੀੜਤਾਂ ਦੀ ਸੇਵਾ ਕਰਦੇ ਆ ਰਹੇ ਹਨ। ਪਰ ਦੂਜੇ ਪਾਸੇ ਕੇਂਦਰੀ ਹੁਕਮਰਾਨਾਂ ਵਲੋਂ ਸਮਾਜਿਕ ਤੇ ਇਨਸਾਨੀ ਕਦਰਾਂ ਕੀਮਤਾਂ ਦਾ ਵੱਡੇ ਪੱਧਰ ਤੇ ਘਾਣ ਕਰਨ ਦੇ ਨਾਲ-ਨਾਲ ਪੰਜਾਬੀਆਂ ਦੇ ਕੀਮਤੀ ਦਰਿਆਵਾਂ, ਨਹਿਰਾਂ ਦੇ ਪਾਣੀਆਂ, ਚੰਡੀਗੜ੍ਹ, ਭਾਖੜਾ ਬਿਆਸ ਮੈਨੇਜਮੈਂਟ ਮੁਖੀ ਦੇ ਅਹੁਦੇ, ਡੈਮਾਂ ਤੋਂ ਪੈਦਾ ਹੋਣ ਵਾਲੀ ਬਿਜਲੀ ਖੋਹਕੇ ਖ਼ੁਦ ਹੀ ਭਾਰਤੀ ਵਿਧਾਨ ਦੇ ਨਿਯਮਾਂ ਦਾ ਘਾਣ ਕਰਕੇ ਸੂਬੇ ਨਾਲ ਜ਼ਿਆਦਤੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਦੀ ਸੱਤਾ ’ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਛੁਪੇ ਅਜੰਡੇ ਅਤੇ ਸਿਆਸੀ ਮਨੋਰਥਾਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਉਹ ਕਿਸੇ ਵੀ ਝਾਂਸੇ ਵਿਚ ਨਹੀਂ ਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਝੂਠੀਆਂ ਗਰੰਟੀਆਂ ਅਤੇ ਵਾਅਦਿਆਂ ’ਤੇ ਵਿਸ਼ਵਾਸ ਨਾ ਕਰਕੇ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਚਾਹੁਣ ਵਾਲੀ ਸ਼੍ਰੋਮਣੀ ਅਕਾਲੀ ਦਲ (ਅ) ਦੀ ਅਗਵਾਈ ਹੇਠ ਆਪਣੀ ਸਾਂਝੀ ਸਰਕਾਰ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਬਿਬਾਨਗੜ੍ਹ ਸਾਹਿਬ ਰਾਹੀਂ ਫ਼ਤਹਿਗੜ੍ਹ ਸਾਹਿਬ ਤੱਕ ਜਾਣ ਵਾਲੀ ਸੜਕ ’ਤੇ ਪ੍ਰੀਮਿਕਸ... ਅਗਲੀ ਖ਼ਬਰ ਪਵਿੱਤਰ ਧਾਰਮਿਕ ਅਸਥਾਨ ਸਾਨੂੰ ਨਵੀਂ ਊਰਜਾ ਅਤੇ ਲੋਕ ਸੇਵਾ ਲਈ ਪ੍ਰੇਰਨਾ ਦਿੰਦੇ ਹਨ-ਰਾਜਪਾਲ
Ad Position 24