26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ, ਕਰਜ਼ਾ ਮੁਕਤ ਅਤੇ ਬੇਰੁਜ਼ਗਾਰੀ ਮੁਕਤ ਕਰਨ ਲਈ ਵਚਨਬੱਧ-ਹੌਬੀ ਧਾਲੀਵਾਲ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਤਹਿ ਹੈ ਅਤੇ ਭਾਜਪਾ ਸੂਬੇ ਨੂੰ ਨਸ਼ਾ ਮੁਕਤ, ਕਰਜ਼ਾ ਮੁਕਤ ਅਤੇ ਬੇਰੁਜ਼ਗਾਰੀ ਮੁਕਤ ਕਰਨ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰੂਰਲ ਅਤੇ ਸਪੋਰਟਸ ਕਨਵੀਨਰ, ਪੰਜਾਬੀ ਫ਼ਿਲਮ ਜਗਤ ਤੇ ਉੱਘੇ ਸੀਨੀਅਰ ਕਲਾਕਾਰ ਹੋਬੀ ਧਾਲੀਵਾਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 26-10-2026
ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਤਹਿ ਹੈ ਅਤੇ ਭਾਜਪਾ ਸੂਬੇ ਨੂੰ ਨਸ਼ਾ ਮੁਕਤ, ਕਰਜ਼ਾ ਮੁਕਤ ਅਤੇ ਬੇਰੁਜ਼ਗਾਰੀ ਮੁਕਤ ਕਰਨ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰੂਰਲ ਅਤੇ ਸਪੋਰਟਸ ਕਨਵੀਨਰ, ਪੰਜਾਬੀ ਫ਼ਿਲਮ ਜਗਤ ਤੇ ਉੱਘੇ ਸੀਨੀਅਰ ਕਲਾਕਾਰ ਹੋਬੀ ਧਾਲੀਵਾਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਸੂਬੇ ਨੂੰ ਤਰੱਕੀ ਦੀ ਲੀਹ ’ਤੇ ਚੜ੍ਹਾਉਣ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਲੋਕ ਸੱਤਾਧਾਰੀ ਧਿਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ। ਸੂਬੇ ਦੀ ਦੁਰਦਸ਼ਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੇ ਜਵਾਨੀ ਦਾ ਘਾਣ ਕਰਕੇ ਰੱਖ ਦਿੱਤਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਾ ਆਮ ਵਿਕ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਧਿਰ ਨੇ ਨੌਜਵਾਨਾਂ ਲਈ ਰੋਜ਼ਗਾਰ ਦਾ ਕੋਈ ਸਾਧਨ ਪੈਦਾ ਨਹੀਂ ਕੀਤਾ ਗਿਆ। ਪੜ੍ਹੇ ਲਿਖੇ ਨੌਜਵਾਨ ਹੱਥਾਂ ਵਿਚ ਡਿਗਰੀਆਂ ਲੈ ਕੇ ਇੱਧਰ-ਉੱਧਰ ਭਟਕਣ ਲਈ ਮਜਬੂਰ ਹਨ ਅਤੇ ਜਾਂ ਫਿਰ ਬਾਹਰਲੇ ਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੇ ਨੌਜਵਾਨਾਂ ਲਈ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ। ਆਈ.ਟੀ. ਪਾਰਕ ਅਤੇ ਨਵੇਂ ਇੰਡਸਟਰੀਅਲ ਹੱਬ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਉੱਜਵਲ ਭਵਿੱਖ, ਅਮਨ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਸਾਨੂੰ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਸਵਾਲ ਦੇ ਜਵਾਬ ’ਚ ਕਿਹਾ ਕਿ ਕੋਈ ਵੀ ਜਾਇਜ਼ ਵੋਟ ਨਹੀਂ ਕੱਟੀ ਗਈ। ਜੇਕਰ ਕੋਈ ਵੋਟਰ ਰਹਿ ਗਿਆ ਹਾਂ ਤਾਂ ਇਸ ਸੰਬੰਧੀ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਆਪਣੇ ਸਮੇਂ ਦੀ ਕਲਾਕਾਰੀ ਅਤੇ ਅਜੋਕੀ ਕਲਾਕਾਰੀ ਬਾਰੇ ਬੋਲਦਿਆਂ ਕਿਹਾ ਕਿ ਹੁਣ ਕਲਾਕਾਰੀ ਵਿਚ ਕਾਫ਼ੀ ਜ਼ਿਆਦਾ ਫ਼ਰਕ ਆ ਗਿਆ ਹੈ। ਉਨ੍ਹਾਂ ਨੇ ਨਵੀਂ ਪੀੜ੍ਹੀ ਨੂੰ ਕਿਹਾ ਕਿ ਉਹ ਜਿਸ ਵੀ ਖੇਤਰ ਵਿਚ ਜਾਣ ਤਾਂ ਨਿੱਗਰ ਸੋਚ ਰੱਖ ਕੇ ਜਾਣ। ਉਨ੍ਹਾਂ ਨੇ ਕਿਹਾ ਕਿ ਕਲਾਕਾਰੀ ਦਾ ਖੇਤਰ ਬਹੁਤ ਜ਼ਿਆਦਾ ਰੌਸ਼ਨ ਅਤੇ ਤਿਲ੍ਹਕਣਬਾਜ਼ੀ ਵਾਲਾ ਹੈ। ਇਸ ਲਈ ਸੋਚ ਸਮਝ ਕੇ ਪੈਰ ਧਰਨਾ ਚਾਹੀਦਾ ਹੈ। ਇਸ ਮੌਕੇ ’ਤੇ ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਸਿਮਰਨਜੀਤ ਸਿੰਘ ਬਿੱਲਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਮਾਰਸੀ ਬੁਲੰਦ ਵਿਚ ਚੋਰਾਂ ਨੇ ਇਕੋ ਰਾਤ 9 ਕਿਸਾਨਾਂ ਦੀਆਂ ਮੋਟਰਾਂ ’ਤੇ ਕੀਤੀ ਚੋਰੀ ਬਲਜੀਤ ਸਿੰਘ ਭੁੱਟਾ ਵਲੋਂ ਜ਼ਿ... ਅਗਲੀ ਖ਼ਬਰ ਅੰਮ੍ਰਿਤਸਰ ’ਚ ਡਰੱਗ ਕੰਟਰੋਲਰ ਦੀ ਸਖ਼ਤੀ 4 ਮੈਡੀਕਲ ਸਟੋਰਾਂ ਦੀ ਚੈਕਿੰਗ ’ਚ ਮਿਲੀਆ ਊਣਤਾਈਆਂ
Ad Position 24