ਮਨਜਿੰਦਰ ਸਿੰਘ ਰੋਮੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਜਸਟਿਸ ਜ਼ੋਰਾ ਸਿੰਘ ਨਾਲ ਕੀਤੀ ਮੁਲਾਕਾਤ
ਖਮਾਣੋਂ, 25 ਅਕਤੂਬਰ (ਮਨਮੋਹਣ ਸਿੰਘ ਕਲੇਰ)-ਬੀਤੇ ਦਿਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਐਨ. ਜੀਓ ਸੈੱਲ ਦੇ ਕਨਵੀਨਰ ਮਨਜਿੰਦਰ ਸਿੰਘ ਰੋਮੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਮਾਜ ਸੇਵੀ ਸੰਸਥਾ ਪਾਵਾ (ਪਬਲਿਕ ਅਗੇਨਸਟ ਅਡਲਟਰੇਸ਼ਨ ਵੈੱਲਫੇਅਰ ਐਸੋਸੀਏਸ਼ਨ) ਦੇ ਚੀਫ਼ ਪੈਟਰਨ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਿਟਾਇਰ ਜੱਜ ਜਸਟਿਸ ਜੋਰਾ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਖਮਾਣੋਂ, 25 ਅਕਤੂਬਰ (ਮਨਮੋਹਣ ਸਿੰਘ ਕਲੇਰ)-ਬੀਤੇ ਦਿਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਐਨ.ਜੀਓ ਸੈੱਲ ਦੇ ਕਨਵੀਨਰ ਮਨਜਿੰਦਰ ਸਿੰਘ ਰੋਮੀ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਮਾਜ ਸੇਵੀ ਸੰਸਥਾ ਪਾਵਾ (ਪਬਲਿਕ ਅਗੇਨਸਟ ਅਡਲਟਰੇਸ਼ਨ ਵੈੱਲਫੇਅਰ ਐਸੋਸੀਏਸ਼ਨ) ਦੇ ਚੀਫ਼ ਪੈਟਰਨ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਿਟਾਇਰ ਜੱਜ ਜਸਟਿਸ ਜੋਰਾ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਰੋਮੀ ਨੇ ਦੱਸਿਆ ਕਿ ਜਸਟਿਸ ਜੋਰਾ ਸਿੰਘ ਵਲੋਂ ਮੀਟਿੰਗ ਦੌਰਾਨ ਦਿੱਤੀ ਜਾਣਕਾਰੀ ਅਨੁਸਾਰ ਪੂਰੇ ਭਾਰਤ ਵਿਚ ਉਨ੍ਹਾਂ ਦੇ 800 ਮੈਂਬਰ ਹਨ ਜਿਨ੍ਹਾਂ ਵਿਚ ਕਈ ਆਈ.ਏ.ਐਸ ਅਫ਼ਸਰ ਅਤੇ ਉੱਗੇ ਬੁੱਧੀਜੀਵੀ ਸ਼ਾਮਿਲ ਹਨ। ਸੰਸਥਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਅਤੇ ਖ਼ਾਸ ਤੌਰ ਵਿਦਿਆਰਥੀਆਂ ਨੂੰ ਖਾਣ ਪੀਣ ਵਾਲੀਆਂ ਚੀਜ਼ਾਂ ਵਿਚ ਮਿਲਾਵਟ ਸਬੰਧੀ ਜਾਗਰੂਕ ਕਰਨਾ ਹੈ। ਖਾਣ ਪੀਣ ਦੀਆਂ ਚੀਜ਼ਾਂ ਵਿਚ ਮਿਲਾਵਟ ਸਬੰਧੀ ਸਮਾਜ ਵਿਚ ਜਾਗ੍ਰਿਤੀ ਪੈਦਾ ਕਰਨ ਲਈ ਇਸ ਸੰਸਥਾ ਵਲੋਂ ਸੈਮੀਨਾਰ ਅਤੇ ਪ੍ਰਦਰਸ਼ਨ ਵੀ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋਣ ਤੋਂ ਬਚਾਇਆ ਜਾ ਸਕੇ। ਜਸਟਿਸ ਜੋਰਾ ਸਿੰਘ ਨੇ ਇਹ ਵੀ ਦੱਸਿਆ ਕਿ ਕਾਰਗੁਜ਼ਾਰੀ ਦੇ ਪੈਮਾਨੇ ਤੇ ਉਨ੍ਹਾਂ ਦੀ ਸੰਸਥਾ ਨੂੰ ਭਾਰਤ ਵਿਚ ਤੀਜਾ ਸਥਾਨ ਹਾਸਲ ਹੈ। ਰੋਮੀ ਨੇ ਦੱਸਿਆ ਕਿ ਉਨ੍ਹਾਂ ਦੇ ਸੈੱਲ ਦਾ ਮੁੱਖ ਮੰਤਵ ਕੇਂਦਰ ਸਰਕਾਰ ਦੀਆਂ ਸਕੀਮਾਂ ਲੋੜਵੰਦਾਂ ਤੱਕ ਪਹੁੰਚਾਉਣ ਤੋਂ ਇਲਾਵਾ ਅਜਿਹੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਸਹਿਯੋਗ ਕਰਕੇ ਆਮ ਲੋਕਾਂ ਵਿਚ ਸਮਾਜਿਕ ਕੁਰੀਤੀਆਂ ਸਬੰਧੀ ਜਾਗ੍ਰਿਤੀ ਪੈਦਾ ਕਰਨਾ ਵੀ ਹੈ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਅਰੁਣ ਗੋਸਾਈ, ਉੱਗੇ ਸਮਾਜ ਸੇਵੀ ਗੁਰਵਿੰਦਰ ਸਿੰਘ ਸੋਹੀ ਅਤੇ ਹਰਸ਼ਦੀਪ ਸ਼ਰਮਾ ਹਾਜ਼ਰ ਰਹੇ।