25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਾਈ ਸਤਵੰਤ ਸਿੰਘ ਵਲੋਂ ਬਸੀ ਪਠਾਣਾਂ ਹਲਕੇ ’ਚ ਚੋਣ ਪ੍ਰਚਾਰ ਮੁਹਿੰਮ ਕੀਤੀ ਤੇਜ਼, ਸੰਗਤ ਨਾਲ ਕੀਤੀ ਮੀਟਿੰਗ

ਬਸੀ ਪਠਾਣਾਂ, 25 ਅਕਤੂਬਰ (ਰਾਜਿੰਦਰ ਸ਼ਰਮਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਸ਼ਹੀਦ ਭਾਈ ਕੇਹਰ ਸਿੰਘ ਦੇ ਪੁੱਤਰ ਭਾਈ ਸਤਵੰਤ ਸਿੰਘ ਨੇ ਹਲਕੇ ਵਿਚ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਗੁਰਪਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਸੰਗਤ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਭਾਈ ਸਤਵੰਤ ਸਿੰਘ ਦਾ ਗੁਰਪਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚਣ ਤੇ ਜਥੇਦਾਰ ਬਾਬਾ ਗੁਰਜੀਤ ਸਿੰਘ ਖ਼ਾਲਸਾ ਨੇ ਨਿੱਘਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 26-10-2026
ਬਸੀ ਪਠਾਣਾਂ, 25 ਅਕਤੂਬਰ (ਰਾਜਿੰਦਰ ਸ਼ਰਮਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਸ਼ਹੀਦ ਭਾਈ ਕੇਹਰ ਸਿੰਘ ਦੇ ਪੁੱਤਰ ਭਾਈ ਸਤਵੰਤ ਸਿੰਘ ਨੇ ਹਲਕੇ ਵਿਚ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਗੁਰਪਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਸੰਗਤ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਭਾਈ ਸਤਵੰਤ ਸਿੰਘ ਦਾ ਗੁਰਪਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚਣ ਤੇ ਜਥੇਦਾਰ ਬਾਬਾ ਗੁਰਜੀਤ ਸਿੰਘ ਖ਼ਾਲਸਾ ਨੇ ਨਿੱਘਾ ਸਵਾਗਤ ਕੀਤਾ। ਮੀਟਿੰਗ ਦੌਰਾਨ ਐਡਵੋਕੇਟ ਸੁਤੰਤਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਭੰਗੂ ਨੇ ਹਲਕੇ ਦੀ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤਨ ਮਨ ਅਤੇ ਧਨ ਨਾਲ ਭਾਈ ਸਤਵੰਤ ਸਿੰਘ ਦਾ ਸਾਥ ਦੇਣ ਤਾਂ ਜੋ ਪੰਜਾਬ, ਪੰਜਾਬੀ ਮਾਂ-ਬੋਲੀ, ਨੌਜਵਾਨੀ ਅਤੇ ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹੋਰਨਾਂ ਅਹਿਮ ਮੁੱਦਿਆਂ ਦੀ ਆਵਾਜ਼ ਬੁਲੰਦ ਕੀਤੀ ਜਾ ਸਕੇ। ਇਸ ਤੋ ਇਲਾਵਾ ਇੱਕਜੁੱਟ ਹੋ ਕੇ ਪੰਜਾਬ ਦੇ ਭਵਿੱਖ ਨਾਲ ਜੁੜੇ ਮਸਲਿਆਂ ਨੂੰ ਸਿਆਸੀ ਮੰਚਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸੰਗਤ ਨੂੰ ਭਾਈ ਸਤਵੰਤ ਸਿੰਘ ਨੂੰ ਵਿਧਾਨ ਸਭਾ ਚੋਣ ਜਿਤਾ ਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਭਾਈ ਸਤਵੰਤ ਸਿੰਘ ਨੇ ਪੰਜਾਬ ਦੇ ਹੱਕਾਂ, ਨੌਜਵਾਨੀ ਦੇ ਭਵਿੱਖ, ਪੰਜਾਬੀ ਮਾਂ-ਬੋਲੀ ਅਤੇ ਸੂਬੇ ਦੇ ਪਾਣੀਆਂ ਸਮੇਤ ਅਹਿਮ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਭਾਰਨ ਲਈ ਸੰਗਤ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਸਿੱਖੀ ਸਿਧਾਂਤਾਂ, ਗੁਰੂ ਸਾਹਿਬ ਦੀ ਬਖ਼ਸ਼ੀਸ਼ ਅਤੇ ਪੰਥਕ ਇੱਕਜੁੱਟਤਾ ਪ੍ਰਤੀ ਸਮਰਪਣ ਦੀ ਭਾਵਨਾ ਪ੍ਰਗਟਾਈ ਗਈ। ਇਸ ਦੌਰਾਨ ਜਥੇਦਾਰ ਬਾਬਾ ਗੁਰਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਮਹੱਤਤਾ ਰੱਖਦਾ ਹੈ, ਕਿਉਂਕਿ ਇਸੇ ਦਿਨ ਸ਼ਹੀਦ ਭਾਈ ਕੇਹਰ ਸਿੰਘ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ। ਇਸ ਮੌਕੇ ਭਾਈ ਸਤਵੰਤ ਸਿੰਘ ਦਾ ਸਮੂਹ ਸੰਗਤ ਵਲੋਂ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਜਗਦੇਵ ਸਿੰਘ, ਜਗਜੀਵਨ ਸਿੰਘ, ਜਥੇਦਾਰ ਗੁਰਜੀਤ ਸਿੰਘ ਖ਼ਾਲਸਾ, ਭਾਈ ਗੁਰਪਾਲ ਸਿੰਘ, ਜਸਬੀਰ ਸਿੰਘ, ਬਲਵੰਤ ਸਿੰਘ ਸਮੇਤ ਹੋਰ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਮਲੋਹ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗੁਰਪ੍ਰੀਤ ਰਾਜੂ ਖੰਨਾ ਅਤ... ਅਗਲੀ ਖ਼ਬਰ ਪਿੰਡ ਜੱਲੋਵਾਲ ਵਿਖੇ ਮੁਫ਼ਤ ਅੱਖਾਂ ਦਾ ਚੈੱਕਅੱਪ ਅਪਰੇਸ਼ਨ ਅਤੇ ਖ਼ੂਨਦਾਨ ਕੈਂਪ 30 ਨੂੰ
Ad Position 24