25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਫਾਰਮ ’ਚੋਂ ਕੀਮਤੀ ਗਾਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਪੁਲਿਸ ਨੇ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਕੀਤਾ ਕਾਬੂ

ਬਸੀ ਪਠਾਣਾਂ, 25 ਅਕਤੂਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਦੇ ਨਜਦੀਕੀ ਪਿੰਡ ਥਾਬਲਾਂ ਵਿਖੇ ਸਥਿਤ ਇਕ ਡੇਅਰੀ ਫਾਰਮ ਤੋਂ ਪੰਜ ਲੱਖ ਰੁਪਏ ਦੀ ਕੀਮਤੀ ਗਾਂ ਚੋਰੀ ਹੋਣ ਦੇ ਮਾਮਲੇ ’ਚ ਪੁਲਿਸ ਨੇ ਕਾਰਵਾਈ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਹੋਰਨਾਂ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਥਾਬਲਾਂ ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿੰਡ ਵਿਚ ਉਸ ਦਾ ਸਾਹਿਬਜ਼ਾਦਾ ਅਜੀਤ ਸਿੰਘ ਗਊ ਫਾਰਮ ਹੈ, ਫਾਰਮ ’ਚ ਉਸ ਕੋਲ ਨੌਂ ਗਾਵਾਂ ਹਨ ਜਿਨ੍ਹਾਂ ਵਿਚੋਂ ਇਕ ਕੀਮਤੀ ਗਾਂ ਗ਼ਾਇਬ ਪਾਈ ਗਈ , ਜਿਸ ਦੀ ਕੀਮਤ ਪੰਜ ਲੱਖ ਰੁਪਏ ਦੱਸੀ ਗਈ ਹੈ।

Ad Position 21
No active advertisement
ਅਜੀਤ ਡੈਸਕ 26-10-2026
ਬਸੀ ਪਠਾਣਾਂ, 25 ਅਕਤੂਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਦੇ ਨਜਦੀਕੀ ਪਿੰਡ ਥਾਬਲਾਂ ਵਿਖੇ ਸਥਿਤ ਇਕ ਡੇਅਰੀ ਫਾਰਮ ਤੋਂ ਪੰਜ ਲੱਖ ਰੁਪਏ ਦੀ ਕੀਮਤੀ ਗਾਂ ਚੋਰੀ ਹੋਣ ਦੇ ਮਾਮਲੇ ’ਚ ਪੁਲਿਸ ਨੇ ਕਾਰਵਾਈ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਹੋਰਨਾਂ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਥਾਬਲਾਂ ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿੰਡ ਵਿਚ ਉਸ ਦਾ ਸਾਹਿਬਜ਼ਾਦਾ ਅਜੀਤ ਸਿੰਘ ਗਊ ਫਾਰਮ ਹੈ, ਫਾਰਮ ’ਚ ਉਸ ਕੋਲ ਨੌਂ ਗਾਵਾਂ ਹਨ ਜਿਨ੍ਹਾਂ ਵਿਚੋਂ ਇਕ ਕੀਮਤੀ ਗਾਂ ਗ਼ਾਇਬ ਪਾਈ ਗਈ , ਜਿਸ ਦੀ ਕੀਮਤ ਪੰਜ ਲੱਖ ਰੁਪਏ ਦੱਸੀ ਗਈ ਹੈ। ਸ਼ਿਕਾਇਤਕਰਤਾ ਨੇ ਜਦੋਂ ਆਪਣੇ ਪੱਧਰ ’ਤੇ ਭਾਲ ਕੀਤੀ ਤਾਂ ਕਥਿਤ ਤੌਰ ’ਤੇ ਸਾਹਮਣੇ ਆਇਆ ਕਿ ਸੰਦੀਪ ਸਿੰਘ ਉਰਫ਼ ਲਾਡੀ ਵਾਸੀ ਪਿੰਡ ਦੇਹੜੂ ਅਤੇ ਸਤਨਾਮ ਸਿੰਘ ਵਾਸੀ ਪਿੰਡ ਬਗਲੀ ਖ਼ੁਰਦ ਆਪਣੇ ਇਕ-ਦੋ ਹੋਰਨਾਂ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਗਾਂ ਚੋਰੀ ਕਰਕੇ ਲੈ ਗਏ । ਐਸ.ਐਚ.ਓ.ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਭਾਲ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਨੌਜਵਾਨ 2027 ਵਿਚ ਸਰਕਾਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ-ਗੋਲੂ, ਗੱਗੀ, ਸ਼ੇਰਗਿੱਲ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਮਲੋਹ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗੁਰਪ੍ਰੀਤ ਰਾਜੂ ਖੰਨਾ ਅਤ...
Ad Position 24