25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਯੂਥ ਅਕਾਲੀ ਦਲ ਦੇ ਨੌਜਵਾਨ 2027 ਵਿਚ ਸਰਕਾਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ-ਗੋਲੂ, ਗੱਗੀ, ਸ਼ੇਰਗਿੱਲ

ਅਮਲੋਹ, 25 ਅਕਤੂਬਰ (ਕੇਵਲ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਯੂਥ ਅਕਾਲੀ ਦਲ ਦੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਨੋਜਵਾਨ ਇਸ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਪ੍ਰੀਤ ਸਿੰਘ ਗੋਲੂ, ਜਥੇਬੰਦਕ ਸਕੱਤਰ ਭਗਵੰਤ ਸਿੰਘ ਗੱਗੀ ਅਤੇ ਨੌਜਵਾਨ ਆਗੂ ਪ੍ਰਭਜੋਤ ਸਿੰਘ ਸ਼ੇਰਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 26-10-2026
ਅਮਲੋਹ, 25 ਅਕਤੂਬਰ (ਕੇਵਲ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਯੂਥ ਅਕਾਲੀ ਦਲ ਦੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਨੋਜਵਾਨ ਇਸ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਪ੍ਰੀਤ ਸਿੰਘ ਗੋਲੂ, ਜਥੇਬੰਦਕ ਸਕੱਤਰ ਭਗਵੰਤ ਸਿੰਘ ਗੱਗੀ ਅਤੇ ਨੌਜਵਾਨ ਆਗੂ ਪ੍ਰਭਜੋਤ ਸਿੰਘ ਸ਼ੇਰਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ, ਜੋ ਪਾਰਟੀ ਪ੍ਰਤੀ ਨੌਜਵਾਨਾਂ ਦੇ ਵਧ ਰਹੇ ਉਤਸ਼ਾਹ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਨੌਜਵਾਨ ਪਾਰਟੀ ਵਲੋਂ ਸੌਂਪੀ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਹਲਕਾ ਅਮਲੋਹ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਵਿਚ ਲੋਕਾਂ ਦੀ ਸ਼ਮੂਲੀਅਤ ਅਤੇ ਮਿਲ ਰਹੇ ਪਿਆਰ ਤੋਂ ਪਾਰਟੀ ਵਰਕਰ ਉਤਸ਼ਾਹਿਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਅਮਲੋਹ ਦੇ ਲੋਕ ਰਾਜੂ ਖੰਨਾ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਦਾ ਮਨ ਬਣਾ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਲਸ਼ਨ ਰਾਏ ਬੌਬੀ ਮੁੜ ਬਣੇ ਕਾਂਗਰਸ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਗਲੀ ਖ਼ਬਰ ਫਾਰਮ ’ਚੋਂ ਕੀਮਤੀ ਗਾਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਪੁਲਿਸ ਨੇ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਕੀਤਾ ਕਾਬੂ
Ad Position 24