ਗੁਲਸ਼ਨ ਰਾਏ ਬੌਬੀ ਮੁੜ ਬਣੇ ਕਾਂਗਰਸ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਓ. ਬੀ.
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਬਲਜਿੰਦਰ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਓ.ਬੀ.ਸੀ ਡਿਪਾਰਟਮੈਂਟ ਦੇ ਚੇਅਰਮੈਨ ਡਾ. ਅਨਿਲ ਜੈਨ ਵਲੋਂ ਪੰਜਾਬ ਦੇ ਓ.ਬੀ.ਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਗੁਲਸ਼ਨ ਰਾਏ ਬੋਬੀ ਨੂੰ ਮੁੜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਗੁਲਸ਼ਨ ਰਾਏ ਬੋਬੀ ਨੇ ਕਾਂਗਰਸ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਪ੍ਰਤੀ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਹ ਉਸ ਵਿਸ਼ਵਾਸ ’ਤੇ ਹਰ ਹਾਲ ਵਿਚ ਖ਼ਰਾ ਉੱਤਰਨਗੇ। ਉਨ੍ਹਾਂ ਕਿਹਾ ਕਿ ਦੋਬਾਰਾ ਸੌਂਪੀ ਗਈ ਇਸ ਜ਼ਿੰਮੇਵਾਰੀ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਬੌਬੀ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਓ.ਬੀ.ਸੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਨੂੰ ਵੀ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ। ਗੁਲਸ਼ਨ ਰਾਏ ਬੋਬੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਓ.ਬੀ.ਸੀ ਡਿਪਾਰਟਮੈਂਟ ਦੇ ਸੂਬਾ ਪ੍ਰਧਾਨ ਅੰਗਦ ਸਿੰਘ ਸੈਣੀ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਹਲਕਾ ਅਮਲੋਹ ਦੇ ਆਗੂ ਕਾਕਾ ਰਣਦੀਪ ਸਿੰਘ ਨਾਭਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਸਮੇਤ ਸਮੁੱਚੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।