25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹਰਿਆਊ ਦੀ ਅਗਵਾਈ ਵਿਚ ਅਕਾਲੀ ਦਲ ਨੇ ਆਪ ਦਾ ‘ਝਾੜੂ’ ਸਾੜਿਆ

ਸਮਾਣਾ, 25 ਅਕਤੂਬਰ (ਸਾਹਿਬ ਸਿੰਘ)-ਸ਼ਹੀਦ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਸਮਾਣਾ ਦੇ ਮੁਖੀ ਜਗਮੀਤ ਸਿੰਘ ਹਰਿਆਊ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਅਤੇ ਆਗੂਆਂ ਵਲੋਂ ਮੌਜੂਦਾ ‘ਆਪ’ ਸਰਕਾਰ ਦੇ ਪ੍ਰਤੀਕ ‘ਝਾੜੂ’ ਨੂੰ ਫੂਕ ਕੇ ਜ਼ੋਰਦਾਰ ਰੋਸ ਵਿਖਾਵਾ ਕੀਤਾ। ਜੱਥੇਦਾਰ ਹਰਿਆਊ ਨੇ ਆਖਿਆ ਕਿ ‘ਆਪ’ ਦੀ ਸਰਕਾਰ ਪੂਰੀ ਤਰਾਂ ਨਾਕਾਮ ਹੋ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 26-10-2026
ਸਮਾਣਾ, 25 ਅਕਤੂਬਰ (ਸਾਹਿਬ ਸਿੰਘ)-ਸ਼ਹੀਦ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਸਮਾਣਾ ਦੇ ਮੁਖੀ ਜਗਮੀਤ ਸਿੰਘ ਹਰਿਆਊ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਅਤੇ ਆਗੂਆਂ ਵਲੋਂ ਮੌਜੂਦਾ ‘ਆਪ’ ਸਰਕਾਰ ਦੇ ਪ੍ਰਤੀਕ ‘ਝਾੜੂ’ ਨੂੰ ਫੂਕ ਕੇ ਜ਼ੋਰਦਾਰ ਰੋਸ ਵਿਖਾਵਾ ਕੀਤਾ। ਜੱਥੇਦਾਰ ਹਰਿਆਊ ਨੇ ਆਖਿਆ ਕਿ ‘ਆਪ’ ਦੀ ਸਰਕਾਰ ਪੂਰੀ ਤਰਾਂ ਨਾਕਾਮ ਹੋ ਚੁੱਕੀ ਹੈ। ਸੂਬੇ ਵਿਚ ਕਾਨੂੰਨ ਵਿਵਸਥਾ ਬੇਹੱਦ ਮਾੜੀ ਹੋ ਚੁੱਕੀ ਹੈ। ਕਿਸੇ ਨਾਗਰਿਕ ਨੂੰ ਸੁਰੱਖਿਆ ਦੀ ਗਾਰੰਟੀ ਨਹੀਂ ਹੈ ਅਤੇ ਲੋਕਾਂ ਨੂੰ ਇਨਸਾਫ਼ ਦੇਣ ਤੋਂ ਭੱਜ ਰਹੀ ਹੈ। ਉਨਾਂ ਮੰਗ ਕੀਤੀ ਕਿ ਪੀੜਤਾਂ ਨੂੰ ਤੁਰੰਤ ਇਨਸਾਫ਼ ਦਿੱਤਾ ਜਾਵੇ। ਉਨਾਂ ਕਿਹਾ ਕਿ ਅੱਜ ਦਾ ਇਹ ਵਿਖਾਖਾ ਸਵ: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵਲੋਂ ਹਰ ਹਲਕੇ ਵਿਚ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਸੀ ਜਿਸ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝਾੜੂ ਸਾੜ ਕੇ ਰੋਸ ਵਿਖਾਵਾ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ, ਅਮਰਜੀਤ ਸਿੰਘ ਟੋਡਰਪੁਰ, ਨਿਸ਼ਾਨ ਸਿੰਘ ਸੰਧੂ, ਗੋਪਾਲ ਸ਼ਰਮਾ ਅਤੇ ਹੋਰ ਵੀ ਅਕਾਲੀ ਵਰਕਰ ਤੇ ਅਹੁਦੇਦਾਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਸੂਬੇ ਅਤੇ ਸਮਾਜ ਦੀ ਤਰੱਕੀ ਸੰਭਵ: ਸਤਪਾਲ ਪੂਨੀਆ ਅਗਲੀ ਖ਼ਬਰ ਸੂਏ ਦੇ ਜ਼ਮੀਨਦੋਜ਼ ਹੋਣ ਕਾਰਨ ਸੜਕ ’ਤੇ ਖੜ੍ਹਿਆ ਪਾਣੀ
Ad Position 24