ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਸੂਬੇ ਅਤੇ ਸਮਾਜ ਦੀ ਤਰੱਕੀ ਸੰਭਵ: ਸਤਪਾਲ ਪੂਨੀਆ
ਦੇਵੀਗੜ੍ਹ, 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਅਧੀਨ ਆਉਂਦੇ ਕਸਬਾ ਦੇਵੀਗੜ੍ਹ ਦੇ ਪਿੰਡ ਬੈਹਿਰੂ ਵਿਖੇ ਭਗਵਾਨ ਵਾਲਮੀਕਿ ਜੀ ਦੇ ਨਵੇਂ ਮੰਦਰ ਦੀ ਉਸਾਰੀ ਦੀ ਸ਼ੁਰੂਆਤ ਬਹੂਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਕੀਤੀ ਗਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਸਤਪਾਲ ਪੂਨੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਿਬਨ ਕੱਟ ਕੇ ਮੰਦਰ ਦਾ ਨੀਂਹ ਪੱਥਰ ਰੱਖਿਆ।
ਦੇਵੀਗੜ੍ਹ, 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਅਧੀਨ ਆਉਂਦੇ ਕਸਬਾ ਦੇਵੀਗੜ੍ਹ ਦੇ ਪਿੰਡ ਬੈਹਿਰੂ ਵਿਖੇ ਭਗਵਾਨ ਵਾਲਮੀਕਿ ਜੀ ਦੇ ਨਵੇਂ ਮੰਦਰ ਦੀ ਉਸਾਰੀ ਦੀ ਸ਼ੁਰੂਆਤ ਬਹੂਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਕੀਤੀ ਗਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਸਤਪਾਲ ਪੂਨੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਿਬਨ ਕੱਟ ਕੇ ਮੰਦਰ ਦਾ ਨੀਂਹ ਪੱਥਰ ਰੱਖਿਆ। ਇਸ ਸ਼ੁਭ ਅਵਸਰ ’ਤੇ ਪਿੰਡ ਵਾਸੀਆਂ ਵੱਲੋਂ ਸਤਪਾਲ ਪੂਨੀਆ ਦਾ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ ਗਿਆ।ਨੀਂਹ ਪੱਥਰ ਰੱਖਣ ਉਪਰੰਤ ਸਤਪਾਲ ਪੂਨੀਆ ਨੇ ਪਿੰਡ ਵਾਸੀਆਂ ਨਾਲ ਬੈਠਕ ਕੀਤੀ ਅਤੇ ਆਗਾਮੀ ‘ਭਗਵਾਨ ਵਾਲਮੀਕਿ ਜਯੰਤੀ’ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਧਾਰਮਿਕ ਪ੍ਰੋਗਰਾਮਾਂ ਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਪਿੰਡ ਵਾਸੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਪਵਿੱਤਰ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹਨ। ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲ ਕੇ ਸਮਾਜ ਵਿੱਚ ਪ੍ਰੇਮ, ਏਕਤਾ ਅਤੇ ਸਦਭਾਵਨਾ ਕਾਇਮ ਰੱਖਣੀ ਚਾਹੀਦੀ ਹੈ। ਉਹਨਾ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਸਾਂਝੀ ਵਿਰਾਸਤ ਦਾ ਹਿੱਸਾ ਹਨ ਅਤੇ ਇਹ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿੱਚ ਸਮੁੱਚੇ ਭਾਈਚਾਰੇ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਪਿੰਡ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਸਹਿਯੋਗ ਲਈ ਮੈਂ ਸਾਰਿਆਂ ਦਾ ਧੰਨਵਾਦੀ ਹਾਂ।ਇਸ ਮੌਕੇ ਜੱਸੀ ਗੁੱਜਰ ਮੰਡਲ ਪ੍ਰਧਾਨ ਭਾਂਖਰ , ਸਰਪੰਚ ਪਰਮਜੀਤ ਸ਼ਰਮਾ,ਰੋਮੀ ਸਿੰਘ ਭਾਜਪਾ ਆਗੂ,ਰਘਬੀਰ ਸਿੰਘ,ਅਮਰਿੰਦਰ ਸਿੰਘ ਪੂਨੀਆ ਤੋਂ ਇਲਾਵਾ ਪਿੰਡ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ, ਸੰਗਤਾਂ ਅਤੇ ਭਾਜਪਾ ਵਰਕਰ ਹਾਜ਼ਰ ਸਨ।