ਭੜੀ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
ਸੰਘੋਲ, 26 ਅਕਤੂਬਰ (ਗੁਰਨਾਮ ਸਿੰਘ ਚੀਨਾ)- ਪਿੰਡ ਭੜੀ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਹਰਕੀਤ ਸਿੰਘ ਭੜੀ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਬੁਲਾਰਿਆਂ ਦੁਆਰਾ ਬਾਬਾ ਵਾਲਮੀਕਿ ਜੀ ਦੇ ਜੀਵਨ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਸੰਗਤਾਂ ਨੂੰ ਬਾਬਾ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ ਗਿਆ।
ਸੰਘੋਲ, 26 ਅਕਤੂਬਰ (ਗੁਰਨਾਮ ਸਿੰਘ ਚੀਨਾ)- ਪਿੰਡ ਭੜੀ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਹਰਕੀਤ ਸਿੰਘ ਭੜੀ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਬੁਲਾਰਿਆਂ ਦੁਆਰਾ ਬਾਬਾ ਵਾਲਮੀਕਿ ਜੀ ਦੇ ਜੀਵਨ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਸੰਗਤਾਂ ਨੂੰ ਬਾਬਾ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ ਗਿਆ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਦਾ ਰਿਹਾ। ਸਮਾਗਮ ਦੌਰਾਨ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ, ਸ਼ਿੰਗਾਰਾ ਸਿੰਘ, ਵਰਿੰਦਰ ਸਿੰਘ, ਮੇਜਰ ਸਿੰਘ, ਨਾਹਰ ਸਿੰਘ, ਕੁਲਦੀਪ ਸਿੰਘ ਲਾਲੀ, ਮਨਿੰਦਰ ਸਿੰਘ ਬੰਟੀ, ਕਰਮ ਸਿੰਘ, ਅਵਤਾਰ ਸਿੰਘ ਤਾਰੀ, ਬੂਟਾ ਸਿੰਘ, ਹਰਕੀਤ ਸਿੰਘ ਭੜੀ ਸਾਬਕਾ ਸਰਪੰਚ, ਮੋਹਨ ਸਿੰਘ ਪੇਂਟਰ, ਪਰਮਵੀਰ ਸਿੰਘ ਸਾਹਿਲ, ਅਮਰਿੰਦਰ ਸਿੰਘ ਸਨੀ, ਸੁਖਵਿੰਦਰ ਸਿੰਘ, ਸਵਰਨ ਸਿੰਘ, ਪ੍ਰਦੀਪ ਸਿੰਘ, ਹਰਮਨ ਸਿੰਘ ਚੀਮਾ, ਸੁਖਚੈਨ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ।