ਪਿੰਡ ਹਵਾਰਾ ਕਲਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ
ਖਮਾਣੋਂ, 26 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪਿੰਡ ਹਵਾਰਾ ਕਲਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪਿੰਡ ਵਾਸੀਆਂ ਵਲੋਂ ਬਹੁਤ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਤਨਗੜ੍ਹ ਰੋਡ ਤੇ ਸਥਿਤ ਵਾਲਮੀਕਿ ਮੰਦਿਰ ਵਿਖੇ ਪੂਜਾ ਕੀਤੀ ਗਈ।
ਖਮਾਣੋਂ, 26 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪਿੰਡ ਹਵਾਰਾ ਕਲਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪਿੰਡ ਵਾਸੀਆਂ ਵਲੋਂ ਬਹੁਤ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਤਨਗੜ੍ਹ ਰੋਡ ਤੇ ਸਥਿਤ ਵਾਲਮੀਕਿ ਮੰਦਿਰ ਵਿਖੇ ਪੂਜਾ ਕੀਤੀ ਗਈ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੌਜੂਦਾ ਸਰਪੰਚ ਰਣਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਡਾ. ਸੁਰਜੀਤ ਸਿੰਘ ਮਲੂਕਾ ਨੇ ਦੱਸਿਆ ਕਿ ਹਰ ਸਾਲ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਤੋਂ ਸਿੱਖਿਆ ਮਿਲਦੀ ਹੈ ਕਿ ਪ੍ਰਮਾਤਮਾ ਦੇ ਨਾਮ ਦੀ ਅਰਾਧਨਾ ਨਾਲ ਜੀਵਨ ਵਿਚ ਪਲਟਾ ਆ ਸਕਦਾ ਹੈ ਅਤੇ ਉਸ ਦਾ ਜੀਵਨ ਸਫਲ ਹੋ ਸਕਦਾ ਹੈ। ਇਸ ਮੌਕੇ ਸੋਨੀ ਸਿੰਘ, ਦਵਿੰਦਰ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਸੰਗਤਾਂ ਨੇ ਹਾਜ਼ਰੀ ਭਰੀ।