27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਹਲਕੇ ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਗੈਰੀ ਬੜਿੰਗ ਵਿਧਾਇਕ ਗੈਰੀ ਬੜਿੰਗ ਨੇ ਪਿੰਡ ਮਾਜਰੀ ਕਿਸ਼ਨੇ ਵਾਲੀ ਵਿਖੇ 1.01 ਕਰੋੜ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਅਮਲੋਹ, 26 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਅਮਲੋਹ ਵਿਚ ਵਿਕਾਸ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਅਮਲੋਹ ਦੇ ਪਿੰਡ ਮਾਜਰੀ ਕਿਸ਼ਨੇ ਵਾਲੀ ਵਿਖੇ ਪਹੁੰਚ ਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਵਿਚ ਲਗਪਗ 1.

Ad Position 21
No active advertisement
ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਨਾਲ ਬਲਾਕ ਸੰਮਤੀ ਮੈਂਬਰ ਕਰਮਜੀਤ ਕੌਰ, ਸਰਪੰਚ ਲਖਵੀਰ ਕੌਰ ਅਤੇ ਹੋਰ। ਤਸਵੀਰ: ਕੇਵਲ ਸਿੰਘ 27-10-2026
ਅਮਲੋਹ, 26 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਅਮਲੋਹ ਵਿਚ ਵਿਕਾਸ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਅਮਲੋਹ ਦੇ ਪਿੰਡ ਮਾਜਰੀ ਕਿਸ਼ਨੇ ਵਾਲੀ ਵਿਖੇ ਪਹੁੰਚ ਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਵਿਚ ਲਗਪਗ 1.01 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਪਿੰਡ ਵਿਚ ਮਿਆਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਪ੍ਰੋਜੈਕਟ ਤਹਿਤ ਪਲੇਅ ਗਰਾਊਂਡ ਦਾ ਨਿਰਮਾਣ 67 ਲੱਖ, ਗਲੀਆਂ-ਨਾਲੀਆਂ ਦੇ ਵਿਕਾਸ ਕਾਰਜ 13 ਲੱਖ, ਬਿਜਲੀ ਅਤੇ ਕਾਲੋਨੀਆਂ ਦੇ ਕੰਮ 12 ਲੱਖ, ਸੀਵਰੇਜ ਪ੍ਰੋਜੈਕਟ 7 ਲੱਖ ਅਤੇ ਕਬਰਸਤਾਨ ਦਾ ਸ਼ੈੱਡ 2 ਲੱਖ ਨਾਲ ਕੰਮ ਕਰਵਾਏ ਗਏ ਹਨ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲਣਾ ਹੈ। ਪਿਛਲੀਆਂ ਸਰਕਾਰਾਂ ਸਮੇਂ ਅਣਗੌਲੇ ਰਹੇ ਪਿੰਡਾਂ ਵਿਚ ਹੁਣ ਪਾਰਦਰਸ਼ੀ ਢੰਗ ਨਾਲ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਮਿਲ ਸਕੇ। ਪਿੰਡ ਵਾਸੀਆਂ ਨੇ ਇਸ ਮੌਕੇ ਪੰਜਾਬ ਸਰਕਾਰ ਅਤੇ ਵਿਧਾਇਕ ਗੈਰੀ ਬੜਿੰਗ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫਤਹਿਗੜ੍ਹ ਸਾਹਿਬ, ਰਣਜੀਤ ਸਿੰਘ ਪਨਾਗ ਚੇਅਰਮੈਨ ਪੰਚਾਇਤ ਸੰਮਤੀ ਅਮਲੋਹ, ਹਲਕਾ ਪ੍ਰਧਾਨ ਅਵਤਾਰ ਮੁਹੰਮਦ ਟੈਣੀ, ਕਰਮਜੀਤ ਸਿੰਘ ਬਲਾਕ ਸੰਮਤੀ ਮੈਂਬਰ, ਸਰਪੰਚ ਲਖਵੀਰ ਕੌਰ, ਪੰਚ ਅਤੇ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ’ਚ ਕਾਂਗਰਸ ਨੂੰ ਮਿਲੇਗਾ ਭਰਵਾਂ ਹੁੰਗਾਰਾ-ਡਾ. ਅਮਨਦੀਪ ਕੌਰ ਢੋਲੇਵਾਲ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ, ਬਰਾਬਰਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ-ਵਿਧਾਇਕ ਲਖਵੀਰ...
Ad Position 24