27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

2027 ਦੀਆਂ ਚੋਣਾਂ ’ਚ ਕਾਂਗਰਸ ਨੂੰ ਮਿਲੇਗਾ ਭਰਵਾਂ ਹੁੰਗਾਰਾ-ਡਾ. ਅਮਨਦੀਪ ਕੌਰ ਢੋਲੇਵਾਲ

ਬਸੀ ਪਠਾਣਾਂ, 26 ਅਕਤੂਬਰ (ਰਾਜਿੰਦਰ ਸ਼ਰਮਾ)-ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਸੀ ਪਠਾਣਾਂ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲੇਗਾ। ਇਹ ਪ੍ਰਗਟਾਵਾ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ.

Ad Position 21
No active advertisement
ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ- ਕਨਵੀਨਰ ਡਾ.ਅਮਨਦੀਪ ਕੌਰ ਢੋਲੇਵਾਲ ਜਨ ਸੰਪਰਕ ਦੌਰਾਨ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਨਾਲ ਹੋਰ। ਤਸਵੀਰ: ਰਾਜਿੰਦਰ ਸ਼ਰਮਾ 27-10-2026
ਬਸੀ ਪਠਾਣਾਂ, 26 ਅਕਤੂਬਰ (ਰਾਜਿੰਦਰ ਸ਼ਰਮਾ)-ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਸੀ ਪਠਾਣਾਂ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲੇਗਾ। ਇਹ ਪ੍ਰਗਟਾਵਾ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ.ਅਮਨਦੀਪ ਕੌਰ ਢੋਲੇਵਾਲ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਪਾਰਟੀ ਆਗੂਆਂ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਵਿਚਾਰਾਂ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀ ਆਵਾਜ਼ ਨੂੰ ਵੀ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਸੀ ਪਠਾਣਾਂ ਹਲਕੇ ਦੇ ਲੋਕਾਂ ਵਲੋਂ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲੇਗਾ ਅਤੇ ਲੋਕ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਤਿਆਰ ਹਨ। ਡਾ. ਢੋਲੇਵਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਬੰਧਿਤ ਮੰਚਾਂ ਤੱਕ ਪਹੁੰਚਾਉਣਾ ਹੀ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ, ਇਲਾਕੇ ਦੀਆਂ ਲੋੜਾਂ ਅਤੇ ਜਨਤਕ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਡਾ. ਢੋਲੇਵਾਲ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਸਰਗਰਮੀ ਨਾਲ ਲੋਕਾਂ ਵਿਚ ਵਿਚਰਨ,ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਵਿਚ ਆਪਣੀ ਭੂਮਿਕਾ ਨਿਭਾਉਣ।
Ad Position 22
No active advertisement
ਪਿਛਲੀ ਖ਼ਬਰ ਸੂਬੇ ਵਿਚ ਨਸ਼ਿਆਂ ਤੇ ਅਮਨ-ਕਾਨੂੰਨ ਦੀ ਸਥਿਤੀ ਲਈ ‘ਆਪ’ ਸਰਕਾਰ ਜ਼ਿੰਮੇਵਾਰ-ਰਾਜੂ ਖੰਨਾ ਅਗਲੀ ਖ਼ਬਰ ਹਲਕੇ ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਗੈਰੀ ਬੜਿੰਗ ਵਿਧਾਇਕ ਗੈਰੀ ਬੜਿੰਗ...
Ad Position 24