27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਲਪ੍ਰੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਲਪ੍ਰੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜਿੰਦਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਅਤੇ ਮੁੱਖ ਬੁਲਾਰਾ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸਮੁੱਚੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਨੇ ਮਨੁੱਖਤਾ ਨੂੰ ਨਿਮਰਤਾ, ਸੇਵਾ, ਸਿਮਰਨ, ਪ੍ਰੇਮ ਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਇਆ। ਗੁਰੂ ਸਾਹਿਬ ਜੀ ਦੀ ਪਾਵਨ ਬਾਣੀ ਮਨੁੱਖ ਨੂੰ ਪ੍ਰਮਾਤਮਾ ਨਾਲ ਜੁੜਨ ਅਤੇ ਸੱਚੇ ਜੀਵਨ ਦੀ ਜਾਚ ਸਿਖਾਉਂਦੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਗੁਰਬਾਣੀ ਨਾਲ ਜੋੜਨ ਦੀ ਪ੍ਰੇਰਨਾ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਗੁਰੂ ਸਾਹਿਬ ਜੀ ਵਲੋਂ ਦਰਸਾਏ ਸੇਵਾ, ਸਿਮਰਨ, ਨਿਮਰਤਾ ਅਤੇ ਭਾਈਚਾਰੇ ਦੇ ਮਾਰਗ ’ਤੇ ਚੱਲਦੇ ਹਾਂ ਤਾਂ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਹੋਰ ਮਜ਼ਬੂਤ ਹੋ ਸਕਦੀ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਵੀ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਸਮੁੱਚਾ ਜੀਵਨ ਸੇਵਾ, ਨਿਮਰਤਾ ਅਤੇ ਸਿਮਰਨ ਦੀ ਪੇ੍ਰਰਨਾ ਦਿੰਦਾ ਹੈ। ਗੁਰਦੁਆਰਾ ਮੈਨੇਜਰ ਨੇ ਇਸ ਸਮਾਗਮ ਵਿਚ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਉਚੇਚੇ ਤੌਰ ’ਤੇ ਧੰਨਵਾਦ ਵੀ ਕੀਤਾ। ਸਮਾਗਮ ਵਿਚ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਪਰਵਾਈਜ਼ਰ ਜੋਗਾ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ ਕੋਟਾ, ਡਾ. ਪਿ੍ਰਤਪਾਲ ਸਿੰਘ, ਕੁਲਵਿੰਦਰ ਸਿੰਘ ਚੀਮਾ, ਹਰਜੀਤ ਸਿੰਘ ਅਲੀਪੁਰ ਰਿਕਾਰਡ ਕੀਪਰ, ਹਰਮਨਜੀਤ ਸਿੰਘ ਇੰਚਾਰਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਹਰਵਿੰਦਰ ਸਿੰਘ ਬੱਬਲ, ਹਰਪ੍ਰੀਤ ਸਿੰਘ, ਮਾਸਟਰ ਸਤਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਡਿਪੂ ਹੋਲਡਰ ਪਹਿਲੀ ਨਵੰਬਰ ਤੋਂ ਕਰਨਗੇ ਸੂਬਾ ਪੱਧਰੀ ਹੜਤਾਲ ਅਗਲੀ ਖ਼ਬਰ ਭਾਜਪਾ ਆਗੂ ਨੈਨੂੰ ਰਾਮ ਗਰਗ ਅਤੇ ਅਸ਼ਵਨੀ ਕੁਮਾਰ ਨੇ ਸੂਬਾ ਪ੍ਰਧਾਨ ਨਾਲ਼ ਕੀਤੀ ਮੁਲਾਕਾਤ
Ad Position 24