28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੁਲਿਸ ਤੇ ਸਿਹਤ ਵਿਭਾਗ ਨੇ ਸਾਂਝੇ ਤੌਰ ਤੇ ਕੀਤੀ ਮੈਡੀਕਲ ਸਟੋਰਾਂ ਦੀ ਜਾਂਚ

ਫ਼ਤਿਹਗੜ੍ਹ ਸਾਹਿਬ, 27 ਅਕਤੂਬਰ (ਮਨਪ੍ਰੀਤ ਸਿੰਘ)- ਡੀ. ਐਸ.

Ad Position 21
No active advertisement
ਡੀ.ਐਸ.ਪੀ ਕੁਲਬੀਰ ਸਿੰਘ ਅਤੇ ਡਰੱਗ ਇੰਸਪੈਕਟਰ ਨਵਦੀਪ ਕੌਰ ਮੈਡੀਕਲ ਸਟੋਰ ਦੀ ਜਾਂਚ ਕਰਨ ਸਮੇਂ ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਤਸਵੀਰ: ਕਰਨ 28-10-2026
ਫ਼ਤਿਹਗੜ੍ਹ ਸਾਹਿਬ, 27 ਅਕਤੂਬਰ (ਮਨਪ੍ਰੀਤ ਸਿੰਘ)- ਡੀ. ਐਸ. ਪੀ. ਕੁਲਬੀਰ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਤੇ ਡਰੱਗ ਇੰਸਪੈਕਟਰ ਨਵਨੀਤ ਕੌਰ ਵਲੋਂ ਸਾਂਝੇ ਤੌਰ ਸਰਹਿੰਦ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ ਟੀਮ ਵਲੋਂ ਦਵਾਈਆਂ ਦੀ ਵਿਕਰੀ ਅਤੇ ਰਿਕਾਰਡ ਦੀ ਮੁਕੰਮਲ ਜਾਂਚ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਡੀ. ਐਸ. ਪੀ. ਕੁਲਬੀਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਸਰਹਿੰਦ ਦੇ ਦੋ ਮੈਡੀਕਲ ਸਟੋਰਾਂ ਵਿਚ ਕਈ ਤਰ੍ਹਾਂ ਦੀਆਂ ਊਣਤਾਈਆਂ ਅਤੇ ਕਮੀਆਂ ਪਾਈਆਂ ਗਈਆਂ ਹਨ। ਨਿਯਮਾਂ ਦੀ ਉਲੰਘਣਾ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਵਲੋਂ ਸਬੰਧਿਤ ਮੈਡੀਕਲ ਸਟੋਰਾਂ ਨੂੰ ਤੁਰੰਤ ਨੋਟਿਸ ਜਾਰੀ ਕੀਤਾ ਗਿਆ ਹੈ। ਡੀ. ਐਸ. ਪੀ. ਨੇ ਸਪਸ਼ਟ ਕੀਤਾ ਕਿ ਪਾਈਆਂ ਗਈਆਂ ਖ਼ਾਮੀਆਂ ਕਾਫ਼ੀ ਗੰਭੀਰ ਹਨ, ਜਿਸ ਕਾਰਨ ਸਿਹਤ ਵਿਭਾਗ ਵਲੋਂ ਜਲਦ ਹੀ ਇਸ ਮੈਡੀਕਲ ਸਟੋਰ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਜਾਵੇਗਾ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਮੈਡੀਕਲ ਸਟੋਰ ਸੰਚਾਲਕ ਨੂੰ ਨਿਯਮਾਂ ਤੋਂ ਉਲਟ ਜਾ ਕੇ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਜਿਹਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸਰਹਿੰਦ ਵਿਖੇ ਸਥਿਤ ਇਕ ਮੈਡੀਕਲ ਹਾਲ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਮੈਡੀਕਲ ਸਟੋਰ ਵਲੋਂ ਕੈਪਸੂਲ (ਪ੍ਰੈਗਾ) ਸਮੇਤ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਸ਼ਰੇਆਮ ਵੇਚੇ ਜਾਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਵੀਡੀਓ ਬਣਾਉਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਕਿ ਉਕਤ ਦੁਕਾਨ ’ਤੇ ਬਿਨਾਂ ਡਾਕਟਰੀ ਪਰਚੀ ਤੋਂ ਨਸ਼ੀਲੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਵਾਇਰਲ ਵੀਡੀਓ ਹੋਣ ਤੋਂ ਬਾਅਦ ਡਰੱਗ ਇੰਸਪੈਕਟਰ ਨਵਦੀਪ ਅਤੇ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੁਲਬੀਰ ਸਿੰਘ ਮੌਕੇ ’ਤੇ ਪਹੁੰਚੇ। ਹਾਲਾਂਕਿ, ਜਾਂਚ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਦੁਕਾਨਦਾਰ ਆਪਣੀ ਦੁਕਾਨ ਬੰਦ ਕਰਕੇ ਮੌਕੇ ਤੋਂ ਚਲਾ ਗਿਆ ਸੀ। ਇਸ ਮੌਕੇ ਡਰੱਗ ਇੰਸਪੈਕਟਰ ਨਵਦੀਪ ਕੌਰ ਨੇ ਦੱਸਿਆ ਕਿ ਜਿਸ ਮੈਡੀਕਲ ਸਟੋਰ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਉਸ ਦੀ ਪਹਿਲਾਂ ਵੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਦੇ ਆਧਾਰ ’ਤੇ ਜਾਂਚ ਕਰਕੇ ਦੁਕਾਨਦਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਕੁਝ ਗੰਭੀਰ ਕਮੀਆਂ ਪਾਈਆਂ ਗਈਆਂ ਹਨ ਅਤੇ ਜਲਦ ਹੀ ਵਿਭਾਗ ਵਲੋਂ ਮੈਡੀਕਲ ਸਟੋਰ ਦਾ ਲਾਇਸੈਂਸ ਮੁਅੱਤਲ (ਸਸਪੈਂਡ) ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਕ ਹੋਰ ਮੈਡੀਕਲ ਦੀ ਪੁਲਿਸ ਪਾਰਟੀ ਸਮੇਤ ਜਾਂਚ ਕੀਤੀ ਗਈ ਸੀ, ਜਿਸ ਵਿਚ ਕਈ ਊਣਤਾਈਆਂ ਪਾਈਆਂ ਗਈਆਂ ਸਨ, ਉਸ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਨਵਦੀਪ ਕੌਰ ਨੇ ਕਿਹਾ ਸਥਾਨਕ ਕੈਮਿਸਟ ਐਸੋਸੀਏਸ਼ਨ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੰਗਾਮੀ ਮੀਟਿੰਗ ਕੀਤੀ ਹੈ। ਐਸੋਸੀਏਸ਼ਨ ਨੇ ਸਪਸ਼ਟ ਕੀਤਾ ਕਿ ਗੈਰ-ਕਾਨੂੰਨੀ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਦਾ ਸਾਥ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਥਾਣਾ ਸਰਹਿੰਦ ਦੇ ਐਸ.ਐਚ.ਓ ਜਸਪ੍ਰੀਤ ਸਿੰਘ, ਥਾਣਾ ਮੂਲੇਪੁਰ ਦੇ ਐਸ. ਐਚ. ਓ. ਅੰਮ੍ਰਿਤਵੀਰ ਸਿੰਘ, ਪੁਲਿਸ ਚੌਂਕੀ ਸਰਹਿੰਦ ਮੰਡੀ ਦੇ ਇੰਚਾਰਜ ਜਗਦੀਪ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿੰਦਰਾ ਗੱਡੀ ’ਤੇ ਗੋਲੀਆਂ ਲੱਗਣ ਦੇ ਮਾਮਲੇ ’ਚ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਅਗਲੀ ਖ਼ਬਰ ਕਾਰ ਦੀ ਟੱਕਰ ਨਾਲ ਵਿਅਕਤੀ ਦੀ ਮੌਤ
Ad Position 24