28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੰਤ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਨਸ਼ਾ ਤਸਕਰ ਦੀ ਅਣਅਧਿਕਾਰਤ ਉਸਾਰੀ ਨੂੰ ਢਾਹਿਆ

ਮੰਡੀ ਗੋਬਿੰਦਗੜ੍ਹ, 27 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ਿਲ੍ਹਾ ਪੁਲਿਸ ਫ਼ਤਹਿਗੜ੍ਹ ਸਾਹਿਬ ਵਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਤੇ ਪੁਲਿਸ ਵਲੋਂ ਸਾਂਝੀ ਕਾਰਵਾਈ ਕਰਦਿਆਂ ਸੰਤ ਨਗਰ, ਢੇਹਾ ਬਸਤੀ ਦੇ ਇਲਾਕੇ ਵਿਚ ਨਸ਼ਾ ਤਸਕਰ ਦੀ ਅਣਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਮੰਡੀ ਗੋਬਿੰਦਗੜ੍ਹ, 27 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ਿਲ੍ਹਾ ਪੁਲਿਸ ਫ਼ਤਹਿਗੜ੍ਹ ਸਾਹਿਬ ਵਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਤੇ ਪੁਲਿਸ ਵਲੋਂ ਸਾਂਝੀ ਕਾਰਵਾਈ ਕਰਦਿਆਂ ਸੰਤ ਨਗਰ, ਢੇਹਾ ਬਸਤੀ ਦੇ ਇਲਾਕੇ ਵਿਚ ਨਸ਼ਾ ਤਸਕਰ ਦੀ ਅਣਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ ਹੈ, ਉਸ ਵਿਰੁੱਧ ਕਰੀਬ 7 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿਚੋਂ ਕਈ ਮੁਕੱਦਮਿਆਂ ਵਿਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਕੇਵਲ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਹੀ ਨਹੀਂ ਕਰ ਰਹੀ, ਸਗੋਂ ਨਸ਼ਿਆਂ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਨਸ਼ਾ ਮੁਕਤੀ ਕੇਂਦਰਾਂ ਵਿਚ ਭੇਜਣ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਵੀ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਕਿਸੇ ਨਸ਼ਾ ਤਸਕਰ ਬਾਰੇ ਪੁਖ਼ਤਾ ਜਾਣਕਾਰੀ ਹੈ ਜਾਂ ਉਨ੍ਹਾਂ ਦੇ ਆਲੇ-ਦੁਆਲੇ ਨਸ਼ੇ ਸਬੰਧੀ ਸ਼ੱਕੀ ਗਤੀਵਿਧੀਆਂ ਹੋ ਰਹੀਆਂ ਹਨ ਤਾਂ ਉਹ ਤੁਰੰਤ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇਣ ਤਾਂ ਜੋ ਸਮਾਂ ਰਹਿੰਦਿਆਂ ਮਾੜੇ ਅਨਸਰਾਂ ਨੂੰ ਕਾਬੂ ਕਰਕੇ ਜੇਲ੍ਹਾਂ ਦੀਆਂ ਸਲਾਖ਼ਾ ਪਿੱਛੇ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਮੌਕੇ ਕਪਤਾਨ ਪੁਲਿਸ (ਜਾਂਚ) ਅਮਨਦੀਪ ਸਿੰਘ ਬਰਾੜ, ਡੀ. ਐਸ. ਪੀ. ਅਮਲੋਹ ਬਿਕਰਮਜੀਤ ਸਿੰਘ ਘੁੰਮਣ, ਪ੍ਰਧਾਨ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੁਵਕ ਮੇਲੇ ਦੌਰਾਨ ਜਨਗਣਨਾ-2027 ਸੰਬੰਧੀ ਜਾਗਰੂਕਤਾ ਸਿਖਲਾਈ ਦਾ ਜਾਇਜ਼ਾ ਅਗਲੀ ਖ਼ਬਰ ਸਾਬਕਾ ਸੈਨਿਕ ਪੈਨਸ਼ਨਰਾਂ ਦੇ ਲਾਈਫ਼ ਸਰਟੀਫਿਕੇਟ ਜਮ੍ਹਾ ਕਰਵਾਉਣ ਲਈ 2 ਤੋਂ 20 ਤੱਕ ਲੱਗੇਗਾ ਕੈਂਪ
Ad Position 24