ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਦੇ ਹਨ- ਮਨਵੀਰ ਭੁੱਟਾ
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)-ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਪੰਜੋਲੀ ਕਲਾਂ ਵਲੋਂ ਕਰਵਾਏ ਚੌਥੇ ਅੰਡਰ 19 ਕ੍ਰਿਕਟ ਟੂਰਨਾਮੈਂਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਸਪੁੱਤਰ ਮਨਵੀਰ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ।
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)-ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਪੰਜੋਲੀ ਕਲਾਂ ਵਲੋਂ ਕਰਵਾਏ ਚੌਥੇ ਅੰਡਰ 19 ਕ੍ਰਿਕਟ ਟੂਰਨਾਮੈਂਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਸਪੁੱਤਰ ਮਨਵੀਰ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ। ਸ. ਭੁੱਟਾ ਨੇ ਕਿਹਾ ਕਿ ਖੇਡਾਂ ਮਨੁੱਖੀ ਸਰੀਰ ਲਈ ਬਹੁਤ ਜ਼ਰੂਰੀ ਹਨ, ਖੇਡਾਂ ਨਾਲ ਜੁੜ ਕੇ ਜਿੱਥੇ ਖਿਡਾਰੀ ਸਰੀਰਕ ਤੌਰ ਤੇ ਤੰਦਰੁਸਤ ਰਹਿੰਦੇ ਹਨ ਉੱਥੇ ਹੀ ਮਾਨਸਿਕ ਤੌਰ ਤੇ ਵੀ ਖਿਡਾਰੀਆਂ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਇਕੋ ਇਕ ਅਜਿਹਾ ਸਾਧਨ ਹਨ ਜਿਨ੍ਹਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਦੇ ਹਨ। ਇਸ ਟੂਰਨਾਮੈਂਟ ਵਿਚ ਨਬੀਪੁਰ ਦੀ ਟੀਮ ਪਹਿਲੇ ਨੰਬਰ ਤੇ ਰਹੀ ਅਤੇ ਚਨਾਰਥਲ ਦੀ ਟੀਮ ਨੂੰ ਦੂਜਾ ਸਥਾਨ ਹਾਸਿਲ ਹੋਇਆ। ਇਸ ਮੌਕੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਪੰਜੋਲੀ, ਜਸਵੀਰ ਸਿੰਘ ਸੋਢੀ, ਬਿੰਦਰ ਪੰਜੋਲੀ, ਹੈਪੀ ਰੁੜਕੀ, ਹਰਮਨਦੀਪ ਸਿੰਘ ਜਨਰਲ ਸਕੱਤਰ ਮੂਲੇਪੁਰ, ਮਨਪ੍ਰੀਤ ਸਿੰਘ, ਹਰਵਿੰਦਰ ਸਿੰਘ ਹੈਪੀ, ਲਾਡੀ ਪੰਜੋਲਾ, ਗੁਰਲਾਲ, ਪ੍ਰਧਾਨ ਸਲੀਮ ਮਾਣਕੀ, ਗੁਰਮੀਤ ਸਿੰਘ, ਗੁਰਦੀਪ ਸਿੰਘ, ਅਮਨਾ, ਰਾਹੁਲ, ਅਰਸ਼, ਸਨੀ, ਸਹਿਜਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਅਮਿਤ, ਸ਼ਿਵ ਤੇ ਸ਼ਨੀ ਵੀ ਹਾਜ਼ਰ ਸਨ।