28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਡੀ. ਏ. ਪੀ. ਖ਼ਾਦ ਦੀ ਕਿੱਲਤ ਕਾਰਨ ਕਣਕ ਤੇ ਆਲੂਆਂ ਦੀ ਬਿਜਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਅਮਲੋਹ ਦੀਆਂ ਦੁਕਾਨਾਂ ਤੇ ਸਹਿਕਾਰੀ ਸਭਾਵਾਂ ’ਚ ਨਹੀਂ ਮਿਲ ਰਿਹਾ ਖਾਦ ਦਾ ਇਕ ਵੀ ਥੈਲਾ- ਕਾਕਾ ਰਣਦੀਪ ਸਿੰਘ ਨਾਭਾ

ਅਮਲੋਹ, 27 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਖੇਤੀ ਲਾਗਤਾਂ ਵਿਚ ਬੇਤਹਾਸ਼ਾ ਵਾਧੇ ਕਾਰਨ ਪਹਿਲਾਂ ਹੀ ਵੱਡੇ ਆਰਥਿਕ ਸੰਕਟ ਵਿਚੋਂ ਲੰਘ ਰਹੀ ਕਿਸਾਨੀ ਲਈ ਹੁਣ ਡੀ. ਏ.

Ad Position 21
No active advertisement
ਅਜੀਤ ਡੈਸਕ 28-10-2026
ਅਮਲੋਹ, 27 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਖੇਤੀ ਲਾਗਤਾਂ ਵਿਚ ਬੇਤਹਾਸ਼ਾ ਵਾਧੇ ਕਾਰਨ ਪਹਿਲਾਂ ਹੀ ਵੱਡੇ ਆਰਥਿਕ ਸੰਕਟ ਵਿਚੋਂ ਲੰਘ ਰਹੀ ਕਿਸਾਨੀ ਲਈ ਹੁਣ ਡੀ. ਏ. ਪੀ. ਖ਼ਾਦ ਦੀ ਕਿੱਲਤ ਨਵੀਂ ਮੁਸੀਬਤ ਬਣ ਗਈ ਹੈ, ਕਿਉਂਕਿ ਕਣਕ ਤੇ ਆਲੂਆਂ ਦੀ ਬਿਜਾਈ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ, ਪਰ ਇਨ੍ਹਾਂ ਫ਼ਸਲਾਂ ਦੀ ਬਿਜਾਈ ਲਈ ਲੋੜੀਂਦੀ ਖਾਦ ਨਾ ਮਿਲਣ ਕਾਰਨ ਬਿਜਾਈ ਪੱਛੜ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਡੀ. ਏ. ਪੀ. ਖਾਦ ਦੀ ਉਪਲਬਧਤਾ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਅਮਲੋਹ ਹਲਕੇ ਵਿਚ ਖਾਦ ਦੀ ਭਾਰੀ ਕਿੱਲਤ ਹੈ। ਉਨ੍ਹਾਂ ਅਨੁਸਾਰ ਹਲਕੇ ਦੀਆਂ ਖਾਦ ਦੀਆਂ ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਵਿਚ ਡੀ.ਏ.ਪੀ ਖਾਦ ਦਾ ਇਕ ਵੀ ਥੈਲਾ ਉਪਲਬਧ ਨਹੀਂ ਹੈ, ਜਿਸ ਕਾਰਨ ਕਣਕ ਤੇ ਆਲੂਆਂ ਦੀ ਬਿਜਾਈ ਲਈ ਲੋੜੀਂਦੀ ਖਾਦ ਨਾ ਮਿਲਣ ਕਾਰਨ ਕਿਸਾਨਾਂ ਦਾ ਕੰਮ ਪਛੜ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਖਾਦ ਦੀ ਸਪਲਾਈ ਯਕੀਨੀ ਨਾ ਬਣਾਈ ਤਾਂ ਉਹ ਕਿਸਾਨਾਂ ਦੇ ਹੱਕਾਂ ਲਈ ਜ਼ੋਰਦਾਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਬਲਵੀਰ ਸਿੰਘ ਮਿੰਟੂ, ਰਛਪਾਲ ਸਿੰਘ ਮੁੱਢੜੀਆਂ, ਬਲਜੀਤ ਸਿੰਘ ਮਰਾਰੜੂ, ਹਰਪ੍ਰੀਤ ਗੁਰਧਨਪੁਰ, ਅਮਰੀਕ ਸਿੰਘ ਮੁੱਢੜੀਆਂ, ਰਣਜੀਤ ਸਿੰਘ ਨੰਬਰਦਾਰ, ਗੁਰਮੁਖ ਨਰਾਇਣਗੜ੍ਹ, ਗੁਰਬਚਨ ਕਾਹਨਪੁਰਾ, ਭੂਸ਼ਣ ਸ਼ਰਮਾ, ਯੂਥ ਕਾਂਗਰਸ ਦੇ ਪ੍ਰਧਾਨ ਜਗਦੀਪ ਸਿੰਘ ਮਾਨ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਨੈਣਾ ਦੇਵੀ ਕਲੱਬ ਨੇ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਨਵੇਂ ਸੈਸ਼ਨ ਲਈ ਜੀ. ਪੀ. ਸੀ. ਵਿਦਿਆਰਥੀ ਪ੍ਰੀਸ਼ਦ ਦਾ ਗਠਨ
Ad Position 24