28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਾਤਾ ਗੁਜਰੀ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਧਰਮ ਅਧਿਐਨ ਤੇ ਇਤਿਹਾਸ ਵਿਭਾਗ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਮ ਸਿਮਰਨ (ਮੈਡੀਟੇਸ਼ਨ) ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਨੈਤਿਕ ਕਦਰਾਂ ਕੀਮਤਾਂ ਅਤੇ ਸਿਮਰਨ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 28-10-2026
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਧਰਮ ਅਧਿਐਨ ਤੇ ਇਤਿਹਾਸ ਵਿਭਾਗ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਮ ਸਿਮਰਨ (ਮੈਡੀਟੇਸ਼ਨ) ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਨੈਤਿਕ ਕਦਰਾਂ ਕੀਮਤਾਂ ਅਤੇ ਸਿਮਰਨ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਬਾਜ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਵਿਚੋਂ ਹਵਾਲੇ ਦੇ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਹਾਨ ਉਪਦੇਸ਼ ਤੋਂ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਨਾਮ ਸਿਮਰਨ ਨੂੰ ਸ਼ਾਮਲ ਕਰਨ ’ਤੇ ਜ਼ੋਰ ਦਿੱਤਾ । ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਡਾ. ਹਰਭਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸੇਵਾ ਅਤੇ ਸਮਰਪਣ ਭਾਵ ਦੇ ਵੱਖ-ਵੱਖ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਪਹਿਲੂਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੁਆਰਾ ਸਿੱਖ ਧਰਮ ਦੇ ਵਿਕਾਸ ਵਿਚ ਪਾਏ ਵਡਮੁੱਲੇ ਯੋਗਦਾਨ ਬਾਰੇ ਦੱਸਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਕੀਤੀ ਅਤੇ ਉੱਥੇ 52 ਵੱਖ-ਵੱਖ ਕਿਸਮਾਂ ਦੇ ਵਪਾਰੀਆਂ ਨੂੰ ਵਸਾ ਕੇ ਇਕ ਪ੍ਰਮੁੱਖ ਧਾਰਮਿਕ ਕੇਂਦਰ ਦੇ ਨਾਲ-ਨਾਲ ਮਹੱਤਵਪੂਰਨ ਵਪਾਰਕ ਕੇਂਦਰ ਵਜੋਂ ਵੀ ਵਿਕਸਤ ਕੀਤਾ। ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਡਾ. ਅਵਨੀਤ ਕੌਰ, ਡਾ. ਰਮਨਦੀਪ ਕੌਰ ਤੇ ਮਾਤਾ ਗੁਜਰੀ ਸਟੱਡੀ ਸਰਕਲ ਦੇ ਵਿਦਿਆਰਥੀਆਂ ਨੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਦੋ-ਰੋਜ਼ਾ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਅਗਲੀ ਖ਼ਬਰ ਕਰਵਾਚੌਥ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ‘ਮਹਿੰਦੀ ਕੈਂਪ’ ਅੱਜ
Ad Position 24