28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਾਤਾ ਗੁਜਰੀ ਕਾਲਜ ਵਿਖੇ ਦੋ-ਰੋਜ਼ਾ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਅਰਥ ਸ਼ਾਸਤਰ ਵਿਭਾਗ ਦੀ ਵਿਦਿਆਰਥੀ ਸੰਸਥਾ ਪਲਾਨਿੰਗ ਫ਼ੋਰਮ ਵਲੋਂ ਕਾਲਜ ਦੇ ਪੋਸਟ ਗ੍ਰੈਜੂਏਟ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਦੋ-ਰੋਜ਼ਾ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦੇ ਪਹਿਲੇ ਦਿਨ ਫ਼ੋਰਮ ਆਫ਼ ਫ਼ਰੀ ਐਂਟਰਪ੍ਰਾਈਜ਼ ਅਤੇ ਐਮ.

Ad Position 21
No active advertisement
ਅਜੀਤ ਡੈਸਕ 28-10-2026
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਅਰਥ ਸ਼ਾਸਤਰ ਵਿਭਾਗ ਦੀ ਵਿਦਿਆਰਥੀ ਸੰਸਥਾ ਪਲਾਨਿੰਗ ਫ਼ੋਰਮ ਵਲੋਂ ਕਾਲਜ ਦੇ ਪੋਸਟ ਗ੍ਰੈਜੂਏਟ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਦੋ-ਰੋਜ਼ਾ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦੇ ਪਹਿਲੇ ਦਿਨ ਫ਼ੋਰਮ ਆਫ਼ ਫ਼ਰੀ ਐਂਟਰਪ੍ਰਾਈਜ਼ ਅਤੇ ਐਮ. ਆਰ. ਪਾਈ ਫਾਊਂਡੇਸ਼ਨ, ਮੁੰਬਈ (ਮਹਾਰਾਸ਼ਟਰ) ਵਲੋਂ ਰਾਜੀਵ ਕੁਮਾਰ ਲਵ ਤੇ ਕਲੈਰਿਸਾ ਜਥਾਨਾ ਵਲੋਂ ਮੁੱਖ ਵਕਤਾ ਦੇ ਤੌਰ ’ਤੇ ਸਿਰਕਤ ਕੀਤੀ ਗਈ। ਇਸ ਟਰੇਨਿੰਗ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਸੰਚਾਰ ਹੁਨਰ, ਟੀਚਾ ਨਿਰਧਾਰਨ ਅਤੇ ਫ਼ੈਸਲਾ ਲੈਣ ਦੀ ਸਮਰੱਥਾ ਵਿਚ ਵਾਧਾ ਕਰਨਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆਦਾਇਕ ਪ੍ਰੋਗਰਾਮ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ, ਗਿਆਨ ਵਿਚ ਵਾਧੇ ਅਤੇ ਜੀਵਨ ਪ੍ਰਤੀ ਉਸਾਰੂ ਦ੍ਰਿਸ਼ਟੀਕੋਣ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸੈਸ਼ਨ ਦੀ ਸ਼ੁਰੂਆਤ ਸਮੇਂ ਅਰਥਸ਼ਾਸਤਰ ਵਿਭਾਗ ਦੀ ਵਿਦਿਆਰਥੀ ਸੰਸਥਾ ਦੇ ਇੰਚਾਰਜ ਡਾ. ਹਰਸਿਮਰਨ ਸਿੰਘ ਨੇ ਮੁੱਖ ਵਕਤਾਵਾਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਨਾਲ ਵਿਦਿਆਰਥੀਆਂ ਦੀ ਜਾਣ ਪਹਿਚਾਣ ਕਰਵਾਈ। ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜੁਪਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਅਕਾਦਮਿਕ, ਕਾਰਪੋਰੇਟ ਅਤੇ ਸਮਾਜਿਕ ਖੇਤਰ ਵਿਚ ਚੰਗੀ ਲੀਡਰਸ਼ਿਪ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਸੈਸ਼ਨ ਦੇ ਅਖੀਰ ਵਿਚ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਅਤੇ ਕਾਲਜ ਦੇ ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ ਵਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ। ਇਸ ਮੌਕੇ ਅਰਥਸ਼ਾਸਤਰ ਵਿਭਾਗ ਦੇ ਡਾ. ਗੁਰਜਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਨੂੰ ਤਰਜ਼ੀਹ ਦੇਣ- ਡੀ. ਸੀ. ਕਿਸਾਨਾਂ ਨੂੰ ਖ਼ਰੀਦ ਕੀਤੀ ਫ਼ਸਲ ਦੀ 634.19 ਕਰੋੜ ਦੀ... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24