ਖ਼ੂਨਦਾਨ ਕੈਂਪ ਲਗਾਇਆ
ਸਨੌਰ, 27 ਅਕਤੂਬਰ (ਸੋਖਲ)- ਜਾਗਦੇ ਰਹੋ ਕਲੱਬ ਪਟਿਆਲਾ ਵਲੋਂ ਸਵਰਗਵਾਸੀ ਮਾਤਾ ਕੌੜੀ ਕੌਰ ਦੀ ਅੰਤਿਮ ਅਰਦਾਸ ਮੌਕੇ ਪਿੰਡ ਬਿਸ਼ਨਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਦੀਦਾਰ ਸਿੰਘ ਬੋਸਰ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਦੌਰਾਨ 15 ਵਿਅਕਤੀਆਂ ਨੇ ਖੂਨਦਾਨ ਕੀਤਾ।
ਸਨੌਰ, 27 ਅਕਤੂਬਰ (ਸੋਖਲ)- ਜਾਗਦੇ ਰਹੋ ਕਲੱਬ ਪਟਿਆਲਾ ਵਲੋਂ ਸਵਰਗਵਾਸੀ ਮਾਤਾ ਕੌੜੀ ਕੌਰ ਦੀ ਅੰਤਿਮ ਅਰਦਾਸ ਮੌਕੇ ਪਿੰਡ ਬਿਸ਼ਨਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਦੀਦਾਰ ਸਿੰਘ ਬੋਸਰ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਦੌਰਾਨ 15 ਵਿਅਕਤੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਪੁੱਤਰ ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ ਮਾਤਾ ਕੌੜੀ ਕੌਰ ਗੁਰੂ ਘਰ ਦੇ ਪ੍ਰੇਮੀ ਅਤੇ ਸਮਾਜ ਸੇਵਾ ਨੂੰ ਸਮਰਪਿਤ ਸਨ। ਉਹ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਪਟਿਆਲਾ ਵਿਖੇ ਭਾਂਡਿਆਂ, ਝਾੜੂ ਤੇ ਲੰਗਰ ਦੀ ਸੇਵਾ ਕਰਦੇ ਰਹਿੰਦੇ ਸਨ। ਉਨ੍ਹਾਂ ਆਪਣੇ ਪਰਿਵਾਰ ਨੂੰ ਵੀ ਸਮਾਜ ਭਲਾਈ ਦੇ ਕੰਮਾਂ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਖ਼ੂਨਦਾਨ, ਮੈਡੀਕਲ ਤੇ ਮੁਫ਼ਤ ਅੱਖਾਂ ਦੀ ਜਾਂਚ ਦੇ ਕੈਂਪ ਲਗਾਏ ਜਾਂਦੇ ਹਨ। ਸਵਰਗਵਾਸੀ ਇਸ਼ਰ ਸਿੰਘ ਦੀ ਦੇਹ ਵੀ 2012 ਵਿਚ ਮੈਡੀਕਲ ਖੋਜ ਕਾਰਜਾਂ ਲਈ ਦਾਨ ਕੀਤੀ ਗਈ ਸੀ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ, ਪੰਚਾਂ - ਸਰਪੰਚਾਂ, ਚੌਕੀਦਾਰਾਂ ਅਤੇ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮਾਤਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਤਵੰਤੇ ਤੇ ਸਮਾਜ ਸੇਵੀ ਵੀ ਹਾਜ਼ਰ ਸਨ।