ਵਿਸ਼ਵਕਰਮਾ ਮੰਦਿਰ ਕਮੇਟੀ ਦੀ ਮੀਟਿੰਗ ਹੋਈ
ਭਾਦਸੋਂ, 27 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਵਿਸ਼ਵਕਰਮਾ ਮੰਦਿਰ ਵਿਖੇ ਵਿਸ਼ਵਕਰਮਾ ਮੰਦਿਰ ਕਮੇਟੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮਨਪ੍ਰੀਤ ਸਿੰਘ ਲੋਟੇ ਡਾਇਰੈਕਟਰ ਕਰਤਾਰ ਕੰਬਾਇਨ ਦੀ ਅਗਵਾਈ ’ਚ ਹੋਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਵਿਸ਼ਕਰਮਾ ਦਿਵਸ ਮੌਕੇ ਮੰਦਿਰ ਵਿਚ ਵਿਸ਼ੇਸ ਪੂਜਾ ਅਰਚਨਾ ਕੀਤੀ ਜਾਂਦੀ ਹੈ ਤੇ ਸ਼ਮਾਗਮ ਕਰਵਾਏ ਜਾਂਦੇ ਹਨ।
ਭਾਦਸੋਂ, 27 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਵਿਸ਼ਵਕਰਮਾ ਮੰਦਿਰ ਵਿਖੇ ਵਿਸ਼ਵਕਰਮਾ ਮੰਦਿਰ ਕਮੇਟੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮਨਪ੍ਰੀਤ ਸਿੰਘ ਲੋਟੇ ਡਾਇਰੈਕਟਰ ਕਰਤਾਰ ਕੰਬਾਇਨ ਦੀ ਅਗਵਾਈ ’ਚ ਹੋਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਵਿਸ਼ਕਰਮਾ ਦਿਵਸ ਮੌਕੇ ਮੰਦਿਰ ਵਿਚ ਵਿਸ਼ੇਸ ਪੂਜਾ ਅਰਚਨਾ ਕੀਤੀ ਜਾਂਦੀ ਹੈ ਤੇ ਸ਼ਮਾਗਮ ਕਰਵਾਏ ਜਾਂਦੇ ਹਨ। ਇਸ ਸਾਲ ਵੀ ਵਿਸ਼ਵਕਰਮਾ ਦਿਵਸ ਦੇ ਸ਼ੁਭ ਮੌਕੇ ’ਤੇ 9 ਅਤੇ 10 ਨਵੰਬਰ ਨੂੰ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਵਿਚ ਵੱਖ-ਵੱਖ ਰਾਜੀਨੀਤਿਕ, ਧਾਰਮਿਕ, ਸਮਾਜਿਕ ਸਖਸ਼ੀਅਤਾਂ ਸ਼ਮੂਲੀਅਤ ਕਰਨਗੀਆਂ। ਇਸ ਸਮਾਗਮ ਦੇ ਪ੍ਰਬੰਧ ਕਰਨ ਲਈ ਮੀਟਿੰਗ ਵਿਚ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਪੁਖਤਾ ਪ੍ਰਬੰਧਾਂ ਸੰਬੰਧੀ ਡਿਊਟੀਆਂ ਲਗਾਈਆ ਜਾ ਰਹੀਆਂ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਵੇ।